ਭਗਵੰਤ ਮਾਨ ਅਤੇ SGPC ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ, ਕੈਪਟਨ ਨੇ ਕੀਤਾ ਐਲਾਨ

TeamGlobalPunjab
1 Min Read

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਆਗੂ ਅਤੇ ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਆਖਿਰ ਬੂਰ ਪੈ ਗਿਆ ਹੈ । ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਨਾਂਦੇੜ ਸਾਹਿਬ ਵਿਖੇ ਫਸੀ ਸਿਖ ਸੰਗਤ ਨੂੰ ਮੁੜ ਵਾਪਸ ਲਿਆਉਣ ਲਈ ਲਈ ਮਨਜੂਰੀ ਦੇ ਦਿੱਤੀ ਗਈ ਹੈ । ਇਸ ਦੀ ਪੁਸ਼ਟੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਗਈ ਹੈ ।

- Advertisement -

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਲਿਖਿਆ ਕਿ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਵਲੋ ਫੋਨ ਕਰਕੇ ਦਸਿਆ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਨਾਂਦੇੜ ਸਾਹਿਬ ਵਿਖੇ ਫਸੀ ਸਿਖ ਸੰਗਤ ਨੂੰ ਪੰਜਾਬ ਭੇਜਣ ਲਈ ਪ੍ਰਵਾਨਗੀ ਦੇ ਦਿੱਤੀ ਗਈ ਹੈ ।

ਦਸ ਦੇਈਏ ਕਿ ਇਸ ਤੋਂ ਪਹਿਲਾਂ ਭਗਵੰਤ ਮਾਨ ਅਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਗ੍ਰਹਿ ਮੰਤਰੀ ਤੋ ਸਿੱਖ ਸੰਗਤ ਨੂੰ ਘਰ ਪਹੁੰਚਾਉਣ ਲਈ ਮੰਗ ਕੀਤੀ ਗਈ ਸੀ ।

Share this Article
Leave a comment