ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਦੇ ਗ੍ਰਹਿ ਮੰਤਰਾਲੇ ਵਲੋਂ ਬਿਆਨ ਜਾਰੀ; ਸਰਦ ਰੁੱਤ ਸੈਸ਼ਨ ‘ਚ ਨਹੀਂ ਲਿਆਂਦਾ ਜਾ ਰਿਹਾ ਕੋਈ ਬਿੱਲ

Global Team
2 Min Read

ਚੰਡੀਗੜ੍ਹ : ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਦੇ ਗ੍ਰਹਿ ਮੰਤਰਾਲੇ ਵਲੋਂ ਇਕ ਟਵੀਟ ਕੀਤਾ ਗਿਆ ਹੈ। ਗ੍ਰਹਿ ਮੰਤਰਾਲੇ ਨੇ ਕਿਹਾ ਹੈ ਕਿ ਇਸ ਪ੍ਰਸਤਾਵ ‘ਤੇ ਕੋਈ ਅੰਤਿਮ ਫੈਸਲਾ ਨਹੀਂ ਲਿਆ ਗਿਆ ਹੈ ਅਤੇ ਨਾ ਹੀ ਸਰਦ ਰੁੱਤ ਸੈਸ਼ਨ ਵਿੱਚ ਇਸ ਸੰਬੰਧੀ ਬਿੱਲ ਪੇਸ਼ ਕਰਨ ਦੀ ਕੋਈ ਯੋਜਨਾ ਹੈ। ਬਿੱਲ ਨੂੰ ਕਾਫ਼ੀ ਵਿਚਾਰ-ਵਟਾਂਦਰੇ ਤੋਂ ਬਾਅਦ ਹੀ ਪੇਸ਼ ਕੀਤਾ ਜਾਵੇਗਾ।

ਦੱਸ ਦਈਏ ਕਿ ਪਹਿਲਾਂ ਇਹ ਜਾਣਕਾਰੀ ਸਾਹਮਣੇ ਆਈ ਸੀ ਕਿ ਕੇਂਦਰ ਸਰਕਾਰ 1 ਤੋਂ 19 ਦਸੰਬਰ ਤੱਕ ਹੋਣ ਵਾਲੇ ਸਰਦ ਰੁੱਤ ਸੈਸ਼ਨ ਵਿੱਚ ਇੱਕ ਬਿੱਲ ਪੇਸ਼ ਕਰ ਸਕਦੀ ਹੈ, ਜਿਸ ਵਿੱਚ ਧਾਰਾ 239 ਦੀ ਥਾਂ ਸੰਵਿਧਾਨ ਦੀ ਧਾਰਾ 240 ਅਧੀਨ ਚੰਡੀਗੜ੍ਹ ਨੂੰ ਸ਼ਾਮਲ ਕੀਤਾ ਜਾ ਸਕਦਾ ਹੈ। ਪੰਜਾਬ ਸਰਕਾਰ, ਕਾਂਗਰਸ ਅਤੇ ਅਕਾਲੀ ਦਲ ਨੇ ਇਸ ਦਾ ਸਖ਼ਤ ਵਿਰੋਧ ਕੀਤਾ ਸੀ। ਸ਼੍ਰੋਮਣੀ ਅਕਾਲੀ ਦਲ ਨੇ ਚੰਡੀਗੜ੍ਹ ਸਟੇਟਸ ਵਿਵਾਦ ‘ਤੇ 24 ਨਵੰਬਰ ਨੂੰ ਪਾਰਟੀ ਹੈੱਡਕੁਆਰਟਰ ਵਿਖੇ ਕੋਰ ਕਮੇਟੀ ਦੀ ਮੀਟਿੰਗ ਵੀ ਬੁਲਾਈ ਹੈ।

ਕੇਂਦਰ ਵੱਲੋਂ ਜਾਰੀ ਤਾਜ਼ਾ ਬਿਆਨ ‘ਚ ਕਿਹਾ ਗਿਆ ਹੈ ਕਿ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਲਈ ਕੇਂਦਰ ਸਰਕਾਰ ਦੀ ਕਾਨੂੰਨ ਬਣਾਉਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਦਾ ਪ੍ਰਸਤਾਵ ਅਜੇ ਵੀ ਕੇਂਦਰ ਸਰਕਾਰ ਕੋਲ ਵਿਚਾਰ ਅਧੀਨ ਹੈ। ਇਸ ਪ੍ਰਸਤਾਵ ‘ਤੇ ਕੋਈ ਅੰਤਿਮ ਫੈਸਲਾ ਨਹੀਂ ਲਿਆ ਗਿਆ ਹੈ। ਇਹ ਪ੍ਰਸਤਾਵ ਕਿਸੇ ਵੀ ਤਰ੍ਹਾਂ ਚੰਡੀਗੜ੍ਹ ਦੇ ਸ਼ਾਸਨ ਜਾਂ ਪ੍ਰਸ਼ਾਸਕੀ ਢਾਂਚੇ ਨੂੰ ਬਦਲਣ ਦੀ ਕੋਸ਼ਿਸ਼ ਨਹੀਂ ਕਰਦਾ, ਨਾ ਹੀ ਇਸ ਦਾ ਉਦੇਸ਼ ਚੰਡੀਗੜ੍ਹ ਅਤੇ ਪੰਜਾਬ ਜਾਂ ਹਰਿਆਣਾ ਰਾਜਾਂ ਵਿਚਕਾਰ ਰਵਾਇਤੀ ਪ੍ਰਬੰਧਾਂ ਨੂੰ ਬਦਲਣ ਦਾ ਹੈ। ਇਸ ਮਾਮਲੇ ‘ਤੇ ਕਿਸੇ ਵੀ ਚਿੰਤਾ ਦੀ ਲੋੜ ਨਹੀਂ ਹੈ। ਕੇਂਦਰ ਸਰਕਾਰ ਦਾ ਸੰਸਦ ਦੇ ਆਉਣ ਵਾਲੇ ਸਰਦ ਰੁੱਤ ਸੈਸ਼ਨ ਵਿਚ ਇਸ ਸੰਬੰਧ ਵਿਚ ਕੋਈ ਬਿੱਲ ਪੇਸ਼ ਕਰਨ ਦਾ ਕੋਈ ਇਰਾਦਾ ਨਹੀਂ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

 

Share This Article
Leave a Comment