ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਨੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਕੋਠੀ ਦਾ ਕੀਤਾ ਘਿਰਾਓ, ਸੌਂਪਿਆ ਮੰਗ ਪੱਤਰ

TeamGlobalPunjab
1 Min Read

ਨਿਊਜ਼ ਡੈਸਕ :ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਨੇ ਅੱਜ ਸਾਰਾਗੜ੍ਹੀ ਪਾਰਕ ਵਿਚ ਇਕੱਠੇ ਹੋ ਕੇ ਰੋਸ ਮਾਰਚ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਕੈਬਿਨਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਬਾਹਰ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਵਲੋਂ ਨਾਰੇਬਾਜੀ ਕੀਤੀ ਗਈ ।

ਇਸ ਮੌਕੇ ਮੌਜੂਦ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 2364 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਕੱਢੀ ਗਈ ਜਿਸ ਵਿਚ ਬੀ.ਐੱਡ ਉਮੀਦਵਾਰਾਂ ਨੂੰ ਬਰਾਬਰ ਵਿਚਾਰਿਆ ਗਿਆ । ਜਿਸ ਨਾਲ ਕਿ ਬੀ ਐੱਡ ਉਮੀਦਵਾਰਾਂ ਨੂੰ ਬਰਾਬਰ ਵਿਚਾਰ ਕੇ ਈ.ਟੀ.ਟੀ. ਉਮੀਦਵਾਰਾਂ ਦੀਆਂ ਹੱਕੀ ਪੋਸਟਾਂ ਤੇ ਡਾਕਾ ਮਾਰਿਆ ਜਾ ਰਿਹਾ ਹੈ । ਇਸ ਲਈ ਅਸੀਂ ਪੰਜਾਬ ਸਰਕਾਰ ਤੋ ਮੰਗ ਕਰਦੇ ਹਾਂ ਕਿ ਈਟੀਟੀ ਨੂੰ ਪਹਿਲ ਦੇ ਆਧਾਰ ਤੇ ਵਿਚਾਰਿਆ ਜਾਵੇ ਤਾਂ ਜੋ ਉਨ੍ਹਾਂ ਨੂੰ ਇਨਸਾਫ ਮਿਲ ਸਕੇ।

Share this Article
Leave a comment