ਕਿਸਾਨਾਂ ਦੇ ਅੰਦੋਲਨ ਨੂੰ UN ਦਾ ਵੀ ਮਿਲਿਆ ਸਾਥ, ਕਰ ਦਿੱਤਾ ਵੱਡਾ ਐਲਾਨ

TeamGlobalPunjab
1 Min Read

ਨਿਊਜ਼ ਡੈਸਕ: ਭਾਰਤ ਵਿੱਚ ਚੱਲ ਰਹੇ ਖੇਤੀ ਕਾਨੂੰਨ ਖ਼ਿਲਾਫ਼ ਕਿਸਾਨਾਂ ਦੇ ਅੰਦੋਲਨ ਨੂੰ ਹੁਣ ਯੂਨਾਈਟਿਡ ਨੇਸ਼ਨ ਦਾ ਵੀ ਸਾਥ ਮਿਲਿਆ ਹੈ। ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਐਨਟੋਨੀਓ ਗੁਟਰੇਸ ਦੇ ਬੁਲਾਰੇ ਨੇ ਕਿਸਾਨਾਂ ਦੇ ਹੱਕ ਵਿੱਚ ਹਾਂ ਦਾ ਨਾਅਰਾ ਮਾਰਿਆ ਹੈ।

ਉਨ੍ਹਾਂ ਕਿਹਾ ਕਿ ਭਾਰਤ ਵਿੱਚ ਕਿਸਾਨ ਅੰਦੋਲਨ ਸ਼ਾਂਤਮਈ ਢੰਗ ਨਾਲ ਚੱਲ ਰਿਹਾ ਹੈ ਅਤੇ ਰੋਸ ਪ੍ਰਗਟਾਉਣ ਦਾ ਲੋਕਾਂ ਤੋਂ ਸੰਵਿਧਾਨਿਕ ਹੱਕ ਹੈ। ਇਸ ਲਈ ਭਾਰਤ ਸਰਕਾਰ ਉਨ੍ਹਾਂ ਨੂੰ ਅਜਿਹਾ ਕਰਨ ਦੇਵੇ। ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਦੇ ਬੁਲਾਰੇ ਸਟੀਫਨ ਦੁੁਜਾਰਿਕ ਨੇ ਕਿਹਾ, ਜਿੱਥੋਂ ਤੱਕ ਭਾਰਤ ਦਾ ਸਵਾਲ ਹੈ ਇਸ ਮਾਮਲੇ ‘ਚ ਮੈਂ ਉਹ ਕਰਾਂਗਾ ਜੋ ਹੋਰਾਂ ਬਾਰੇ ਕਹਿੰਦਾ ਰਿਹਾ ਹਾਂ।

ਇਸ ਤੋਂ ਪਹਿਲਾਂ ਆਸਟ੍ਰੇਲੀਆ ਅਤੇ ਕੈਨੇਡਾ ਦੇ ਲੀਡਰਾਂ ਨੇ ਵੀ ਕਿਸਾਨ ਅੰਦੋਲਨ ‘ਤੇ ਟਿੱਪਣੀ ਕੀਤੀ ਸੀ। ਜਿਸ ‘ਤੇ ਭਾਰਤ ਨੇ ਇਤਰਾਜ਼ ਜਤਾਇਆ ਸੀ। ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਸੀ ਕਿ ਵਿਦੇਸ਼ੀ ਲੀਡਰਾਂ ਨੂੰ ਖੇਤੀ ਕਾਨੂੰਨ ਵਾਰੇ ਪੂਰੀ ਜਾਣਕਾਰੀ ਨਹੀਂ ਹੈ ਅਤੇ ਇਹ ਭਾਰਤ ਦਾ ਅੰਦਰੂਨੀ ਮਸਲਾ ਹੈ। ਇਸ ਲਈ ਵਿਦੇਸ਼ੀ ਲੀਡਰਾਂ ਨੂੰ ਇਸ ਵਿਚ ਦਖਲ ਨਹੀਂ ਦੇਣੀ ਚਾਹੀਦੀ।

Share this Article
Leave a comment