ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਸੰਗਰੂਰ ਅਤੇ ਧੂਰੀ ਵਿੱਚ ਕੀਤੀ ਗੁੰਡਾਗਰਦੀ: ਅਮਨ ਅਰੋੜਾ

Global Team
2 Min Read

ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਨੇ ਲੰਘੇ ਦਿਨ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਸੰਗਰੂਰ ਅਤੇ ਧੂਰੀ ਵਿਖੇ ਕੀਤੀ ਗਈ ਧੱਕੇਸ਼ਾਹੀ ਦੀ ਨਿਖੇਧੀ ਕੀਤੀ ਹੈ। ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਕੀਤੀ ਗਈ ਧੱਕੇਸ਼ਾਹੀ ਨੂੰ ਗੁੰਡਾਗਰਦੀ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਕੱਲ੍ਹ ਪੰਜਾਬ ਅੰਦਰ ਪੂਰੀ ਗੁੰਡਾਗਰਦੀ ਕੀਤੀ ਗਈ। ਇਸੇ ਤਰ੍ਹਾਂ ਭਾਜਪਾ ਨੇ ਪਹਿਲਾਂ ਗੁੰਡਾਗਰਦੀ ਕਰਕੇ ਪੱਛਮੀ ਬੰਗਾਲ ਦੀਆਂ ਚੋਣਾਂ ਵੀ ਲੁੱਟੀਆਂ ਸਨ।

ਅਮਨ ਅਰੋੜਾ ਨੇ ਇਹ ਵੀ ਦੋਸ਼ ਲਾਇਆ ਕਿ ਭਾਜਪਾ ਦਾ ਇਹ ਵਰਕਿੰਗ ਸਟਾਈਲ ਬਣ ਚੁੱਕਾ ਹੈ ਕਿ ਹਰ ਚੋਣ ਵਿਚ ਉਨ੍ਹਾਂ ਵਲੋਂ ਗੁੰਡਾਗਰਦੀ ਕਰਨ ਦੇ ਨਾਲ ਨਾਲ ਆਪਣੇ ਤੰਤਰ ਦੀ ਦੁਰਵਰਤੋਂ ਕਰਨੀ ਹੈ। ਉਨ੍ਹਾਂ ਕਿਹਾ ਜੋ ਧੂਰੀ ਅਤੇ ਸੰਗਰੂਰ ਵਿਚ ਹੋਇਆ ਹੈ, ਉਹ ਮੈਂ ਸਮਝਦਾ ਹਾਂ ਕਿ ਇੰਨੇ ਸੀਨੀਅਰ ਲੀਡਰ ਵਲੋਂ ਉਹ ਵੀ ਇਕ ਨੈਸ਼ਨਲ ਪਾਰਟੀ, ਜੋ ਦੇਸ਼ ਵਿਚ ਰਾਜ ਕਰ ਰਹੀ ਹੈ, ਉਸ ਦੇ ਆਗੂਆਂ ਵਲੋਂ ਇਸ ਤਰੀਕੇ ਨਾਲ ਸੜਕਾਂ ’ਤੇ ਆ ਕੇ ਗੁੰਡਾਗਰਦੀ ਕਰਨੀ ਬਰਦਾਸ਼ਤ ਤੋਂ ਬਾਹਰ ਹੋ ਗਈ ਹੈ। ਜਿਸ ਦੀ ਆਮ ਆਦਮੀ ਪਾਰਟੀ ਅਤੇ ਪੰਜਾਬ ਦੇ ਲੋਕ ਪੂਰਨ ਤੌਰ ’ਤੇ ਨਿਖੇਧੀ ਕਰਦੇ ਹਨ।ਉਨ੍ਹਾਂ ਨੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਦਾ ਨਾਂ ਲੈਂਦੇ ਹੋਏ ਕਿਹਾ ਕਿ ਉਨ੍ਹਾਂ ਵਲੋਂ ਵਰਦੀ ਵਾਲੇ ਪੁਲਿਸ ਅਧਿਕਾਰੀਆਂ ਕਰਮਚਾਰੀਆਂ ਪ੍ਰਤੀ ਜੋ ਸ਼ਬਦਾਵਾਲੀ ਵਰਤੀ ਗਈ ਉਹ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਓਂਕਾਰ ਸਿੰਘ ਪ੍ਰਚਾਰ ਬੰਦ ਹੋਣ ਤੋਂ ਬਾਅਦ ਪ੍ਰਚਾਰ ਕਰ ਰਹੇ ਸੀ, ਜਿਸ ਨੂੰ ਪੁਲਿਸ ਨੇ ਕਾਬੂ ਕੀਤਾ।

ਪਰ ਰਵਨੀਤ ਬਿੱਟੂ ਨੇ ਓਂਕਾਰ ਸਿੰਘ ਨੂੰ ਛੁਡਾਉਣ ਲਈ ਹੰਗਾਮਾ ਕੀਤਾ ਅਤੇ ਕਾਨੂੰਨ ਦੀ ਉਲੰਘਣਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਪੁਲਿਸ ਅਤੇ ਮਹਿਲਾਵਾਂ ਦਾ ਅਪਮਾਨ ਕੀਤਾ ਹੈ। ਕੇਂਦਰੀ ਮੰਤਰੀ ਰਵਨੀਤ ਬਿੱਟੂ ਤੇ ਕਾਰਵਾਈ ਦਾ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੈਣਗੇ।
Share This Article
Leave a Comment