ਅਣਪਛਾਤੇ ਹਮਲਾਵਰਾਂ ਨੇ ਭਾਜਪਾ ਆਗੂ ਦੇ ਘਰ ਤਾਬੜ ਤੋੜ ਚਲਾਈਆਂ ਗੋਲੀਆਂ

Rajneet Kaur
2 Min Read

ਨਿਊਜ਼ ਡੈਸਕ: ਭਾਰਤੀ ਜਨਤਾ ਪਾਰਟੀ ਦੇ ਆਗੂ ਕੁਲਵੰਤ ਸਿੰਘ ਭੈਲ ਦੇ ਘਰ ਸ਼ੁੱਕਰਵਾਰ ਦੇਰ ਰਾਤ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਕਈ ਗੋਲੀਆਂ ਆਗੂ ਦੇ ਘਰ ਦੇ ਗੇਟ ’ਤੇ ਲੱਗੀਆਂ ਹਨ। ਗਨੀਮਤ ਰਹੀ ਕਿ ਘਟਨਾ ਵਿਚ ਕੋਈ ਜਾਨ-ਮਾਲ ਦਾ ਨੁਕਸਾਨ ਨਹੀਂ ਹੋਇਆ। ਪੁਲਿਸ ਆਸ-ਪਾਸ ਦੇ ਇਲਾਕੇ ਨੂ ਸੀਸੀਟੀਵੀ ਕੈਮਰੇ ਨਾਲ ਖੰਗਾਲ ਰਹੀ ਹੈ।

ਕੁਲਵੰਤ ਸਿੰਘ ਭੈਲ ਨੇ ਦੱਸਿਆ ਕਿ ਉਸ ਉੱਪਰ ਪਹਿਲਾਂ ਵੀ ਹਮਲੇ ਹੋ ਚੁੱਕੇ ਹਨ ਅਤੇ ਹੁਣ ਤਾਂ ਹੱਦ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਰਾਤ 11 ਤੋਂ 12 ਵਜੇ ਦਰਮਿਆਨ ਪਹਿਲਾਂ ਉਨ੍ਹਾਂ ਦੇ ਘਰ ਦੀ ਬਿਜਲੀ ਬੰਦ ਕੀਤੀ ਗਈ ਅਤੇ ਫਿਰ ਉਨ੍ਹਾਂ ਦੇ ਘਰ ਉੱਪਰ ਤਾਬੜ ਤੋੜ ਗੋਲੀਆਂ ਚਲਾਈਆਂ ਗਈਆਂ। ਉਨ੍ਹਾਂ ਨੇ ਕਿਹਾ ਕਿ ਉਹ ਖਡੂਰ ਸਾਹਿਬ ਹਲਕੇ ’ਚ ਭਾਰਤੀ ਜਨਤਾ ਪਾਰਟੀ ਦੇ ਸੇਵਾਦਾਰ ਵਜੋਂ ਵਿਚਰ ਰਹੇ ਹਨ।

ਦੂਜੇ ਪਾਸੇ ਘਟਨਾ ਦਾ ਪਤਾ ਲੱਗਣ ਤੋਂ ਬਾਅਦ ਡੀਐੱਸਪੀ ਗੋਇੰਦਵਾਲ ਸਾਹਿਬ, ਥਾਣਾ ਗੋਇੰਦਵਾਲ ਸਾਹਿਬ ਦੇ ਮੁਖੀ ਅਤੇ ਚੌਕੀ ਫਤਿਆਬਾਦ ਦੇ ਇੰਚਾਰਜ ਪੁਲਿਸ ਪਾਰਟੀ ਸਮੇਤ ਕੁਲਵੰਤ ਸਿੰਘ ਭੈਲ ਦੇ ਘਰ ਪੁੱਜੇ। ਪੁਲਿਸ ਵਲੋਂ ਸੀਸੀਟੀ ਦੀ ਫੁਟੇਜ਼ ਖੰਗਾਲੀ ਜਾ ਰਹੀ ਹੈ ਅਤੇ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

Share this Article
Leave a comment