ਨਿਊਜ਼ ਡੈਸਕ: ਮੱਧ ਮੈਕਸੀਕੋ ਵਿੱਚ ਇੱਕ ਬਾਰ ਵਿੱਚ 10 ਲੋਕਾਂ ਦੀ ਦਰਦਨਾਕ ਹੱ.ਤਿਆ ਕਰ ਦਿੱਤੀ ਗਈ ਅਤੇ 7 ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਹ ਘਟਨਾ ਉਦੋਂ ਵਾਪਰੀ ਜਦੋਂ ਇੱਕ ਪਿਕਅਪ ਟਰੱਕ ਵਿੱਚ ਸਫ਼ਰ ਕਰ ਰਹੇ ਹਮਲਾਵਰਾਂ ਨੇ ਬਾਰ ਲਾਸ ਕੋਂਟ੍ਰੀਟੋਸ ਉੱਤੇ ਹਮਲਾ ਕਰ ਦਿੱਤਾ ਅਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਹ ਹ.ਮਲਾ ਉਸ ਸਮੇਂ ਹੋਇਆ ਜਦੋਂ ਲੋਕ ਬਾਰ ਵਿੱਚ ਮਸਤੀ ਕਰ ਰਹੇ ਸਨ।
ਦੱਸਿਆ ਗਿਆ ਹੈ ਕਿ ਹਮਲਾਵਰਾਂ ਨੇ ਆਪਣੀ ਕਾਰ ਨੂੰ ਬਾਰ ਦੇ ਕੋਲ ਰੋਕਿਆ ਅਤੇ ਫਿਰ ਟਰੱਕ ਤੋਂ ਉਤਰ ਕੇ ਬਿਨਾਂ ਕਿਸੇ ਚੇਤਾਵਨੀ ਦੇ ਅੰਦਰ ਦਾਖਲ ਹੋ ਗਏ। ਉੱਥੇ ਉਨ੍ਹਾਂ ਨੇ ਪਹਿਲਾਂ ਲੋਕਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਫਿਰ ਮੌਕੇ ਤੋਂ ਫਰਾਰ ਹੋ ਗਏ। ਇਸ ਹਮਲੇ ‘ਚ ਬਾਰ ‘ਚ ਬੈਠੇ 10 ਲੋਕਾਂ ਦੀ ਮੌਕੇ ‘ਤੇ ਹੀ ਮੌ.ਤ ਹੋ ਗਈ, ਜਦੋਂਕਿ 7 ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਅਤੇ ਹਸਪਤਾਲ ‘ਚ ਜ਼ੇਰੇ ਇਲਾਜ ਹਨ।
ਦੱਸ ਦਈਏ ਕਿ ਮੈਕਸੀਕੋ ਵਿਚ ਹਾਲ ਹੀ ਦੇ ਸਾਲਾਂ ਵਿਚ ਇਸ ਤਰ੍ਹਾਂ ਦੀ ਹਿੰ.ਸਾ ਵਿਚ ਭਾਰੀ ਵਾਧਾ ਹੋਇਆ ਹੈ। ਖਾਸ ਕਰਕੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਿਤ ਗਰੋਹਾਂ ਅਤੇ ਅਪਰਾਧਿਕ ਸੰਗਠਨਾਂ ਦਰਮਿਆਨ ਟਕਰਾਅ ਕਾਰਨ ਅਜਿਹੀਆਂ ਘਟਨਾਵਾਂ ਆਮ ਹੋ ਗਈਆਂ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।