ਚੰਡੀਗੜ੍ਹ: ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਸਵਾਮੀਨਾਥਨ ਦੇ ਫਾਰਮੂਲੇ ਸੀ2 ਪਲੱਸ 50 ਫੀਸਦੀ ਤੈਅ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨਾਲ ਤਿੰਨ ਕੇਂਦਰੀ ਮੰਤਰੀਆਂ ਦੀ ਮੀਟਿੰਗ ਸ਼ੁਰੂ ਹੋ ਗਈ ਹੈ।ਖੁਰਾਕ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਪੀਯੂਸ਼ ਗੋਇਲ ਅਤੇ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਸਮੇਤ ਹੋਰ ਕੇਂਦਰੀ ਮੰਤਰੀ ਇੱਥੇ ਸੈਕਟਰ 26 ਸਥਿਤ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ ਵਿਖੇ ਕਿਸਾਨ ਨੇਤਾਵਾਂ ਨਾਲ ਮੀਟਿੰਗ ਕਰ ਰਹੇ ਹਨ।
ਇਹ ਇੱਕ ਅਹਿਮ ਮੀਟਿੰਗ ਹੈ, ਜਿਸ ਵਿੱਚ ਫੈਸਲਾ ਕੀਤਾ ਜਾਵੇਗਾ ਕਿ ਕਿਸਾਨ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨਗੇ ਜਾਂ ਨਹੀਂ। ਇਸ ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਵੀ ਸ਼ਾਮਲ ਹੋਏ। ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਐਲਾਨ ਕੀਤਾ ਕਿ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਗਰੰਟੀ ਦੇਣ ਲਈ ਕਾਨੂੰਨ ਬਣਾਉਣ ਸਮੇਤ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ‘ਤੇ ਦਬਾਅ ਬਣਾਉਣ ਲਈ 200 ਤੋਂ ਵੱਧ ਕਿਸਾਨ ਸੰਗਠਨ ਮੰਗਲਵਾਰ ਨੂੰ ਦਿੱਲੀ ਵੱਲ ਮਾਰਚ ਕਰਨਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।