ਆਸਟ੍ਰੇਲੀਆ ਤੋਂ ਆਈ ਮੰਦਭਾਗੀ ਖਬਰ, 24 ਸਾਲਾ ਨੌਜਵਾਨ ਦੀ ਹੋਈ ਮੌਤ

Rajneet Kaur
2 Min Read

ਗੁਰਦਾਸਪੁਰ : ਆਪਣਾ ਦੇਸ਼  ਛੱਡ ਵਿਦੇਸ਼ਾਂ ‘ਚ ਗਏ ਪੰਜਾਬੀ ਨੌਜਵਾਨਾਂ ਦੀਆਂ ਮੰਦਭਾਗੀਆਂ ਖਬਰਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ।   ਅਜਿਹਾ ਹੀ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ ਜਿਥੇ ਇਕ ਨੌਜਵਾਨ ਦੀ ਆਸਟ੍ਰੇਲੀਆ ਵਿਚ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਪਿੰਡ ਨਾਨੋਵਾਲ ਖੁਰਦ ਦੇ ਪਰਿਵਾਰ ਦੇ ਇਕਲੌਤੇ ਪੁੱਤਰ ਦੀ  ਮੌਤ ਹੋਣ ਕਾਰਨ ਭੈਣ ਦੀ ਮੰਗਣੀ ਦੀਆਂ ਖੁਸ਼ੀਆਂ ਅਚਾਨਕ ਮਾਤਮ ਵਿੱਚ ਬਦਲ ਗਈਆਂ।

ਜਸਪਾਲ ਸਿੰਘ ਦਾ ਪੁੱਤਰ ਅੰਮ੍ਰਿਤਪਾਲ ਸਿੰਘ 2017 ਵਿਚ ਉੱਚ ਸਿੱਖਿਆ ਹਾਸਲ ਕਰਨ ਲਈ ਆਸਟ੍ਰੇਲੀਆ  ਗਿਆ ਸੀ। ਪੜ੍ਹਾਈ ਦੇ ਬਾਅਦ ਉਹ ਵਰਕ ਪਰਮਿਟ ‘ਤੇ ਸੀ। ਉਸ ਦੇ ਪਿਤਾ ਜਸਪਾਲ ਸਿੰਘ ਅਤੇ ਤਾਇਆ ਰਵਿੰਦਰ ਸਿੰਘ ਨੇ ਦੱਸਿਆ ਕਿ 18 ਫਰਵਰੀ ਨੂੰ ਅੰਮ੍ਰਿਤਪਾਲ ਜਦੋਂ ਕੰਮ ਤੋਂ ਘਰ ਪਰਤਿਆ ਤਾਂ ਕੁਝ ਦੇਰ ਬਾਅਦ ਹੀ ਉਸ ਦੀ ਮੌਤ ਹੋ ਗਈ। ਇਸ ਸੰਬੰਧੀ ਉਨ੍ਹਾਂ ਨੂੰ ਆਸਟ੍ਰੇਲੀਆ ਰਹਿੰਦੇ ਰਵਿੰਦਰ ਸਿੰਘ ਦੇ ਪੁੱਤਰ ਮਨਪ੍ਰੀਤ ਸਿੰਘ ਨੇ ਜਾਣਕਾਰੀ ਦਿੱਤੀ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਹ ਪਰਿਵਾਰ ਦਾ ਇਕਲੌਤਾ ਪੁੱਤਰ ਸੀ ਅਤੇ ਪੜ੍ਹਾਈ ਵਿੱਚ ਬਹੁਤ ਹੁਸ਼ਿਆਰ ਸੀ। ਇਸੇ ਲਈ ਉਸ ਨੂੰ ਪੜ੍ਹਾਈ ਲਈ ਆਸਟ੍ਰੇਲੀਆ ਭੇਜਿਆ ਗਿਆ ਸੀ। ਉਨ੍ਹਾ ਨੇ ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਆਸਟਰੇਲੀਆ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਸ ਦੇ ਪੁੱਤਰ ਦੀ ਲਾਸ਼ ਨੂੰ ਜਲਦੀ ਤੋਂ ਜਲਦੀ ਪੰਜਾਬ ਲਿਆਂਦਾ ਜਾਵੇ।

ਅੰਮ੍ਰਿਤਪਾਲ ਦੀ ਮੌਤ ਤੋਂ ਇਕ ਦਿਨ ਬਾਅਦ ਹੀ ਉਸ ਦੀ ਛੋਟੀ ਭੈਣ ਦੀ ਮੰਗਣੀ ਹੋਣ ਵਾਲੀ ਸੀ ਪਰ ਉਸ ਦੀ ਮੌਤ ਕਾਰਨ ਦੋਵਾਂ ਪਰਿਵਾਰਾਂ ਦੀਆਂ ਖੁਸ਼ੀਆਂ ਮਾਤਮ ਵਿਚ ਬਦਲ ਗਈਆਂ ਹਨ। ਅੰਮ੍ਰਿਤਪਾਲ ਦੀ ਮੌਤ ਕਾਰਨ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।ਪਰਿਵਾਰ ਨੇ ਸਰਕਾਰ ਨੂੰ ਪੁੱਤਰ ਦੀ ਲਾਸ਼ ਭਾਰਤ ਲਿਆਉਣ ਦੀ ਅਪੀਲ ਕੀਤੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment