ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਕਰੀਬੀ ਨੂੰ ਮਿਲੀ ਧਮ.ਕੀ, ਭਾਜਪਾ ਛੱਡੋ ਜਾਂ ਜ਼ਿੰਦਗੀ ਛੱਡ ਦਿਓ

Global Team
3 Min Read

ਚੰਡੀਗੜ੍ਹ: ਪੰਜਾਬ ਦੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਕਰੀਬੀ ਨੂੰ ਵਿਦੇਸ਼ ਤੋਂ ਧਮ.ਕੀ ਭਰਿਆ ਫੋਨ ਆਇਆ ਹੈ। ਜਗਰਾਉਂ ਦੇ ਪਿੰਡ ਰਸੂਲਪੁਰ ਮੱਲਾ ਦੇ ਇੱਕ ਵਿਅਕਤੀ ਨੇ ਸਾਬਕਾ ਸਰਪੰਚ ਅਤੇ ਭਾਜਪਾ ਆਗੂ ਗੁਰਸਿਮਰਨ ਸਿੰਘ ਨੂੰ ਫੋਨ ਕਰਕੇ ਭਾਜਪਾ ਛੱਡਣ ਜਾਂ ਆਪਣੀ ਜਾਨ ਦੇਣ ਲਈ ਕਿਹਾ ਹੈ। ਜਾਣਕਾਰੀ ਅਨੁਸਾਰ ਪੀੜਤਾਂ ਵੱਲੋਂ ਇਸ ਸਬੰਧੀ ਹਠੂਰ ਥਾਣੇ ‘ਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਪਿੰਡ ਰਸੂਲਪੁਰ ਦੇ ਰਹਿਣ ਵਾਲੇ ਦੋ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਨ੍ਹਾਂ ਦੀ ਪਛਾਣ ਗੁਰਪ੍ਰੀਤ ਸਿੰਘ ਗੋਪੀ ਅਤੇ ਹਰਵਿੰਦਰ ਸਿੰਘ ਭੀਮੀ ਵਾਸੀ ਰਸੂਲਪੁਰ ਮੱਲਾ ਵਜੋਂ ਹੋਈ ਹੈ।

ਹਠੂਰ ਥਾਣੇ ਦੇ ASI ਮਨੋਹਰ ਸਿੰਘ ਨੇ ਦੱਸਿਆ ਕਿ ਭਾਜਪਾ ਆਗੂ ਗੁਰਸਿਮਰਨ ਸਿੰਘ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਉਨ੍ਹਾਂ ਦੀ ਸ਼ਿਕਾਇਤ ‘ਤੇ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੀੜਤ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ 2018 ਤੋਂ 2024 ਤੱਕ ਪਿੰਡ ਦਾ ਸਰਪੰਚ ਰਿਹਾ ਹੈ। ਉਹ 20 ਮਈ 2024 ਨੂੰ ਭਾਜਪਾ ਵਿੱਚ ਸ਼ਾਮਿਲ ਹੋਏ। ਇਸ ਦੌਰਾਨ ਪਾਰਟੀ ਨੇ ਉਨ੍ਹਾਂ ਨੂੰ ਜ਼ਿਲ੍ਹਾ ਟੀਮ ਦਾ ਉਪ ਮੁਖੀ ਨਿਯੁਕਤ ਕੀਤਾ। ਕੁਝ ਸਮਾਂ ਪਹਿਲਾਂ ਹੋਈਆਂ ਪੰਚਾਇਤੀ ਚੋਣਾਂ ਵਿੱਚ ਉਕਤ ਧੜੇ ਨਾਲ ਸਬੰਧ ਰੱਖਣ ਵਾਲੇ ਵਿਅਕਤੀ ਨੂੰ ਸਰਪੰਚ ਚੁਣ ਲਿਆ ਗਿਆ ਸੀ। ਇਸ ਦੌਰਾਨ ਕਥਿਤ ਦੋਸ਼ੀ ਗੁਰਪ੍ਰੀਤ ਸਿੰਘ ਵਾਸੀ ਉਸ ਦੇ ਪਿੰਡ ਨੇ ਆਸਟ੍ਰੇਲੀਆ ਤੋਂ ਫੋਨ ਕਰਕੇ ਧਮ.ਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਕਿ ਉਹ ਭਾਜਪਾ ਪਾਰਟੀ ਛੱਡ ਦੇਵੇ ਨਹੀਂ ਤਾਂ ਸਾਨੂੰ ਛਡਵਾਉਣੀ ਆਉਂਦੀ ਹੈ।

ਉਸ ਨੇ ਦੱਸਿਆ ਕਿ ਇਸ ਤੋਂ ਬਾਅਦ ਪੰਚਾਇਤੀ ਚੋਣਾਂ ਵਾਲੇ ਦਿਨ ਦੁਬਾਰਾ ਉਸ ਨੂੰ ਦੋਸ਼ੀ ਦਾ ਫੋਨ ਆਇਆ, ਜਿਸ ਨੂੰ ਉਸ ਦੇ ਲੜਕੇ ਨੇ ਚੁੱਕਿਆ ਤਾਂ ਦੋਸ਼ੀ ਨੇ ਉਸ ਦੇ ਲੜਕੇ ਨੂੰ ਡਰਾ ਧਮਕਾ ਕੇ ਆਪਣੇ ਪਿਤਾ ਨਾਲ ਗੱਲ ਕਰਨ ਲਈ ਕਿਹਾ, ਪਰ ਜਦੋਂ ਉਸ ਦੇ ਲੜਕੇ ਨੇ ਕਿਹਾ ਉਹ ਚੋਣਾਂ ਵਿੱਚ ਗਿਣਤੀ ਕਰਵਾ ਰਹੇ ਹਨ ਤੇ ਫੋਨ ਨਹੀਂ ਹੋ  ਸਕਦਾ। ਜਿਸ ਤੋਂ ਬਾਅਦ ਦੋਸ਼ੀ ਨੇ ਫੋਨ ਕੱਟ ਦਿੱਤਾ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment