ਸੰਯੁਕਤ ਰਾਸ਼ਟਰ ਨੇ ਬੰਗਲਾਦੇਸ਼ ‘ਚ ਹਿੰਦੂਆਂ ਖਿਲਾਫ ਹਿੰਸਾ ਦੀ ਕੀਤੀ ਨਿੰਦਾ

TeamGlobalPunjab
1 Min Read

ਨਿਊਜ਼ ਡੈਸਕ: ਬੰਗਲਾਦੇਸ਼ ਵਿੱਚ ਹਿੰਦੂ ਘੱਟ ਗਿਣਤੀਆਂ ਦੇ ਖ਼ਿਲਾਫ਼ ਹੋ ਰਹੀ ਹਿੰਸਾ ਦੀ ਸੰਯੁਕਤ ਰਾਸ਼ਟਰ ਨੇ ਨਿੰਦਾ ਕੀਤੀ ਹੈ। ਸੰਯੁਕਤ ਰਾਸ਼ਟਰ ਨੇ ਕਿਹਾ ਬੰਗਲਾਦੇਸ਼ ‘ਚ ਘੱਟ ਗਿਣਤੀਆਂ ‘ਤੇ ਹਮਲੇ ਸੰਵਿਧਾਨਕ ਮੁੱਲਾਂ ਦੇ ਖ਼ਿਲਾਫ਼ ਹੈ। ਯੂਐੱਨ ਨੇ ਕਿਹਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਸਰਕਾਰ ਨੂੰ ਘਟਨਾਵਾਂ ਦੀ ਨਿਰਪੱਖ ਜਾਂਚ ਕਰਵਾਉਣ ਦਾ ਭਰੋਸਾ ਦੇਣ ਦੀ ਜ਼ਰੂਰਤ ਹੈ।

ਸੰਯੁਕਤ ਰਾਸ਼ਟਰ ਦੇ ਰੈਜ਼ੀਡੈਂਟ ਕੋਆਰਡੀਨੇਟਰ ਮਿਆ ਸੇਪੋ ਨੇ ਕਿਹਾ ਸੋਸ਼ਲ ਮੀਡੀਆ ‘ਤੇ ਹੇਟ ਸਪੀਚ ਕਾਰਨ ਬੰਗਲਾਦੇਸ਼ ਵਿੱਚ ਹਿੰਦੂਆਂ ‘ਤੇ ਹੋਏ ਹਮਲੇ ਸੰਵਿਧਾਨਕ ਮੁੱਲਾਂ ਦੇ ਖਿਲਾਫ ਹੈ ਤੇ ਇਸ ਨੂੰ ਰੋਕਣ ਦੀ ਜ਼ਰੂਰਤ ਹੈ। ਅਸੀਂ ਸਰਕਾਰ ਨੂੰ ਘੱਟ ਗਿਣਤੀਆਂ ਦੀ ਸੁਰੱਖਿਆ ਅਤੇ ਨਿਰਪੱਖ ਜਾਂਚ ਦਾ ਭਰੋਸਾ ਦੇਣ ਦੀ ਗੁਜ਼ਾਰਿਸ਼ ਕਰਦੇ ਹਾਂ।

ਇਸ ਤੋਂ ਇਲਾਵਾ ਅਮਰੀਕਾ ਨੇ ਵੀ ਹਿੰਦੂਆਂ ‘ਤੇ ਹਮਲੇ ਦੀ ਨਿੰਦਾ ਕੀਤੀ ਹੈ। ਵਿਦੇਸ਼ੀ ਵਿਭਾਗ ਦੇ ਬੁਲਾਰੇ ਨੇ ਕਿਹਾ ਧਰਮ ਜਾਂ ਵਿਸ਼ਵਾਸ ਦੀ ਆਜ਼ਾਦੀ ਇਕ ਮਨੁੱਖੀ ਅਧਿਕਾਰ ਹੈ। ਦੁਨੀਆਂ ਭਰ ਵਿੱਚ ਹਰ ਵਿਅਕਤੀ ਚਾਹੇ ਉਨ੍ਹਾਂ ਦਾ ਧਰਮ ਜਾਂ ਵਿਸ਼ਵਾਸ ਕੁਝ ਵੀ ਹੋਵੇ ਉਨ੍ਹਾਂ ਨੂੰ ਮਹੱਤਵਪੂਰਨ ਦਿਨ ਮਨਾਉਣ ਲਈ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ।

Share this Article
Leave a comment