ਕੇਂਦਰੀ ਮੰਤਰੀ ਨੇ ਟਵਿੱਟਰ ਦੇ ਅਧਿਕਾਰੀਆਂ ਨੂੰ ਮਿਲਣ ਤੋਂ ਕੀਤੀ ਨਾਂਹ

TeamGlobalPunjab
1 Min Read

ਨਵੀਂ ਦਿੱਲੀ :- ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਟਵਿੱਟਰ ਦੇ ਅਧਿਕਾਰੀਆਂ ਨੂੰ ਮਿਲਣ ਤੋਂ ਨਾਂਹ ਕਰ ਦਿੱਤੀ। ਹਾਲਾਂਕਿ ਮਗਰੋਂ ਕਿਹਾ ਗਿਆ ਕਿ ਕੇਂਦਰੀ ਮੰਤਰੀ ਦੀ ਥਾਂ ਇਲੈਕਟ੍ਰੋਨਿਕ ਤੇ ਸੂਚਨਾ ਤਕਨਾਲੋਜੀ ਮੰਤਰਾਲੇ ’ਚ ਸਕੱਤਰ ਅਜੈ ਪ੍ਰਕਾਸ਼ ਸਾਹਨੀ ਹੁਣ ਉਨ੍ਹਾਂ ਨੂੰ ਮਿਲਣਗੇ, ਪਰ ਇਸ ਤਜਵੀਜ਼ਤ ਮੀਟਿੰਗ ਤੋਂ ਪਹਿਲਾਂ ਹੀ ਟਵਿੱਟਰ ਨੇ ਅੱਜ ਸਵੇਰੇ ਬਲੌਗਪੋਸਟ ਪਬਲਿਸ਼ ਕਰਕੇ ਮੀਟਿੰਗ ਦੇ ਆਸਾਰ ਘਟਾ ਦਿੱਤੇ।

ਸਰਕਾਰ ਨੇ ਟਵਿੱਟਰ ਦੀ ਇਸ ਪੇਸ਼ਕਦਮੀ ਨੂੰ ‘ਅਸਧਾਰਨ’ ਕਰਾਰ ਦਿੱਤਾ ਹੈ। ਟਵਿੱਟਰ ਨੇ ਇਸ ਬਲੌਗਪੋਸਟ ’ਚ ਸਰਕਾਰ ਦੇ ਟਵਿੱਟਰ ਖਾਤਿਆਂ ਨੂੰ ਬੰਦ ਕਰਨ ਦੇ ਹੁਕਮਾਂ ਨੂੰ ‘ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ’ ਦੇ ਮੌਲਿਕ ਹੱਕ ਤੇ ਦੇਸ਼ ਦੇ ਕਾਨੂੰਨ ਦਾ ਉਲੰਘਣ ਦੱਸਿਆ ਸੀ।

ਟਵਿੱਟਰ ਨੇ ਕਿਹਾ ਕਿ ਉਸ ਨੇ ਭਾਰਤ ਸਰਕਾਰ ਦੇ ਹੁਕਮਾਂ ’ਤੇ ਅੰਸ਼ਕ ਰੂਪ ’ਚ ਅਮਲ ਕਰਦਿਆਂ ਕਿਸਾਨ ਅੰਦੋਲਨ ਨੂੰ ਲੈ ਕੇ ਗ਼ਲਤ ਜਾਣਕਾਰੀ ਤੇ ਭੜਕਾਊ ਵਿਸ਼ਾ-ਵਸਤੂ ਦੇ ਫੈਲਾਅ ਨੂੰ ਰੋਕਣ ਲਈ 500 ਤੋਂ ਵੱਧ (ਟਵਿੱਟਰ) ਖਾਤਿਆਂ ਨੂੰ ਮੁਅੱਤਲ ਕਰਨ ਦੇ ਨਾਲ ਕੁਝ ਹੋਰਨਾਂ ਖਾਤਿਆਂ ’ਤੇ ਪਾਬੰਦੀ ਲਾ ਦਿੱਤੀ ਹੈ।

TAGGED: , ,
Share this Article
Leave a comment