ਪਠਾਨਕੋਟ: ਜ਼ਿਲ੍ਹੇ ਦੇ ਇੱਕ ਸੁੱਤੇ ਹੋਏ ਪਰਿਵਾਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਕੁਝ ਅਣਪਛਾਤਿਆਂ ਵੱਲੋਂ ਹਮਲਾ ਕਰ ਦਿੱਤਾ ਗਿਆ। ਘਟਨਾ ਵਿੱਚ ਘਰ ਦੇ ਮੁਖੀ ਦੀ ਮੌਤ ਹੋ ਗਈ ਜਦਕਿ ਚਾਰ ਲੋਕ ਗੰਭੀਰ ਜ਼ਖਮੀ ਹਨ। ਅਣਪਛਾਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ।
ਇਹ ਹਾਦਸਾ ਬੀਤੀ ਰਾਤ ਵਾਪਰਿਆ ਜਦੋਂ ਪਠਾਨਕੋਟ ਦੇ ਪਿੰਡ ਥਰਿਆਲ ਵਿੱਚ ਇੱਕ ਪਰਿਵਾਰ ਆਪਣੇ ਘਰ ਵਿਚ ਸੌਂ ਰਿਹਾ ਸੀ ਤਾਂ ਰਾਤ ਦੇ ਹਨੇਰੇ ਦਾ ਫਾਇਦਾ ਚੁੱਕਦਿਆਂ ਕੁਝ ਅਣਪਛਾਤੇ ਘਰ ਵਿੱਚ ਦਾਖਲ ਹੋਏ। ਇਨ੍ਹਾਂ ਕੋਲ ਤੇਜ਼ਧਾਰ ਹਥਿਆਰ ਸਨ ਜਿਵੇਂ ਹੀ ਘਰ ਵਿੱਚ ਦਾਖਲ ਹੋਏ ਤਾਂ ਹਮਲਾਵਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਪਰਿਵਾਰ ਤੇ ਤਾਬੜਤੋੜ ਹਮਲਾ ਕਰ ਦਿੱਤਾ ਗਿਆ।
ਅਚਾਨਕ ਹੋਏ ਹਮਲੇ ਕਾਰਨ ਪਰਿਵਾਰ ਸੁਚੇਤ ਨਾ ਹੋ ਸਕਿਆ। ਕੁਝ ਕੁ ਮਿੰਟਾਂ ਦੇ ਵਿੱਚ ਹੀ ਹਮਲਾਵਰਾਂ ਵੱਲੋਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਤੇ ਫਿਰ ਫਰਾਰ ਹੋ ਗਏ। ਰਾਤ ਦੇ ਹਨੇਰੇ ‘ਚ ਚੀਕ ਚਿਹਾੜੇ ਦੀਆਂ ਆਵਾਜ਼ਾਂ ਸੁਣ ਕੇ ਗੁਆਂਢੀ ਇਕੱਠੇ ਹੋਏ ਅਤੇ ਉਨ੍ਹਾਂ ਨੇ ਜ਼ਖਮੀਆਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ। ਜ਼ਖਮ ਜ਼ਿਆਦਾ ਗਹਿਰੇ ਹੋਣ ਕਾਰਨ ਪਰਿਵਾਰ ਦੇ ਮੁਖੀ ਅਸ਼ੋਕ ਕੁਮਾਰ ਦੀ ਮੌਤ ਹੋ ਗਈ ਜਦਕਿ ਉਨ੍ਹਾਂ ਦੀ ਪਤਨੀ ਦੋ ਪੁੱਤਰ ਅਤੇ ਇੱਕ ਗੰਭੀਰ ਜ਼ਖ਼ਮੀ ਹੋ ਗਏ।