ਸ੍ਰੀ ਅਨੰਦਪੁਰ ਸਾਹਿਬ : ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ਪਿਛਲੇ ਲੰਮੇ ਸਮੇਂ ਤੋਂ ਧਰਨਾ ਲਗਾ ਕੇ ਬੈਠੇ 5994 ਅਧਿਆਪਕਾਂ ਨੇ ਪੰਜਾਬ ਸਰਕਾਰ 3 ਵਜੇ ਤਕ ਦਾ ਅਲਟੀਮੇਟਮ ਦੇ ਕੇ ਕਿਹਾ ਗਿਆ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਨੰਗਲ-ਚੰਡੀਗੜ੍ਹ ਹਾਈਵੇ ਜਾਮ ਕਰ ਦੇਣਗੇ। ਮਾਹੌਲ ਨੂੰ ਦੇਖਦਿਆਂ ਭਾਰੀ ਗਿਣਤੀ ‘ਚ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ ਜਦੋਂਕਿ ਬੇਰੁਜ਼ਗਾਰ ਅਧਿਆਪਕ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਈਟੀਟੀ 5994 ਕਾਡਰ ਨੇ ਨੰਗਲ ਰੋਡ ਦੇ ਕਿਨਾਰਿਆਂ ‘ਤੇ ਬੈਠ ਕੇ ਹੱਥਾਂ ਵਿਚ ਵੱਖ-ਵੱਖ ਮੰਗਾਂ ਸਬੰਧੀ ਤਖਤੀਆਂ ਫੜ ਕੇ ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਖਿਲਾਫ ਜੋਰਦਾਰ ਨਾਅਰੇਬਾਜੀ ਕਰਦਿਆਂ ਉਕਤ ਭਰਤੀ ਸਬੰਧੀ ਪ੍ਰਰੀਖਿਆ ਜੂਨ ਮਹੀਨੇ ਵਿੱਚ ਲੈਣ ਦੀ ਮੰਗ ਕੀਤੀ।
ਅਧਿਆਪਕਾਂ ਵਲੋਂ ਧਰਨੇ ਦਾ ਮੁੱਖ ਕਾਰਨ ਪੰਜਾਬ ਸਰਕਾਰ ਵੱਲੋਂ ‘ਪੇਪਰ-ਏ’ ਦੀ ਪ੍ਰਰੀਖਿਆ ਮਿਤੀ 28 ਜੁਲਾਈ ਰੱਖਣਾ ਹੈ। ਕਿਉਂਕਿ ਪਿਛਲੇ ਸਮੇਂ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਯੂਨੀਅਨ ਆਗੂਆਂ ਨਾਲ ਹੋਈਆਂ ਮੀਟਿੰਗਾਂ ਦੌਰਾਨ ਉਕਤ ਪੇਪਰ ਜੂਨ ਮਹੀਨੇ ਦੇ ਅੰਦਰ ਕੰਡਕਟ ਕਰਵਾਏ ਜਾਣ ਦਾ ਦਾਅਵਾ ਕੀਤਾ ਸੀ ਪਰ ਹੁਣ ਜਦੋਂ ਪੇਪਰ ਸਬੰਧੀ 5 ਜੂਨ 2024 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਤਾਂ ਪ੍ਰਰੀਖਿਆ ਦੀ ਮਿਤੀ ਲਗਭਗ ਦੋ ਮਹੀਨੇ ਅੱਗੇ 28 ਜੁਲਾਈ ਪਾ ਦਿੱਤੀ ਗਈ ਹੈ।
ਗੂਆਂ ਨੇ ਆਖਿਆ ਕਿ ਉਕਤ 5994 ਭਰਤੀ ਪਹਿਲਾਂ ਹੀ ਡੇਢ ਸਾਲ ਸਾਲ ਤੋਂ ਕੋਰਟ ਵਿਚ ਰੁਲ ਰਹੀ ਹੈ ਅਤੇ ਹੁਣ ਫਿਰ ਪੰਜਾਬ ਸਰਕਾਰ ਜਾਣ ਬੁੱਝ ਕੇ ਪ੍ਰਰੀਖਿਆ ਦੀ ਮਿਤੀ ਅੱਗੇ ਪਾ ਕੇ ਡੰਗ ਟਪਾਊ ਨੀਤੀ ਤਹਿਤ ਕੰਮ ਕਰ ਰਹੀ ਹੈ, ਜਿਸ ਕਾਰਨ ਸਮੁੱਚੇ ਕਾਡਰ ਅੰਦਰ ਭਾਰੀ ਰੋਸ ਤੇ ਬੇਚੈਨੀ ਪਾਈ ਜਾ ਰਹੀ ਹੈ। ਆਗੂਆਂ ਨੇ ਮੰਗ ਕੀਤੀ ਹੈ ਕਿ ਉਕਤ ‘ਪੇਪਰ-ਏ’ ਜੂਨ ਮਹੀਨੇ ਦੇ ਅੰਦਰ-ਅੰਦਰ ਕੰਡਕਟ ਕਰਵਾਇਆ ਜਾਵੇ।