ਨਵੀਂ ਦਿੱਲੀ: ‘ਇਕ ਦੇਸ਼, ਇਕ ਚੋਣ’ ਲਾਗੂ ਕਰਨ ਦੇ ਬਿੱਲ ਨੂੰ ਕੇਂਦਰੀ ਮੰਤਰੀ ਮੰਡਲ ਨੇ ਮਨਜ਼ੂਰੀ ਦੇ ਦਿੱਤੀ ਹੈ। ਨਿਊਜ਼ ਏਜੰਸੀ ਪੀਟੀਆਈ ਨੇ ਸੂਤਰਾਂ ਦੇ ਹਵਾਲੇ ਨਾਲ ਇਹ ਖ਼ਬਰ ਦਿੱਤੀ ਹੈ। ਇਸ ‘ਚ ਕਿਹਾ ਗਿਆ ਹੈ ਕਿ ਬਿੱਲ ਅਗਲੇ ਹਫਤੇ ਸੰਸਦ ‘ਚ ਪੇਸ਼ ਕੀਤਾ ਜਾ ਸਕਦਾ ਹੈ। ਸਰਕਾਰ ਇਸ ਬਿੱਲ ‘ਤੇ ਸਰਬਸੰਮਤੀ ਬਣਾਉਣਾ ਚਾਹੁੰਦੀ ਹੈ, ਇਸ ਲਈ ਬਿੱਲ ਨੂੰ ਚਰਚਾ ਲਈ JPC ਕੋਲ ਭੇਜਿਆ ਜਾਵੇਗਾ। ਜੇਪੀਸੀ ਇਸ ਬਿੱਲ ‘ਤੇ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਚਰਚਾ ਕਰੇਗੀ।
ਸਤੰਬਰ ਵਿੱਚ ਸਰਕਾਰ ਨੇ ਇਸ ਲਈ ਗਠਿਤ ਉੱਚ ਪੱਧਰੀ ਕਮੇਟੀ ਦੀਆਂ ਸਿਫ਼ਾਰਸ਼ਾਂ ਨੂੰ ਮਨਜ਼ੂਰੀ ਦਿੱਤੀ ਸੀ, ਜਿਸ ਵਿੱਚ ਲੋਕ ਸਭਾ, ਵਿਧਾਨ ਸਭਾ ਤੇ ਲੌਕਲ ਬੌਡੀ ਦੀਆਂ ਚੋਣਾਂ ਇੱਕੋ ਸਮੇਂ ਕਰਵਾਉਣ ਦੀ ਤਜਵੀਜ਼ ਰੱਖੀ ਗਈ ਸੀ।
ਇਸ ਬਿੱਲ ਨੂੰ ਲਾਗੂ ਕਰਨ ਲਈ ਰਾਜਾਂ ਦੀ ਸਹਿਮਤੀ ਦੀ ਲੋੜ ਨਹੀਂ ਹੋਵੇਗੀ ਪਰ ਜੇਕਰ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਦੇ ਨਾਲ ਸਥਾਨਕ ਬਾਡੀ ਚੋਣਾਂ ਕਰਵਾਉਣ ਦਾ ਪ੍ਰਸਤਾਵ ਹੈ ਤਾਂ ਇਸ ਲਈ ਘੱਟੋ-ਘੱਟ 50 ਫੀਸਦੀ ਵਿਧਾਨ ਸਭਾਵਾਂ ਦੀ ਮਨਜ਼ੂਰੀ ਦੀ ਲੋੜ ਹੋਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।