ਕਪੂਰਥਲਾ: ਸੂਬੇ ਵਿਚ ਪਿਛਲੇ ਦਿਨੀਂ ਅਕਾਲੀ ਦਲ ਵਲੋਂ ਕੀਤੇ ਗਏ ਪ੍ਰਦਰਸ਼ਨਾਂ ਨੂੰ ਲੈ ਕੇ ਸਿਆਸਤ ਲਗਾਤਾਰ ਗਰਮਾਉਂਦੀ ਜਾ ਰਹੀ ਹੈ । ਇਸ ਨੂੰ ਲੈ ਕੇ ਜਿੱਥੇ ਵਿਰੋਧੀ ਬਿਆਨਬਾਜੀਆਂ ਕਰ ਰਹੇ ਹਨ ਤਾਂ ਉੱਥੇ ਹੀ ਅਕਾਲੀ ਦਲ ਵੀ ਮੋੜਵਾਂ ਜਵਾਬ ਦੇ ਰਿਹਾ ਹੈ। ਜੀ ਹਾਂ ਜਿਲ਼ਾ ਕਪੂਰਥਲਾ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਹਲਕਾ ਇੰਚਾਰਜ ਡਾ ਉਪਿੰਦਰਜੀਤ ਕੌਰ ਇਸ ਤੇ ਸਖਤ ਪ੍ਰਤੀਕਿਰਿਆ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਮਾਰਚ ਕੱਢ ਰਹੇ ਵਰਕਰਾਂ ਤੇ ਲਾਠੀਚਾਰਜ ਕੀਤਾ ਗਿਆ ਜਿਸ ਨਾਲ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਆਵਾਜ਼ ਨੂੰ ਕੁਚਲਣ ਦੀ ਕੋਸ਼ਿਸ਼ ਕੀਤੀ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਦੇ ਹੱਕ ਚ ਨਿਤਰੇ ਅਕਾਲੀ ਦਲ ਤੇ ਲਾਠੀਚਾਰਜ ਕਰਕੇ ਬਹੁਤ ਵੱਡੀ ਗਲਤੀ ਕੀਤੀ ਹੁਣ ਅਕਾਲੀ ਦਲ ਦੀ ਲਹਿਰ ਕਿਸਾਨਾਂ ਦੇ ਹੱਕ ਵਿੱਚ ਹੋਰ ਤੇਜ਼ ਹੋਵੇਗੀ ਤੇ ਇਨ੍ਹਾਂ ਨੂੰ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ । ਉਨ੍ਹਾਂ ਕਿਹਾ ਕਿ ਅਜ ਕਿਸਾਨਾਂ ਦੇ ਨਾਲ ਧੱਕਾ ਕੀਤਾ ਜਾ ਰਿਹਾ ਹੈ ਪਰ ਦੇਸ਼ ਨੂੰ ਕਿਸਾਨ ਹੀ ਵਿਕਾਸ ਦੀਆਂ ਲੀਹਾਂ ਤੇ ਲੈ ਕੇ ਆਏ ਹਨ ।