ਲੁਧਿਆਣਾ : ਗ੍ਰੀਨ ਫੀਲਡ ਲੁਧਿਆਣਾ ਸਥਿਤ ਦਫ਼ਤਰ ’ਚ ਸੰਯੁਕਤ ਸਮਾਜ ਮੋਰਚੇ ਦੇ ਆਗੂਆਂ ਪ੍ਰੇਮ ਸਿੰਘ ਭੰਗੂ ਤੇ ਕੁਲਵੰਤ ਸਿੰਘ ਸਿੱਧੂ ਨੇ ਤੀਜੀ ਸੂਚੀ ਜਾਰੀ ਕਰਦਿਆਂ ਮਹਿਲਾ ਸਣੇ 17 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਲਿਸਟ ਵਿਚ ਮਾਲਵਾ ਤੋਂ ਜ਼ਿਆਦਾ ਟਿਕਟਾਂ ਹਨ। ਇਸ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚਾ ਵੱਲੋਂ ਦੋ ਸੂਚੀਆਂ ਜਾਰੀ ਕੀਤੀਆਂ ਗਈਆਂ ਹਨ ਜਿਨ੍ਹਾਂ ਵਿਚੋਂ 6 ਸੀਟਾਂ ਲੁਧਿਆਣਾ ਸ਼ਹਿਰ ਦੀਆਂ ਸਨ।
ਧਰਮਕੋਟ ਤੋਂ ਹਰਪ੍ਰੀਤ ਸਿੰਘ, ਜੀਰਾ ਤੋਂ ਮੇਘ ਰਾਜ ਰੱਲਾ, ਬੁਢਲਾਡਾ ਤੋਂ ਕ੍ਰਿਸ਼ਨ ਚੌਹਾਨ, ਨਿਹਾਲ ਸਿੰਘ ਵਾਲਾ ਤੋਂ ਗੁਰਦਿੱਤਾ, ਡੇਰਾਬੱਸੀ ਤੋਂ ਨਵਜੋਤ ਸਿੰਘ ਸੈਣੀ, ਲਹਿਰਾਗਾਗਾ ਤੋਂ ਸਤਵੰਤ ਸਿੰਘ ਕੰਡੇਵਾਲਾ, ਰਾਜਪੁਰਾ ਤੋਂ ਹਰਵਿੰਦਰ ਸਿੰਘ, ਬਾਬਾ ਬਕਾਲਾ ਤੋਂ ਗੁਰਨਾਮ ਕੌਰ ਪ੍ਰਿੰਸੀਪਲ, ਤਲਵੰਡੀ ਸਾਬੋ ਤੋਂ ਸੁਖਬੀਰ ਸਿੰਘ, ਅੰਮ੍ਰਿਤਸਰ ਪੱਛਮੀ ਤੋਂ ਅਮਰਜੀਤ ਸਿੰਘ, ਰੋਪੜ ਤੋਂ ਦਵਿੰਦਰ ਸਿੰਘ, ਅੰਮ੍ਰਿਤਸਰ ਪੂਰਬੀ ਤੋਂ ਅਪਾਰ ਸਿੰਘ ਰੰਧਾਵਾ, ਪਟਿਆਲਾ ਦਿਹਾਤੀ ਤੋਂ ਧਰਮਿੰਦਰ ਸ਼ਰਮਾ, ਨਕੋਦਰ ਤੋਂ ਮਨਦੀਪ ਸਿੰਘ ਸਰਪੰਚ, ਸ਼ਾਮ ਚੌਰਾਸੀ ਤੋਂ ਠੇਕੇਦਾਰ ਭਗਵਾਨ ਦਾਸ ਸਿੱਧੂ, ਡੇਰਾ ਬਾਬਾ ਨਾਨਕ ਤੋਂ ਜਗਜੀਤ ਸਿੰਘ ਕਲਾਨੌਰ ਤੇ ਖੇਮਕਰਨ ਤੋਂ ਮਾਸਟਰ ਦਲਜੀਤ ਸਿੰਘ ਨੂੰ ਟਿਕਟ ਦਿੱਤੀ ਗਈ ਹੈ।