ਨਿਊਜ਼ ਡੈਸਕ: ਪੰਜਾਬ ਦੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌ.ਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵੀਰ ਸਿੰਘ ਉਮਰ 30 ਸਾਲ ਵਜੋਂ ਹੋਈ ਹੈ। ਉਹ ਆਪਣੇ ਚੰਗੇ ਭਵਿੱਖ ਲਈ ਵਿਦੇਸ਼ ਗਿਆ ਸੀ ਪਰ ਉਸ ਨਾਲ ਇਹ ਅਣਹੋਣੀ ਵਾਪਰ ਗਈ। ਮ੍ਰਿਤਕ ਮਲੇਰਕੋਟਲਾ ਦਾ ਰਹਿਣ ਵਾਲਾ ਸੀ। ਬੇਟੇ ਦੀ ਮੌ.ਤ ਦੀ ਖਬਰ ਸੁਣ ਕੇ ਪਰਿਵਾਰ ‘ਚ ਸੰਨਾਟਾ ਛਾ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਕੁਲਵੀਰ 12 ਸਾਲ ਪਹਿਲਾਂ ਅਮਰੀਕਾ ਗਿਆ ਸੀ। ਕੁਲਵੀਰ ਸਿੰਘ ਨੇ ਜਨਵਰੀ ਮਹੀਨੇ ਦੇ ਵਿੱਚ ਆਪਣੇ ਮਾਂ-ਪਿਓ ਨੂੰ ਮਿਲਣ ਦੇ ਲਈ ਪਿੰਡ ਹੈਦਰ ਨਗਰ ਵਿਖੇ ਆਉਣਾ ਸੀ ਪਰ ਪਰਿਵਾਰ ਨੂੰ ਨਹੀਂ ਪਤਾ ਸੀ ਕਿ ਉਨ੍ਹਾਂ ਨੂੰ ਇਹ ਮੰਦਭਾਗੀ ਖਬਰ ਮਿਲੇਗੀ।
ਇਸ ਤੋਂ ਦੋ ਦਿਨ ਪਹਿਲਾਂ ਅਮਰੀਕਾ ਵਿੱਚ ਹੁਸ਼ਿਆਰਪੁਰ ਦੇ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕ.ਤਲ ਕਰ ਦਿੱਤਾ ਗਿਆ ਸੀ। ਮ੍ਰਿਤਕ ਦੀ ਪਛਾਣ ਪਿੰਦਰ ਸਿੰਘ ਵਜੋਂ ਹੋਈ ਹੈ ਅਤੇ ਉਹ ਦਸੂਹਾ ਦੇ ਪਿੰਡ ਬੈਬੋਵਾਲ ਚੰਨੀਆਂ ਦਾ ਰਹਿਣ ਵਾਲਾ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।
- Advertisement -