ਚੰਡੀਗੜ੍ਹ ਪ੍ਰਸ਼ਾਸਨ ਵਲੋਂ ਅਨਲੌਕ-3 ਦੀ ਗਾਈਡਲਾਈਨਸ ਜਾਰੀ, ਜਾਣੋ ਕਿਹੜੇ ਨਿਯਮਾਂ ‘ਚ ਮਿਲੀ ਢਿੱਲ

TeamGlobalPunjab
1 Min Read

ਚੰਡੀਗੜ੍ਹ: ਸ਼ਹਿਰ ਦੇ ਲੋਕਾਂ ਨੂੰ ਰਾਤ ਦੇ ਕਰਫਿਊ ਤੋਂ ਰਾਹਤ ਨਹੀਂ ਮਿਲੇਗੀ। ਚੰਡੀਗੜ੍ਹ ਵਿੱਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਵੇਖਦੇ ਹੋਏ ਪ੍ਰਸ਼ਾਸਨ ਨੇ ਰਾਤ 10:00 ਵਜੇ ਤੋਂ ਲੈ ਕੇ ਸਵੇਰੇ 5:00 ਵਜੇ ਤੱਕ ਕਰਫਿਊ ਲਾਗੂ ਰੱਖਣ ਦਾ ਫ਼ੈਸਲਾ ਲਿਆ ਹੈ। ਇਸ ਦੇ ਨਾਲ-ਨਾਲ ਪ੍ਰਸ਼ਾਸਨ ਨੇ ਸੁਖਨਾ ਲੇਕ ‘ਚ ਸ਼ਨੀਵਾਰ ਅਤੇ ਐਤਵਾਰ ਨੂੰ ਲੋਕਾਂ ਲਈ ਐਂਟਰੀ ਬੰਦ ਕਰ ਦਿੱਤੀ ਹੈ। ਸੁਖਨਾ ਲੇਕ ਵੀਕੈਂਡ ‘ਤੇ ਲੋਕਾਂ ਲਈ ਨੋ ਐਂਟਰੀ ਜ਼ੋਨ ਹੋਵੇਗਾ। ਸ਼ੁਕਰਵਾਰ ਨੂੰ ਪ੍ਰਸ਼ਾਸਨ ਦੀ ਇੱਕ ਉੱਚ ਪੱਧਰੀ ਬੈਠਕ ਵਿੱਚ ਇਹ ਫ਼ੈਸਲਾ ਲਿਆ ਗਿਆ।

ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਦੀ ਪ੍ਰਧਾਨਤਾ ‘ਚ ਹੋਈ ਬੈਠਕ ‘ਚ ਫ਼ੈਸਲਾ ਲਿਆ ਗਿਆ ਕਿ ਸ਼ਹਿਰ ਵਿੱਚ ਰਾਤ 8:00 ਵਜੇ ਸਾਰੀਆਂ ਦੁਕਾਨਾਂ ਬੰਦ ਹੋਣਗੀਆਂ। ਸਿਰਫ ਖਾਣ-ਪੀਣ ਦੀਆਂ ਦੁਕਾਨਾਂ ਅਤੇ ਰੈਸਟੋਰੈਂਟਸ ਹੀ 9:00 ਵਜੇ ਤੱਕ ਖੁੱਲ੍ਹੇ ਰਹਿਣਗੇ। ਇਸ ਤੋਂ ਇਲਾਵਾ ਪ੍ਰਸ਼ਾਸਨ ਨੇ ਸ਼ਹਿਰ ਦੀ ਭੀੜ ਵਾਲੀ ਰੇਹੜੀ ਮਾਰਕਿਟ ਵਿੱਚ ਆਡ- ਇਵਨ ਲਾਗੂ ਕਰਨ ਦਾ ਫੈਸਲਾ ਲਿਆ ਹੈ। ਪ੍ਰਸ਼ਾਸਨ ਨੇ ਪਹਿਲਾਂ ਹੀ ਆਪਣੀ ਇੱਛਾ ਜਤਾ ਦਿੱਤੀ ਸੀ ਕਿ ਉਹ ਸ਼ਹਿਰ ਵਿੱਚ ਨਾਈਟ ਕਰਫਿਊ ਦੇ ਹੱਕ ਵਿੱਚ ਹਨ।

Share this Article
Leave a comment