ਕਿਸਾਨ ਅੰਦੋਲਨ ਨੂੰ ਲੈ ਕੇ ਸੰਯੁਕਤ ਰਾਸ਼ਟਰ ਦਾ ਆਇਆ ਵੱਡਾ ਬਿਆਨ

TeamGlobalPunjab
1 Min Read

ਨਿਊਜ਼ ਡੈਸਕ: ਭਾਰਤ ਦੀ ਰਾਜਧਾਨੀ ਦਿੱਲੀ ਵਿੱਚ 26 ਜਨਵਰੀ ਨੂੰ ਗਣਤੰਤਰ ਦਿਹਾੜੇ ਮੌਕੇ ਕਿਸਾਨਾਂ ਅਤੇ ਪੁਲਿਸ ਕਰਮੀਆਂ ਵਿਚਾਲੇ ਹੋਈ ਹਿੰਸਕ ਝੜਪ ਨੂੰ ਲੈ ਕੇ ਵੱਡਾ ਬਿਆਨ ਆਇਆ ਹੈ।

ਸੰਯੁਕਤ ਰਾਸ਼ਟਰ ਜਨਰਲ ਸਕੱਤਰ ਐਂਟੋਨਿਓ ਗੁਤਰਸ ਦੇ ਬੁਲਾਰੇ ਨੇ ਕਿਹਾ ਕਿ ਸ਼ਾਂਤੀਪੂਰਨ ਪ੍ਰਦਰਸ਼ਨ, ਇਕੱਠੇ ਹੋਣ ਦੀ ਆਜ਼ਾਦੀ ਅਤੇ ਅਹਿੰਸਾ ਦਾ ਸਨਮਾਨ ਕਰਨਾ ਜ਼ਰੂਰੀ ਹੈ।

ਜਨਰਲ ਸਕੱਤਰ ਗੁਤਰਸ ਦੇ ਬੁਲਾਰੇ ਸਟੀਫ਼ਨ ਦੁਜਾਰਿਕ ਨੇ ਕਿਹਾ ਕਿ ਇੰਨੀ ਠੰਢ ਦੇ ਬਾਵਜੂਦ ਕਿਸਾਨ ਦਿੱਲੀ ਵਿੱਚ ਸ਼ਾਂਤੀਪੂਰਨ ਤਰੀਕੇ ਨਾਲ ਬੈਠੇ ਧਰਨਾ ਦੇ ਰਹੇ ਹਨ। ਸ਼ਾਂਤੀਪੂਰਨ ਬੈਠ ਕੇ ਆਪਣੇ ਹੱਕ ਮੰਗਣਾ ਕਿਸੇ ਵੀ ਤਰ੍ਹਾਂ ਗ਼ਲਤ ਨਹੀਂ ਹੈ। ਇਸ ਲਈ ਭਾਰਤ ਸਰਕਾਰ ਨੂੰ ਉਨ੍ਹਾਂ ਦੀਆਂ ਭਾਵਨਾਵਾਂ ਦੀ ਕਦਰ ਕਰਨੀ ਚਾਹੀਦੀ ਹੈ।

ਦੱਸ ਦਈਏ ਕਿ 26 ਜਨਵਰੀ ਨੂੰ ਕਿਸਾਨਾਂ ਨੇ ਦਿੱਲੀ ਵਿੱਚ ਟਰੈਕਟਰ ਪਰੇਡ ਕੱਢੀ ਸੀ। ਇਹ ਰੈਲੀ ਸ਼ਾਂਤੀਪੂਰਵਕ ਕੱਢੀ ਜਾ ਰਹੀ ਸੀ, ਪਰ ਕੁਝ ਸ਼ਰਾਰਤੀ ਅਨਸਰਾਂ ਨੇ ਰੈਲੀ ਵਿੱਚ ਸ਼ਾਮਲ ਹੋ ਕੇ ਇਸ ਨੂੰ ਗ਼ਲਤ ਮੋੜਾ ਦੇ ਦਿੱਤਾ। ਇਸ ਕਾਰਨ ਹਿੰਸਾ ਦੀਆਂ ਕੁਝ ਘਟਨਾਵਾਂ ਵਾਪਰੀਆਂ, ਜਿਨ੍ਹਾਂ ਵਿੱਚ ਦੋ ਕਿਸਾਨਾਂ ਦੀ ਮੌਤ ਹੋ ਗਈ ਅਤੇ ਕੁਝ ਕਿਸਾਨ ਤੇ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਏ। ਦਿੱਲੀ ਪੁਲਿਸ ਇਸ ਮਾਮਲੇ ਵਿੱਚ ਹੁਣ ਤੱਕ ਕਈ ਐਫਆਈਆਰ ਦਰਜ ਕਰ ਚੁੱਕੀ ਹੈ।

- Advertisement -

Share this Article
Leave a comment