ਨੌਜਵਾਨਾਂ ਨੂੰ ਬਜਟ 2023 ‘ਚੋਂ ਕੀ ਮਿਲਿਆ ?

Prabhjot Kaur
2 Min Read

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਦੇਸ਼ ਦੇ ਸਾਹਮਣੇ ਆਮ ਬਜਟ ਪੇਸ਼ ਕਰ ਦਿੱਤਾ ਹੈ। ਇਸ ਬਜਟ ‘ਚ ਸਰਕਾਰ ਨੇ ਔਰਤਾਂ, ਨੌਜਵਾਨਾਂ ਅਤੇ ਬਜ਼ੁਰਗਾਂ ਵੱਲ ਧਿਆਨ ਕੇਂਦਰਿਤ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਹੈ ਅਤੇ ਇਨ੍ਹਾਂ ਵਰਗਾਂ ਲਈ ਬਜਟ ‘ਚ ਕਈ ਪ੍ਰਬੰਧ ਕੀਤੇ ਗਏ ਹਨ।

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ 2023 ‘ਚ ਪ੍ਰਧਾਨ ਮੰਤਰੀ ਵਿਸ਼ਵਕਰਮਾ ਕੌਸ਼ਲ ਸਨਮਾਨ ਯੋਜਨਾ ਦਾ ਐਲਾਨ ਕੀਤਾ ਹੈ। ਇਸ ਸਕੀਮ ਤਹਿਤ ਨੌਜਵਾਨਾਂ ਨੂੰ ਹੁਨਰਮੰਦ ਬਣਾਇਆ ਜਾਵੇਗਾ। ਇੰਜਨੀਅਰਿੰਗ ਸੰਸਥਾਵਾਂ ਵਿੱਚ 5ਜੀ ਸੇਵਾਵਾਂ ਨਾਲ ਲੈਸ 100 ਲੈਬਾਂ ਸਥਾਪਤ ਕੀਤੀਆਂ ਜਾਣਗੀਆਂ। ਜਿਸ ਵਿੱਚ ਸਮਾਰਟ ਕਲਾਸਰੂਮ, ਫਾਰਮਿੰਗ, ਇੰਟੈਲੀਜੈਂਟ ਟਰਾਂਸਪੋਰਟ ਸਿਸਟਮ ਅਤੇ ਹੈਲਥਕੇਅਰ ਨਾਲ ਸਬੰਧਤ ਐਪਸ ਤਿਆਰ ਕੀਤੀਆਂ ਜਾਣਗੀਆਂ। ਨੈਸ਼ਨਲ ਅਪ੍ਰੈਂਟਿਸ ਸਕੀਮ ਤਹਿਤ 47 ਲੱਖ ਨੌਜਵਾਨਾਂ ਨੂੰ ਡਾਇਰੈਕਟ ਬੈਨੀਫਿਟ ਟਰਾਂਸਫਰ ਤਹਿਤ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ 4.0 ਲਾਂਚ ਕੀਤੀ ਜਾਵੇਗੀ। ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਵੱਖ-ਵੱਖ ਸੂਬਿਆਂ ਵਿੱਚ 30 ਸਕਿੱਲ ਇੰਡੀਆ ਇੰਟਰਨੈਸ਼ਨਲ ਸੈਂਟਰ ਸਥਾਪਿਤ ਕੀਤੇ ਜਾਣਗੇ।

ਸਟਾਰਟਅਪ ਅਤੇ ਅਕੈਡਮਿਕ ਪੱਧਰ ‘ਤੇ ਖੋਜ ਅਤੇ ਇਨੋਵੇਸ਼ਨ ਨੂੰ ਉਤਸ਼ਾਹਿਤ ਕਰਨ ਲਈ ਰਾਸ਼ਟਰੀ ਡੇਟਾ ਗਵਰਨੈਂਸ ਨੀਤੀ ਲਿਆਂਦੀ ਜਾਵੇਗੀ। ਦੇਸ਼ ਭਰ ਵਿੱਚ 50 ਸੈਰ ਸਪਾਟਾ ਥਾਵਾਂ ਦੀ ਚੋਣ ਕੀਤੀ ਜਾਵੇਗੀ, ਜਿਨ੍ਹਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਵਿਕਸਤ ਕੀਤਾ ਜਾਵੇਗਾ। ਇਸ ਕਾਰਨ ਵੱਡੀ ਗਿਣਤੀ ਵਿੱਚ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ।

ਇਸ ਤੋਂ ਇਲਾਵਾ ਅਗਲੇ ਤਿੰਨ ਸਾਲਾਂ ਵਿੱਚ ਦੇਸ਼ ਦੇ 740 ਇਕਲਵਯ ਮਾਡਲ ਸਕੂਲਾਂ ਵਿੱਚ 38 ਹਜ਼ਾਰ ਅਧਿਆਪਕ ਅਤੇ ਸਹਾਇਕ ਸਟਾਫ਼ ਦੀ ਨਿਯੁਕਤੀ ਕੀਤੀ ਜਾਵੇਗੀ। ਇਨ੍ਹਾਂ ਸਕੂਲਾਂ ਵਿੱਚ 3.5 ਲੱਖ ਆਦਿਵਾਸੀ ਵਿਦਿਆਰਥੀ ਪੜ੍ਹਦੇ ਹਨ। ਬੱਚਿਆਂ ਲਈ ਇੱਕ ਨੈਸ਼ਨਲ ਡਿਜੀਟਲ ਲਾਇਬ੍ਰੇਰੀ ਬਣਾਈ ਜਾਵੇਗੀ, ਜਿਸ ਵਿੱਚ ਵੱਖ-ਵੱਖ ਭਾਸ਼ਾਵਾਂ ਅਤੇ ਖੇਤਰਾਂ ਦੀਆਂ ਬਿਹਤਰੀਨ ਕਿਤਾਬਾਂ ਸ਼ਾਮਲ ਹੋਣਗੀਆਂ।

- Advertisement -

Share this Article
Leave a comment