‘ਬੜਾ ਮੰਦਭਾਗਾ, ਨਵੀਂ ਕੈਬਨਿਟ ‘ਚ ਲੁਧਿਆਣਾ ਤੋਂ ਇੱਕ ਵੀ ਮੰਤਰੀ ਨਹੀਂ ਬਣਾਇਆ’ : ਰਵਨੀਤ ਸਿੰਘ ਬਿੱਟੂ

TeamGlobalPunjab
1 Min Read

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਲਈ ਅੱਜ 10 ਮੰਤਰੀਆਂ  ਨੇ ਸਹੁੰ ਚੁੱਕੀ ਹੈ। ਇਸ ਵਿਚਾਲੇ ਕਾਂਗਰਸ ਦੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਬੜਾ ਮੰਦਭਾਗਾ ਹੈ ਕਿ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਨੇ  ਇਕ ਵੀ ਮੰਤਰੀ ਨਹੀਂ ਬਣਾਇਆ, ਜਿਸ ਜ਼ਿਲ੍ਹੇ ਵਿੱਚ ਇਸ ਨੇ 14 ਵਿਚੋਂ 13 ਸੀਟਾਂ ਜਿੱਤੀਆਂ ਹਨ।

ਨਵੀਂ ਕੈਬਨਿਟ ਦੇ ਸਹੁੰ ਚੁੱਕਣ ਪਿੱਛੋਂ ਉਨ੍ਹਾਂ ਨੇ ਟਵੀਟ ਕੀਤਾ- ਅੱਜ ਜਿਹੜੀ ਪੰਜਾਬ ਦੇ ਵਿੱਚ ਨਵੀਂ ਸਰਕਾਰ ਬਣੀ ਹੈ, ਇਸ ਦੇ ਨਾਲ ਹੀ ਨਵੇਂ ਮੰਤਰੀ ਮੰਡਲ ਦਾ ਵਿਸਥਾਰ ਵੀ ਹੋਇਆ ਹੈ। ਪੰਜਾਬ ਦਾ ਸਭ ਤੋਂ ਵੱਡਾ ਜ਼ਿਲ੍ਹਾ ਲੁਧਿਆਣਾ ਹੈ ਅਤੇ ਜ਼ਿਲ੍ਹੇ ਦੀ 14 ਵਿਧਾਨ ਸਭਾ ਸੀਟਾਂ ਵਿਚੋਂ 13 ਸੀਟਾਂ ਆਮ ਆਦਮੀ ਪਾਰਟੀ ਜਿੱਤੀ ਹੈ ਪਰ ਬੜੇ ਹੀ ਦੁੱਖ ਦੀ ਗੱਲ ਹੈ ਕਿ ਫਿਰ ਵੀ ਲੁਧਿਆਣਾ ਨੂੰ ਮੰਤਰੀ ਮੰਡਲ ਤੋਂ ਪਰ੍ਹੇ ਰੱਖਿਆ ਗਿਆ। ਪੰਜਾਬ ਸੂਬੇ ਦਾ ਇੱਕ ਵੱਡਾ ਜ਼ਿਲ੍ਹਾ ਲੁਧਿਆਣਾ ਹੈ ਤੇ ਇੱਕ ਵੀ ਕੈਬਨਿਟ ਮੰਤਰੀ ਇੱਥੋਂ ਬਣਾ ਕੇ ਸਹੁੰ ਨਹੀਂ ਚੁਕਾਈ ਗਈ। ਇਹ ਬੜੀ ਮੰਦਭਾਗੀ ਗੱਲ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

 

Share this Article
Leave a comment