ਤਾਲਿਬਾਨ ਦਾ ਨਵਾਂ ਹੁਕਮ ਜਾਰੀ, ਅਫਗਾਨਿਸਤਾਨ ‘ਚ ਕੁੜੀਆਂ ਅਤੇ ਔਰਤਾਂ ਲਈ ਯੂਨੀਵਰਸਿਟੀਆਂ ਬੰਦ

Rajneet Kaur
1 Min Read

ਅਫਗਾਨਿਸਤਾਨ: ਤਾਲਿਬਾਨ ਨੇ ਅਫਗਾਨਿਸਤਾਨ ‘ਚ ਔਰਤਾਂ ਖਿਲਾਫ ਸਖਤ ਹੁਕਮ ਜਾਰੀ ਕੀਤਾ ਹੈ। ਤਾਲਿਬਾਨ ਨੇ ਇੱਕ ਹੁਕਮ ਜਾਰੀ ਕਰਕੇ ਔਰਤਾਂ ਲਈ ਯੂਨੀਵਰਸਿਟੀ ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਉਚੇਰੀ ਸਿੱਖਿਆ ਵਿਭਾਗ ਲਈ ਤਾਲਿਬਾਨ ਦੇ ਇੰਚਾਰਜ ਮੰਤਰੀ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਅਗਲੇ ਹੁਕਮਾਂ ਤੱਕ ਲੜਕੀਆਂ ਲਈ ਯੂਨੀਵਰਸਿਟੀਆਂ ਵਿੱਚ ਪੜ੍ਹਾਈ ਰੋਕ ਦਿੱਤੀ ਗਈ ਹੈ। ਇਸ ਹੁਕਮ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦੇ ਹੁਕਮ ਦਿੱਤੇ ਗਏ ਹਨ।

ਤਾਲਿਬਾਨ ਦੇ ਨਵੇਂ ਹੁਕਮ ਤੋਂ ਬਾਅਦ ਦੇਸ਼ ਭਰ ਵਿੱਚ ਕੋਈ ਵੀ ਕੁੜੀ ਜਾਂ ਔਰਤ ਯੂਨੀਵਰਸਿਟੀ ਵਿੱਚ ਦਾਖ਼ਲਾ ਨਹੀਂ ਲੈ ਸਕੇਗੀ। ਤਿੰਨ ਮਹੀਨੇ ਪਹਿਲਾਂ, ਅਫਗਾਨਿਸਤਾਨ ਭਰ ਵਿੱਚ ਹਜ਼ਾਰਾਂ ਕੁੜੀਆਂ ਅਤੇ ਔਰਤਾਂ ਯੂਨੀਵਰਸਿਟੀਆਂ ਵਿੱਚ ਦਾਖਲੇ ਲਈ ਟੈਸਟ ਦਿਤੇ ਸਨ। ਦੱਸ ਦੇਈਏ ਕਿ ਅਫਗਾਨਿਸਤਾਨ ‘ਤੇ ਕਬਜ਼ਾ ਕਰਨ ਤੋਂ ਬਾਅਦ ਤਾਲਿਬਾਨ ਨੇ ਔਰਤਾਂ ਅਤੇ ਕੁੜੀਆਂ  ਦੀ ਸਿੱਖਿਆ ਨੂੰ ਲੈ ਕੇ ਫ਼ਰਮਾਨ ਜਾਰੀ ਕੀਤਾ ਸੀ। ਜਿਸ ਵਿੱਚ ਕਿਹਾ ਗਿਆ ਸੀ ਕਿ ਔਰਤਾਂ ਅਤੇ ਕੁੜੀਆਂ  ਪੁਰਸ਼ਾਂ ਦੇ ਸਕੂਲਾਂ ਵਿੱਚ ਨਹੀਂ ਪੜ੍ਹ ਸਕਣਗੀਆਂ। ਨਾਲ ਹੀ ਉਨ੍ਹਾਂ ਨੂੰ ਸਿਰਫ਼ ਮਹਿਲਾ ਅਧਿਆਪਕ ਹੀ ਪੜ੍ਹਾ ਸਕਣਗੀਆਂ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment