ਨਿਊਜ਼ ਡੈਸਕ: ਭਾਖੜਾ-ਬਿਆਸ ਮੈਨੇਜਮੈਂਟ ਬੋਰਡ (BBMB) ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਮਾਮਲੇ ਨੇ ਚਰਚਾ ਦਾ ਬਾਜ਼ਾਰ ਗਰਮ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਸਲੇ ਨੂੰ ਲੈ ਕੇ 2 ਮਈ ਨੂੰ ਆਲ ਪਾਰਟੀ ਮੀਟਿੰਗ ਬੁਲਾਈ ਹੈ, ਜਦਕਿ ਕੇਂਦਰੀ ਗ੍ਰਹਿ ਸੈਕਟਰੀ ਨੇ ਵੀ 2 ਮਈ ਨੂੰ ਦੁਪਹਿਰ 12 ਵਜੇ ਇੱਕ ਅਹੰਮ ਮੀਟਿੰਗ ਰੱਖੀ ਹੈ।
ਇਸ ਕੇਂਦਰੀ ਮੀਟਿੰਗ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਅਤੇ ਰਾਜਸਥਾਨ ਦੇ ਚੀਫ ਸੈਕਟਰੀਆਂ ਦੇ ਨਾਲ-ਨਾਲ ਜਲ ਸ਼ਕਤੀ ਸੈਕਟਰੀ ਸ਼ਾਮਲ ਹੋਣਗੇ, ਜਿਸ ਨਾਲ ਸਾਫ ਹੈ ਕਿ ਹੁਣ ਕੇਂਦਰ ਨੇ ਮਾਮਲੇ ਦੀ ਕਮਾਨ ਆਪਣੇ ਹੱਥ ਵਿਚ ਲੈ ਲਈ ਹੈ।
ਉਥੇ ਹੀ ਪੰਜਾਬ ਭਵਨ, ਚੰਡੀਗੜ੍ਹ ਵਿੱਚ ਭਗਵੰਤ ਮਾਨ ਦੀ ਅਗਵਾਈ ਹੇਠ ਭਲਕੇ ਸਵੇਰੇ 10 ਵਜੇ ਆਲ ਪਾਰਟੀ ਮੀਟਿੰਗ ਹੋਵੇਗੀ, ਜਿਸ ਵਿੱਚ ਸੂਬੇ ਦੀਆਂ ਸਾਰੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਨੂੰ ਸ਼ਾਮਿਲ ਹੋਣ ਲਈ ਬੁਲਾਇਆ ਗਿਆ ਹੈ। ਮੀਟਿੰਗ ਵਿੱਚ ਹਰਿਆਣਾ ਨੂੰ ਵਾਧੂ ਪਾਣੀ ਦੇਣ, BBMB ਵੱਲੋਂ ਪੰਜਾਬ ਦੇ ਅਧਿਕਾਰਾਂ ਦੀ ਉਲੰਘਣਾ ਅਤੇ ਪਾਣੀ ਦੀ ਗੈਰ-ਕਾਨੂੰਨੀ ਵੰਡ ਵਰਗੇ ਮੁੱਦਿਆਂ ‘ਤੇ ਵਿਚਾਰ-ਚਰਚਾ ਹੋਵੇਗੀ। ਇਸਦੇ ਨਾਲ ਹੀ, ਪੰਜਾਬ ਸਰਕਾਰ ਨੇ 5 ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦਾ ਫੈਸਲਾ ਕੀਤਾ ਹੈ, ਜਿਸ ਵਿੱਚ ਪਾਣੀ ਸੰਕਟ ‘ਤੇ ਪ੍ਰਸਤਾਵ ਪੇਸ਼ ਕੀਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।