ਕੇਂਦਰੀ ਮੰਤਰੀ ਨਰਿੰਦਰ ਤੋਮਰ ਨੇ ਕੌਮੀ ਪੁਰਸਕਾਰ ਜੇਤੂ ਪੰਚਾਇਤੀ ਰਾਜ ਸੰਸਥਵਾਂ ਦਾ ਵੀਡਿਓ ਕਾਨਫਰੰਸ ਰਾਹੀਂ ਕੀਤਾ ਸਨਮਾਨ

TeamGlobalPunjab
3 Min Read

ਚੰਡੀਗੜ੍ਹ : ਭਾਰਤ ਸਰਕਾਰ  ਵਲੋਂ ਹਰ ਸਾਲ ਪੰਚਾਇਤੀ ਰਾਜ ਦਿਵਸ ਮੌਕੇ ਦੇਸ਼ ਦੀਆਂ ਚੰਗੀ ਕਾਰਗੁਜ਼ਾਰੀ ਕਰਨ ਵਾਲੀਆਂ ਪੰਚਾਇਤੀ ਰਾਜ ਸੰਸਥਾਵਾਂ ਨੂੰ ਰਾਸ਼ਟਰੀ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾਂਦਾ ਹੈ।ਪਰ ਕਰੋਨਾ ਮਹਾਂਮਾਰੀ ਪ੍ਰਕੋਪ ਦੇ ਮੱਦੇਨਜ਼ਰ ਪੰਚਾਇਤੀ ਰਾਜ ਮੰਤਰਾਲੇ ਵਲੋਂ ਇਹ ਸਮਾਰੋਹ ਇਸ ਸਾਲ 24 ਅਪ੍ਰੈਲ ਪੰਚਾਇਤੀ ਰਾਜ ਦਿਵਸ ਮੌਕੇੇ ਆਯੋਜਿਤ ਨਹੀਂ ਹੋ ਸਕਿਆ ਸੀ। ਅੱਜ ਕੇਂਦਰੀ ਪੇਂਡੂ ਵਿਕਾਸ ਵਿਭਾਗ ਵਲੋਂ ਵੀਡਿਓ ਕਾਨਫਰੰਸ ਰਾਹੀਂ ਕੌਮੀ ਪੁਰਸਕਾਰ ਜੇਤੂ ਪੰਚਾਇਤੀ ਰਾਜ ਸੰਸਥਵਾਂ ਦਾ ਸਨਮਾਨ ਕੀਤਾ।ਇਸ ਮੌਕੇ ਵੀਡੀਓ ਕਾਨਫਰੰਸ ਰਾਹੀਂ ਸੰਬੋਧਨ ਕਰਦਿਆਂ ਪੇਂਡੂ ਵਿਕਾਸ ਮੰਤਰੀ ਸ੍ਰੀ ਨਰਿੰਦਰ ਸਿੰਘ ਤੋਮਰ ਨੇ ਪੁਰਸਕਾਰ ਜੇਤੂ ਪੰਚਾਇਤੀ ਰਾਜ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਵਧਾਈ ਦਿੱਤੀ ਅਤੇ ਪਿੰਡਾਂ ਦੀ ਦਿੱਖ ਸਵਾਰਨ ਲਈ ਹੋਰ ਉਪਰਾਲੇ ਕਰਨ ਲਈ ਰਾਸ਼ਟਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕਿਹਾ।

ਕੇਂਦਰੀ ਮੰਤਰੀ ਨੇ ਕਿਹਾ ਕਿ ਪੰਚਾਇਤੀ ਰਾਜ ਕੌਮੀ ਪੁਰਸਕਾਰ ਮੁਕਾਬਲਾ ਕਾਫੀ ਸਖਤ ਹੁੰਦਾ ਹੈ, ਜਿਸ ਨੂੰ ਹਾਸਲ ਕਰਨ ਲਈ ਵਿਭਾਗ ਵਲੋਂ ਤੈਅ ਕੀਤੇ ਵੱਖ ਵੱਖ ਮਾਪਦੰਡਾਂ ਨੂੰ ਸਰ ਕਰਕੇ ਹੀ ਇਨਾਮ ਹਾਸਲ ਕੀਤਾ ਜਾ ਸਕਦਾ ਹੈ।ਉਨ੍ਹਾਂ ਦੱਸਿਆ ਇਸ ਸਾਲ ਪੁਰਸਕਾਰਾਂ ਦੀਆਂ ਵੱਖ ਵੱਖ ਸ੍ਰੇਣੀਆਂ ਵਿਚ 55000 ਪੰਚਾਇਤੀ ਰਾਜ ਸੰਸਥਾਵਾਂ ਨੇ ਮੁਕਾਬਲੇ ਵਿਚ ਭਾਗ ਲਿਆ ਅਤੇ ਕੁੱਲ 306 ਕੌਮੀ ਪੁਰਸਕਾਰ ਪ੍ਰਦਾਨ ਕੀਤੇ ਗਏ ਹਨ।

ਇਸ ਮੌਕੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸੂਬੇ ਦੀਆਂ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦਿਆਂ ਕਿਹਾ ਸੂਬੇ ਦੀਆਂ ਪੰਚਾਇਤਾਂ ਪਿਛਲੇ ਕਈ ਸਾਲਾਂ ਤੋਂ ਕੌਮੀ ਮੁਕਾਬਲਿਆਂ ਵਿਚ ਬਹੁਤ ਵਧੀਆ ਪ੍ਰਦਰਸ਼ਨ ਕਰ ਰਹੀਆਂ ਹਨ।ਉਨ੍ਹਾਂ ਨਾਲ ਹੀ ਦੱਸਿਆ ਪੰਜਾਬ ਦੇਸ਼ ਦਾ ਮੋਹਰੀ ਸੂਬਾ ਹੈ, ਜਿਸ ਨੇ ਪੰਚਾਇਤੀ ਰਾਜ ਸੰਸਥਵਾਂ ਵਿਚ ਔਰਤਾਂ ਨੂੰ 50 ਫੀਸਦੀ ਹਿੱਸੇਦਾਰੀ ਦਿੱਤੀ ਹੈ।ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਵਿਚ ਪੜੇ੍ਹ ਲਿਖੇ ਨੌਜਵਾਨ ਪਿੰਡਾਂ ਦੀ ਅਗਵਾਈ ਕਰਨ ਲਈ ਅੱਗੇ ਆ ਰਹੇ ਹਨ, ਜਿਸ ਕਾਰਨ ਹੁਣ ਪਿੰਡਾਂ ਦੀਆਂ ਪੰਚਾਇਤਾਂ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਵੱਧ ਤੋਂ ਵੱਧ ਸਕੀਮਾਂ ਦਾ ਲਾਭ ਉਠਾ ਕੇ ਪਿੰਡਾਂ ਦੀ ਦਿੱਖ ਸਵਾਰ ਰਹੀਆਂ ਹਨ।

ਸ੍ਰੀਮਤੀ ਸੀਮਾ ਜੈਨ ਵਿੱਤੀ ਕਮਿਸ਼ਨਰ ਪੇਂਡੂ ਵਿਕਾਸ ਵਿਭਾਗ, ਪੰਜਾਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਜੂਦਾ ਸਾਲ ਵਿੱਚ ਪੰਜਾਬ ਰਾਜ ਦੀਆਂ 13 ਪੰਚਾਇਤੀ ਰਾਜ ਸੰਸਥਾਵਾਂ ਨੂੰ ਕੌਮੀ ਪੁਰਸਕਾਰ ਨਾਲ ਨਿਵਾਜਿਆ ਗਿਆ ਹੈ।ਇਸ ਵਿੱਚ ਦੀਨ ਦਿਆਲ ਉਪਾਧਿਆਏ, ਪੰਚਾਇਤ ਸਸ਼ਤੀਕਰਨ ਪੁਰਸਕਾਰ ਅਧੀਨ ਇੱਕ ਜ਼ਿਲਾ ਪਰੀਸ਼ਦ, ਦੋ ਬਲਾਕ ਸੰਮਤੀ ਅਤੇ 7 ਗ੍ਰਾਮ ਪੰਚਾਇਤਾਂ, ਨਾਨਾ ਜੀ ਦੀ ਦੇਸ਼ਮੁੱਖ ਰਾਸ਼ਟਰੀ ਗੌਰਵ ਗ੍ਰਾਮ ਸਭਾ ਪੁਰਸਕਾਰ ਅਧੀਨ 1 ਗ੍ਰਾਮ ਪੰਚਾਇਤ, ਗ੍ਰਾਮ ਪੰਚਾਇਤ ਵਿਕਾਸ ਯੋਜਨਾ (ਜੀਪੀਡੀਪੀ)ਪੁਰਸਕਾਰ ਅਧੀਨ 1 ਗ੍ਰਾਮ ਪੰਚਾਇਤ ਅਤੇ ਚਾਈਲਡ ਫਰੈਂਡਲੀ ਗ੍ਰਾਮ ਪੰਚਾਇਤ ਅਵਾਰਡ ਅਧੀਨ 1 ਗ੍ਰਾਮ ਪੰਚਾਇਤ ਨੂੰ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।

- Advertisement -

Share this Article
Leave a comment