ਯੂਕਰੇਨ ਤੋਂ ਪਰਤ ਰਹੇ ਭਾਰਤੀ ਵਿਦਿਆਰਥੀ ਇੰਝ ਕਰ ਸਕਣਗੇ ਆਪਣੇ ਕੋਰਸ ਪੂਰੇ, ਮੰਤਰੀ ਨੇ ਦਿੱਤਾ ਭਰੋਸਾ

TeamGlobalPunjab
1 Min Read

ਹੈਦਰਾਬਾਦ: ਯੂਕਰੇਨ ਤੋਂ ਵਾਪਸ ਪਰਤੇ ਭਾਰਤੀ ਵਿਦਿਆਰਥੀਆਂ ਲਈ ਇੱਕ ਰਾਹਤ ਦੀ ਖਬਰ ਸਾਹਮਣੇ ਆਈ ਹੈ। ਆਪਣੀ ਮੈਡੀਕਲ ਦੀ ਪੜ੍ਹਾਈ ਛੱਡ ਕੇ ਵਾਪਸ ਪਰਤੇ ਵਿਦਿਆਰਥੀ ਆਪਣੇ ਅਧੂਰੇ ਕੋਰਸ ਪੂਰੇ ਕਰ ਸਕਦੇ ਹਨ।

ਭਾਰਤੀ ਵਿਦਿਆਰਥੀਆਂ ਦੀ ਵਾਪਸੀ ਮੁਹਿੰਮ ਦੀ ਅਗਵਾਈ ਕਰ ਰਹੇ ਕੇਂਦਰੀ ਰਾਜ ਮੰਤਰੀ ਵੀਕੇ ਸਿੰਘ ਨੇ ਕਿਹਾ ਕਿ ਮੈਨੂੰ ਤੁਹਾਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਪੋਲਿਸ਼ ਯੂਨੀਵਰਸਿਟੀਆਂ ਯੂਕਰੇਨ ਤੋਂ ਸਾਡੇ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹਣਗੀਆਂ ਤਾਂ ਜੋ ਉਹ ਆਪਣੀ ਪੜ੍ਹਾਈ ਪੂਰੀ ਕਰ ਸਕਣ।

ਵੀ.ਕੇ.ਸਿੰਘ ਨੇ ਕਿਹਾ ਕਿ ਜੇਕਰ ਤੁਹਾਡਾ ਸਿਲੇਬਸ ਪੂਰਾ ਨਹੀਂ ਹੋਇਆ ਤਾਂ ਪੋਲੈਂਡ ਦੀਆਂ ਯੂਨੀਵਰਸਿਟੀਆਂ ਵਲੋਂ ਭਾਰਤੀ ਵਿਦਿਆਰਥੀਆਂ ਨੂੰ ਪੜ੍ਹਾਈ ਪੂਰੀ ਕਰਨ ਦਾ ਮੌਕਾ ਦਿਤਾ ਜਾਵੇਗਾ।

ਉਨ੍ਹਾਂ ਕਿਹਾ, ਪੋਲੈਂਡ ਅਤੇ ਭਾਰਤ ਦੇ ਸਦੀਆਂ ਪੁਰਾਣੇ ਦੋਸਤੀ ਅਤੇ ਸਦਭਾਵਨਾ ਭਰੇ ਸਬੰਧ ਹਨ ਜਿਨ੍ਹਾਂ ਨੇ ਸਾਡੇ ਲੋਕਾਂ ਨੂੰ ਇੱਕਜੁਟ ਕੀਤਾ ਹੈ। ਰਾਜ ਮੰਤਰੀ ਸਿਵਲ ਏਵੀਏਸ਼ਨ ਜਨਰਲ (ਸੇਵਾਮੁਕਤ) ਵੀਕੇ ਸਿੰਘ ਨੇ ਪੋਲੈਂਡ ਦੇ ਰਜ਼ੇਜੋ ਵਿੱਚ ਹੋਟਲ ਪ੍ਰੀਜ਼ੀਡੇਨਕੀ ਵਿਖੇ 600 ਭਾਰਤੀ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਇਹ ਜਾਣਕਾਰੀ ਦਿੱਤੀ।

ਦੱਸਣਯੋਗ ਹੈ ਕਿ ਯੂਕਰੇਨ ਵਿੱਚ MBBS ਕੋਰਸ 6 ਸਾਲਾਂ ਦਾ ਹੈ ਅਤੇ ਭਾਰਤ ਵਿੱਚ ਪ੍ਰਾਈਵੇਟ ਮੈਡੀਕਲ ਕਾਲਜਾਂ ਦੇ ਮੁਕਾਬਲੇ ਕਾਫ਼ੀ ਕਿਫਾਇਤੀ ਹੈ। ਇਹੀ ਕਾਰਨ ਹੈ ਕਿ ਹਜ਼ਾਰਾਂ ਭਾਰਤੀ ਵਿਦਿਆਰਥੀ ਉੱਥੇ ਜਾਂਦੇ ਹਨ।

Share This Article
Leave a Comment