ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 14 ਸਤੰਬਰ ਯਾਨੀ ਅੱਜ ਹਿੰਦੀ ਦਿਵਸ ਮੌਕੇ ਦੇਸ਼ ਵਾਸੀਆਂ ਨੂੰ ਸੰਬੋਧਿਤ ਕਰਨਗੇ। ਗ੍ਰਹਿ ਮੰਤਰਾਲੇ ਤੋਂ ਜਾਰੀ ਬਿਆਨ ਅਨੁਸਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਹਿੰਦੀ ਦਿਵਸ (14 ਸਤੰਬਰ 2020) ਦੇ ਮੌਕੇ ‘ਤੇ ਦੇਸ਼ਵਾਸੀਆਂ ਨੂੰ ਸੰਦੇਸ਼ ਦੇਣਗੇ ਜਿਸ ਦਾ ਪ੍ਰਸਾਰਣ ਡੀਡੀ ਨੈਸ਼ਨਲ ਚੈਨਲ ‘ਤੇ ਸਵੇਰੇ 10:30 ਵਜੇ ਕੀਤਾ ਜਾਵੇਗਾ।
ਦੱਸ ਦਈਏ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕੱਲ ਦੇਰ ਰਾਤ ਦਿੱਲੀ ਦੇ ਏਮਜ਼ ਵਿਖੇ ਦਾਖਲ ਕਰਵਾਇਆ ਗਿਆ ਸੀ। ਇਸ ਤੋਂ ਪਹਿਲਾਂ ਉਨ੍ਹਾਂ ਨੂੰ 18 ਅਗਸਤ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਜਿੱਥੋਂ ਉਨ੍ਹਾਂ ਨੂੰ ਠੀਕ ਹੋਣ ਉਪਰੰਤ 31 ਅਗਸਤ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ। ਉਸ ਸਮੇਂ ਹਸਪਤਾਲ ਵੱਲੋਂ ਗ੍ਰਹਿ ਮੰਤਰੀ ਨੂੰ ਸੰਸਦ ਦਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਪੂਰਾ ਸਰੀਰੀਕ ਚੇਕਅੱਪ ਕਰਵਾਉਣ ਦੀ ਸਲਾਹ ਦਿੱਤੀ ਗਈ ਸੀ।