ਪਟਿਆਲਾ: ਸ਼ੰਭੂ ਬੋਰਡਰ ‘ਤੇ ਸਰਕਾਰ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਡੇਰੇ ਨੇੜ੍ਹੇ ਮੰਗਲਵਾਰ ਦੇਰ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਬੀਅਰ ਦਾ ਟਰੱਕ ਉਤਾਰ ਦਿੱਤਾ ਗਿਆ। ਜਿਸ ਤੋਂ ਬਾਅਦ ਸਵੇਰੇ ਜਾਗਦੇ ਹੀ ਕਿਸਾਨਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜ਼ਿਕਰਯੋਗ ਹੈ ਕਿ ਕਿਸਾਨਾਂ ਵੱਲੋਂ ਵਿਰੋਧ ਕਰਨ ਲਈ ਸ਼ੰਭੂ ਸਰਹੱਦ ਨੇ੍ਹਿੇ ਡੇਰੇ ਲਾਏ ਗਏ ਹਨ। ਅੱਜ ਸਵੇਰੇ ਉੱਥੋਂ ਥੋੜ੍ਹੀ ਦੂਰੀ ‘ਤੇ ਜੰਗਲ ‘ਚ ਸੀਲਬੰਦ ਬੋਤਲਾਂ ਅਤੇ ਬੀਅਰ ਦੇ ਕੈਨ ਦਾ ਸਟਾਕ ਮਿਲਿਆ। ਜਿਸ ‘ਤੇ 3 ਮਾਰਚ 2023 ਦੀ ਮੈਨੂਫੈਕਚਰਿੰਗ ਡੇਟ ਲਿਖੀ ਹੋਈ ਹੈ। ਬੀਅਰ ਦੇ ਮਾਲਕਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ। ਜਿਸ ਤੋਂ ਬਾਅਦ ਕਿਸਾਨ ਆਗੂਆਂ ਵੱਲੋਂ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼
ਇਸ ਮਾਮਲੇ ਸਬੰਧੀ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਹ ਪਹਿਲਾਂ ਹੀ ਕਹਿੰਦੇ ਆ ਰਹੇ ਹਨ ਕਿ ਉਹੋ ਜਿਹੇ ਹੱਥਕੰਡੇ ਅਪਣਾ ਕੇ ਉਨ੍ਹਾਂ ਦੇ ਅੰਦੋਲਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਜਿਹੇ ‘ਚ ਇਹ ਵੀ ਸਰਕਾਰ ਦੀ ਕਾਰਵਾਈ ਹੈ, ਜਿਸ ਕਾਰਨ ਕਿਸਾਨ ਬਦਨਾਮ ਹੁੰਦੇ ਹਨ ਅਤੇ ਲੋਕ ਉਨ੍ਹਾਂ ਦੇ ਖਿਲਾਫ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਹ ਕੰਮ ਦੇਰ ਰਾਤ ਕਿਸਾਨਾਂ ਨੂੰ ਬਦਨਾਮ ਕਰਨ ਲਈ ਹੀ ਕੀਤਾ ਗਿਆ ਹੈ।
ਐਸਐਸਪੀ ਪਟਿਆਲਾ ਤੋਂ ਜਾਂਚ ਦੀ ਮੰਗ
ਕਿਸਾਨ ਆਗੂਆਂ ਨੇ ਐਸਐਸਪੀ ਪਟਿਆਲਾ ਤੋਂ ਦਖ਼ਲ ਦੇ ਕੇ ਮਾਮਲੇ ਦੀ ਜਾਂਚ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਬੀਅਰ ਕੰਪਨੀ ਦੇ ਮਾਲਕ ਅਤੇ ਸਬੰਧਤ ਠੇਕੇਦਾਰਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇ। ਫਿਲਹਾਲ ਪੁਲਿਸ ਅਤੇ ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਬੀਅਰ ਦੇ ਡੱਬੇ ਕਿਸ ਦੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।