ਪੰਜਾਬ ਪੁਲੀਸ ਨੇ ਅੰਤਰਰਾਸ਼ਟਰੀ ਡਰੱਗ ਸਮੱਗਲਰਾਂ ਦਾ ਕੀਤਾ ਪਰਦਾਫਾਸ਼, ਜੰਮੂ ਕਸ਼ਮੀਰ ਤੋਂ ਲਿਆਂਦੀ ਹੈਰੋਇਨ ਬਰਾਮਦ

TeamGlobalPunjab
1 Min Read

ਕਪੂਰਥਲਾ : ਪੰਜਾਬ ਪੁਲਿਸ ਨੂੰ ਇੱਥੋਂ ਵੱਡੀ ਕਾਮਯਾਬੀ ਹੱਥ ਲੱਗੀ ਹੈ। ਜੰਮੂ ਕਸ਼ਮੀਰ ਨਾਲ ਸਬੰਧਤ ਤਿੰਨ ਅੰਤਰਰਾਸ਼ਟਰੀ ਡਰੱਗ ਸਮੱਗਲਰਾਂ ਨੂੰ ਪੁਲਿਸ ਨੇ ਹੈਰੋਇਨ ਦੇ ਨਾਲ ਗ੍ਰਿਫ਼ਤਾਰ ਕੀਤਾ ਹੈ। ਦਰਅਸਲ ਕਪੂਰਥਲਾ ਪੁਲਿਸ ਵੱਲੋਂ ਤਲਵੰਡੀ ਨੇੜੇ ਨਾਕੇਬੰਦੀ ਕੀਤੀ ਹੋਈ ਸੀ। ਜੰਮੂ ਕਸ਼ਮੀਰ ਤੋਂ ਆ ਰਹੇ ਟਰੱਕ ਦੀ ਤਲਾਸ਼ੀ ਲੈਣ ਦੇ ਲਈ ਪੁਲਿਸ ਮੁਲਾਜ਼ਮਾਂ ਵੱਲੋਂ ਟਰੱਕ ਨੂੰ ਰੋਕਿਆ ਗਿਆ। ਜਿਵੇਂ ਹੀ ਪੁਲਿਸ ਮੁਲਾਜ਼ਮ ਟਰੱਕ ਦੀ ਸ਼ਨਾਖਤ ਕਰਨ ਦੇ ਲਈ ਅੱਗੇ ਵਧੇ ਤਾਂ ਟਰੱਕ ਡਰਾਈਵਰ ਨੇ ਛਾਲ ਮਾਰ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਮੁਲਾਜ਼ਮਾਂ ਨੇ ਟਰੱਕ ਡਰਾਈਵਰ ਤੇ ਉਸ ਦੇ ਸਾਥੀਆਂ ਨੂੰ ਦਬੋਚ ਲਿਆ।

 

 

- Advertisement -

ਪੁਲਿਸ ਮੁਲਾਜ਼ਮਾਂ ਨੇ ਜਦੋਂ ਟਰੱਕ ਦੀ ਚੰਗੀ ਤਰ੍ਹਾਂ ਦੇ ਨਾਲ ਜਾਂਚ ਕੀਤੀ ਤਾਂ ਉਸ ਵਿਚੋਂ 3 ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਿਸ ਮੁਲਾਜ਼ਮਾਂ ਵੱਲੋਂ ਪੁੱਛ ਪੜਤਾਲ ਕਰਨ ਤੋਂ ਬਾਅਦ ਪਤਾ ਚੱਲਿਆ ਕਿ ਤਿੰਨੇ ਵਿਅਕਤੀ ਜੰਮੂ ਕਸ਼ਮੀਰ ਦੇ ਬਾਰਾਮੂਲਾ ਅਤੇ ਕੁਪਵਾੜਾ ਦੇ ਨਾਲ ਸਬੰਧਤ ਹਨ। ਪੁਲੀਸ ਨੇ ਸ਼ੁਰੂਆਤੀ ਜਾਂਚ ਵਿਚ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਮੈਡਿਊਲ ਦੁਬਈ ਤੋਂ ਚਲਾਇਆ ਜਾ ਰਿਹਾ ਸੀ। ਹੈਰੋਇਨ ਜੰਮੂ ਕਸ਼ਮੀਰ ਤੋਂ ਲਿਆਂਦੀ ਗਈ ਸੀ ਜਿਸ ਨੂੰ ਪੰਜਾਬ ਵਿਚ ਸਪਲਾਈ ਕਰਨਾ ਸੀ। ਜੰਮੂ ਕਸ਼ਮੀਰ ਵਿੱਚ ਇਨ੍ਹਾਂ ਤਿੰਨਾਂ ਦੋਸ਼ੀਆਂ ਨੇ ਪਾਕਿਸਤਾਨ ਤੋਂ ਹੈਰੋਇਨ ਮੰਗਵਾਈ ਸੀ।

Share this Article
Leave a comment