ਅਨਲਾਕ-4 : ਕੇਂਦਰ ਸਰਕਾਰ ਵੱਲੋਂ ਅਨਲਾਕ-4 ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ, ਹੁਣ ਸੂਬਾ ਸਰਕਾਰਾਂ ਨਹੀਂ ਲਗਾ ਸਕਣਗੀਆਂ ਲੌਕਡਾਊਨ

TeamGlobalPunjab
2 Min Read

ਨਵੀਂ ਦਿੱਲੀ : ਦੇਸ਼ ਵਿੱਚ ਤੇਜ਼ੀ ਨਾਲ ਵਧਦੇ ਕੋਰੋਨਾ ਵਾਇਰਸ ਦੇ ਮਾਮਲਿਆਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਸ਼ਨੀਵਾਰ ਨੂੰ ਅਨਲੌਕ-4 ਨਹੀ ਨਵੇਂ ਦਿਸ਼ਾ ਨਿਰਦੇਸ਼  ਜਾਰੀ ਕਰ ਦਿੱਤੇ ਗਏ ਹਨ।

ਕੇਂਦਰ ਸਰਕਾਰ ਵੱਲੋਂ ਅਨਲੌਕ -4 ਦੇ ਨਵੇਂ ਦਿਸ਼ਾ ਨਿਰਦੇਸ਼ਾਂ  ‘ਚ ਇਹ ਕਿਹਾ ਗਿਆ ਹੈ ਕਿ ਹੁਣ ਕੋਈ ਵੀ ਸੂਬਾ ਸਰਕਾਰ ਕੇਂਦਰ ਸਰਕਾਰ ਦੀ ਸਲਾਹ ਤੋਂ ਬਿਨਾਂ  ਸੂਬੇ ‘ਚ ਲੌਕਡਾਉਨ ਨਹੀਂ ਲਗਾ ਸਕਣਗੀਆਂ। ਨਵੇਂ ਦਿਸ਼ਾ ਨਿਰਦੇਸ਼ਾਂ ‘ਚ ਸਿਰਫ ਕੰਟੇਨਮੈਂਟ ਜ਼ੋਨ ਵਿੱਚ ਲੌਕਡਾਉਨ ਲਗਾਏ ਜਾਣ ਦੀ ਛੋਟ ਦਿੱਤੀ ਗਈ ਹੈ। ਕੇਂਦਰ ਦੀ ਨਵੀਂ ਗਾਇਡਲਾਈਨ ਵਿੱਚ ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਸੂਬੇ ‘ਚ ਲੋਕਲ ਲੌਕਡਾਊਨ ਲਾਉਣ ਦੇ ਅਧਿਕਾਰ ਨੂੰ ਖੋਹ ਲਿਆ ਗਿਆ ਹੈ।

ਇਸ ਦੇ ਨਾਲ ਹੀ 21 ਸਤੰਬਰ ਤੋਂ ਸੂਬਾ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ‘ਚ 50 ਫ਼ੀਸਦੀ ਤਕ ਸਟਾਫ ਨੂੰ ਆਨਲਾਈਨ ਟਚਿੰਗ, ਕੌਂਸਲਿੰਗ ਤੇ ਉਸ ਨਾਲ ਸਬੰਧਤ ਕੰਮਾਂ ਲਈ ਇਕ ਸਮੇਂ ‘ਚ ਸਕੂਲ ਬੁਲਾਇਆ ਜਾ ਸਕਦਾ ਹੈ। ਕੰਟੇਨਮੈਂਟ ਜ਼ੋਨ ਤੋਂ ਬਾਹਰ ਵਾਲੇ ਸਕੂਲਾਂ ‘ਚ ਅਧਿਆਪਕਾਂ ਲਈ 9ਵੀਂ ਤੋਂ 12ਵੀਂ ਤਕ ਦੇ ਵਿਦਿਆਰਥੀਆਂ ਨੂੰ ਸਕੂਲ ਜਾਣ ਦੀ ਮਨਜ਼ੂਰੀ ਦਿੱਤੀ ਜਾ ਸਕਦੀ ਹੈ ਪਰ ਇਸ ਲਈ ਉਨ੍ਹਾਂ ਦੇ ਮਾਤਾ-ਪਿਤਾ ਦਾ ਲਿਖਤੀ ਰੂਪ ‘ਚ ਸਹਿਮਤ ਹੋਣਾ ਜ਼ਰੂਰੀ ਹੈ। ਉੱਚ ਸਿੱਖਿਆ ਸੰਸਥਾਵਾਂ ‘ਚ ਸਿਰਫ਼ ਪੀਐੱਚਡੀ ਤੇ ਤਕਨੀਕੀ ਤੇ ਪ੍ਰੋਫੈਸ਼ਨਲ ਕੋਰਸਾਂ ਦੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਲਈ ਪ੍ਰੋਗਗਸ਼ਾਲਾ/ਤਕਨੀਕੀ ਕੰਮਾਂ ਦੀ ਜ਼ਰੂਰਤ ਹੁੰਦੀ ਹੈ।

ਨਵੀਂ ਗਾਈਡਲਾਈਨ ਅਨੁਸਾਰ ਦੇਸ਼ ‘ਚ ਮੈਟਰੋ ਸੇਵਾ 7 ਸਤੰਬਰ ਤੋਂ ਸ਼ੁਰੂ ਕੀਤੀ ਜਾਵੇਗੀ। ਉਥੇ ਹੀ ਸ਼ਨੀਵਾਰ ਅਤੇ ਐਤਵਾਰ ਨੂੰ ਲੌਕਡਾਉਨ ਨਹੀਂ ਲਗਾਇਆ ਜਾਵੇਗਾ।  ਦੱਸ ਦਈਏ ਕਿ ਕਈ ਸੂੁਬੇ ਅਜਿਹੇ ਵੀ ਹਨ ਜਿਨ੍ਹਾਂ ਨੇ ਕੇਂਦਰ ਦੀ ਗਾਇਡਲਾਇਨ ਆਉਣ ਤੋਂ ਪਹਿਲਾਂ ਹੀ ਕਈ ਇਲਾਕਿਆਂ ਵਿੱਚ ਲੌਕਡਾਊਨ ਦਾ ਐਲਾਨ ਕਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਕਰਨਾਟਕ ਅਤੇ ਬਿਹਾਰ ਨੇ ਪਹਿਲਾਂ ਹੀ 14 ਦਿਨਾਂ ਤੱਕ ਲੌਕਡਾਊਨ ਅੱਗੇ ਵਧਾ ਦਿੱਤਾ ਸੀ।

- Advertisement -

Share this Article
Leave a comment