ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਅਧਿਆਪਕ ਨੇ ਭਾਖੜਾ ਨਹਿਰ ‘ਚ ਮਾਰੀ ਛਾਲ

TeamGlobalPunjab
1 Min Read

ਪਟਿਆਲਾ : ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵਲੋਂ ਅੱਜ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਨੇ ਅਜਿਹਾ ਰੂਪ ਧਾਰ ਲਿਆ ਕਿ ਇਕ ਪ੍ਰਦਰਸ਼ਨਕਾਰੀ ਅਧਿਆਪਕ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ। ਦਰਅਸਲ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਪਟਿਆਲਾ-ਬਠਿੰਡਾ ਰੋਡ ‘ਤੇ ਧਰਨਾ ਪ੍ਰਦਰਸ਼ਨ ਕਰ ਰਹੇ ਸਨ। ਇਸ ਦੌਰਾਨ ਅਧਿਆਪਕਾਂ ਵੱਲੋਂ ਹਾਈਵੇ ਨੂੰ ਜਾਮ ਕੀਤਾ ਗਿਆ। ਬੇਰੁਜ਼ਗਾਰ ਅਧਿਆਪਕਾਂ ਨੇ ਪੰਜਾਬ ਸਰਕਾਰ ਖਿਲਾਫ ਖੂਬ ਨਾਅਰੇਬਾਜ਼ੀ ਕੀਤੀ।

ਇਸ ਦੌਰਾਨ ਪਟਿਆਲਾ ਦੇ ਸਮਾਣਾ ਨੇੜੇ ਇੱਕ ਅਧਿਆਪਕ ਨੇ ਕੈਪਟਨ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹੋਏ ਭਾਖੜਾ ਨਹਿਰ ਵਿਚ ਛਾਲ ਮਾਰ ਦਿੱਤੀ। ਅਧਿਆਪਕ ਨੂੰ ਬਚਾਉਣ ਦੇ ਲਈ ਕੁਝ ਗੋਤਾਖੋਰਾਂ ਵਲੋਂ ਵੀ ਮੌਕੇ ‘ਤੇ ਭਾਖੜਾ ਨਹਿਰ ‘ਚ ਛਾਲ ਮਾਰ ਦਿੱਤੀ ਗਈ। ਕਾਫੀ ਮੁਸ਼ੱਕਤ ਤੋਂ ਬਾਅਦ ਗੋਤਾਖੋਰਾਂ ਨੇ ਅਧਿਆਪਕ ਨੂੰ ਬਾਹਰ ਕੱਢਿਆ।

 

Share this Article
Leave a comment