ਚੰਡੀਗੜ੍ਹ: ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਇੱਕ ਦਿਨ ਦੇ ਪੰਜਾਬ ਦੌਰੇ ‘ਤੇ ਪਹੁੰਚੇ ਹਨ। ਉਨ੍ਹਾਂ ਦੀ ਫੇਰੀ ਦਾ ਮੁੱਖ ਉਦੇਸ਼ ਕਿਸਾਨਾਂ ਨਾਲ ਸਿੱਧਾ ਸੰਚਾਰ ਸਥਾਪਤ ਕਰਨਾ, ਖੇਤੀਬਾੜੀ ਖੇਤਰ ਵਿੱਚ ਨਵੀਨਤਾਵਾਂ ਨੂੰ ਉਤਸ਼ਾਹਿਤ ਕਰਨਾ ਅਤੇ ਵਾਤਾਵਰਣ ਸੁਰੱਖਿਆ ਬਾਰੇ ਜਾਗਰੂਕਤਾ ਫ਼ੈਲਾਉਣਾ ਹੈ।
ਮੰਤਰੀ ਸ਼ਿਵਰਾਜ ਸਿੰਘ ਚੌਹਾਨ ਪਹਿਲਾਂ ਪਟਿਆਲਾ ਦੇ ਜਿਲ੍ਹੇ ਦੇ ਪਿੰਡ ਰਾਜਪੁਰਾ ‘ਚ ਆਯੋਜਿਤ ਕਿਸਾਨ ਚੌਪਾਲ ‘ਚ ਪਹੁੰਚੇ, ਜਿੱਥੇ ਉਨ੍ਹਾਂ ਨੇ ਕਿਸਾਨਾਂ ਨਾਲ ਚਰਚਾ ਕੀਤੀ ਤੇ ਉਨ੍ਹਾਂ ਦੀ ਸਮੱਸਿਆਵਾਂ ਸੁਣੀਆਂ ਤੇ ਸਰਕਾਰ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਉਨ੍ਹਾਂ ਨੇ ਵਾਤਾਵਰਣ ਦਿਵਸ ਦੇ ਮੌਕੇ ‘ਤੇ ਪਟਿਆਲਾ ‘ਚ ਰੁੱਖ ਲਗਾ ਕੇ ਵਾਤਾਵਰਣ ਪ੍ਰਤੀ ਆਪਣੀ ਵਚਨਬੱਧਤਾ ਦਾ ਸੰਦੇਸ਼ ਦਿੱਤਾ।