ਨਵੀਂ ਦਿੱਲੀ – ਕੈਬਿਨਟ ‘ਚ ਫੇਰਬਦਲ ਦੀਆਂ ਖਬਰਾਂ ਦੇ ਵਿਚਾਲੇ ਦੋ ਮੌਜੂਦਾ ਮੰਤਰੀਆਂ ਵੱਲੋਂ ਅਸਤੀਫਾ ਦੇਣ ਦੀ ਸੂਚਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਯਾਲ ਨਿਸ਼ੰਕ ਨੇ ਆਪਣੀ ਸਿਹਤ ਦਾ ਹਵਾਲਾ ਦਿੰਦੇ ਹੋਏ ਅਸਤੀਫ਼ਾ ਦੇ ਦਿੱਤਾ ਹੈ।
ਇਸਦੇ ਨਾਲ ਹੀ ਕੇਂਦਰੀ ਮੰਤਰੀ ਸੰਤੋਸ਼ ਗੰਗਵਾਰ ਨੇ ਆਪਣੀ ਉਮਰ ਦਾ ਹਵਾਲਾ ਦਿੰਦਿਆਂ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਦੱਸ ਦਈਏ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਮੰਤਰੀਮੰਡਲ ਵਿੱਚ ਅੱਜ ਸ਼ਾਮ 6 ਵਜੇ ਫੇਰਬਦਲ ਕੀਤਾ ਜਾਵੇਗਾ। ਨਵੇਂ ਮੰਤਰੀ ਮੰਡਲ ਵਿੱਚ ਲਗਭਗ 17 ਤੋਂ 22 ਮੰਤਰੀ ਸਹੁੰ ਚੁੱਕ ਸਕਦੇ ਹਨ।