ਪਾਕਿਸਤਾਨ ਦੇ ਕੇਂਦਰੀ ਮੰਤਰੀ ਦੀ ਸੜਕ ਹਾਦਸੇ ‘ਚ ਹੋਈ ਮੌ/ਤ, ਪੁਲਿਸ ਨੇ 5 ਲੋਕਾਂ ਨੂੰ ਲਿਆ ਹਿਰਾਸਤ ‘ਚ

Rajneet Kaur
2 Min Read

ਇਸਲਾਮਾਬਾਦ: ਪਾਕਿਸਤਾਨ ਦੇ ਧਾਰਮਿਕ ਮਾਮਲਿਆਂ ਦੇ ਮੰਤਰੀ ਅਤੇ ਜਮਹੂਰੀਅਤ ਉਲੇਮਾ-ਏ-ਇਸਲਾਮ (ਫਜ਼ਲ) ਦੇ ਨੇਤਾ ਮੁਫ਼ਤੀ ਅਬਦੁਲ ਸਕੂਰ ਦੀ ਇਸਲਾਮਾਬਾਦ ਦੇ ਰੈੱਡ ਜ਼ੋਨ ਏਰੀਆ ‘ਚ ਇਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ।

ਪੁਲਿਸ ਨੇ ਦੱਸਿਆ ਕਿ  ਮੰਤਰੀ ਦੀ ਕਾਰ ਇਕ ਵਾਹਨ ਨਾਲ ਟਕਰਾ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਪੋਲੀਕਲੀਨਿਕ ਹਸਪਤਾਲ ਲਿਜਾਇਆ ਗਿਆ। ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਕੇਂਦਰੀ ਮੰਤਰੀ ਮੁਫਤੀ ਅਬਦੁਲ ਸ਼ਕੂਰ ਦੀ ਮੌਤ ਤੋਂ ਬਾਅਦ ਪੁਲਿਸ ਨੇ ਦੱਸਿਆ ਕਿ ਜਿਸ ਕਾਰ ਨਾਲ ਉਨ੍ਹਾਂ ਦੀ ਟੱਕਰ ਹੋਈ ਸੀ। ਇਸ ਵਿੱਚ ਪੰਜ ਵਿਅਕਤੀ ਸਵਾਰ ਸਨ। ਜਿਨ੍ਹਾਂ ਨੂੰ ਹਿਰਾਸਤ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਮੁਤਾਬਿਕ ਕੇਂਦਰੀ ਮੰਤਰੀ ਖੁਦ ਕਾਰ ਚਲਾ ਰਹੇ ਸਨ। ਉਦੋਂ ਇੱਕ ਕਾਰ ਉਨ੍ਹਾਂ ਵੱਲ ਆਈ ਅਤੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।

ਅਬਦੁਲ ਸ਼ਕੂਰ ਦੀ ਮੌਤ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਲੋਕ ਉਨ੍ਹਾਂ ਨੂੰ ਸ਼ਰਧਾਂਜਲੀ ਦੇਣੀ ਸ਼ੂਰੂ ਕਰ ਦਿਤੀ ਹੈ। ਘਟਨਾ ਤੋਂ ਬਾਅਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਵੀ ਦੁੱਖ ਪ੍ਰਗਟ ਕੀਤਾ ਹੈ।ਉਨ੍ਹਾਂ ਕਿਹਾ ਕਿ ਇੱਕ ਵਿਹਾਰਕ ਵਿਦਵਾਨ, ਵਿਚਾਰਧਾਰਕ ਸਿਆਸੀ ਕਾਰਕੁੰਨ ਅਤੇ ਇੱਕ ਚੰਗੇ ਵਿਅਕਤੀ ਦਾ ਇਸ ਤਰ੍ਹਾਂ ਜਾਣਾ ਦੁੱਖ ਦੀ ਗੱਲ ਹੈ। ਇਸ ਦੌਰਾਨ ਰਾਸ਼ਟਰਪਤੀ ਡਾਕਟਰ ਆਰਿਫ ਅਲਵੀ ਨੇ ਵੀ ਮੰਤਰੀ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

 

Share this Article
Leave a comment