ਅਖਿਲੇਸ਼ ਯਾਦਵ ਮੈਨਪੁਰੀ ਦੀ ਕਰਹਾਲ ਸੀਟ ਤੋਂ ਲੜ ਸਕਦੇ ਹਨ ਚੋਣ

TeamGlobalPunjab
1 Min Read

ਲਖਨਊ: ਯੂਪੀ ਵਿਧਾਨ ਸਭਾ ਚੋਣ 2022 ਵਿੱਚ ਜਿਵੇਂ-ਜਿਵੇਂ ਪਹਿਲੇ ਪੜਾਅ ਦੀ ਵੋਟਿੰਗ ਦੀ ਤਰੀਕ ਨੇੜੇ ਆ ਰਹੀ ਹੈ, ਸਾਰੀਆਂ ਪਾਰਟੀਆਂ ਵੀ ਆਪਣੇ ਪੱਤੇ ਖੋਲ੍ਹ ਰਹੀਆਂ ਹਨ। ਹੁਣ ਸਮਾਜਵਾਦੀ ਪਾਰਟੀ ਨੇ ਯੂਪੀ ਦੀ ਉਸ ਸੀਟ ਬਾਰੇ ਸੰਕੇਤ ਦਿੱਤੇ ਹਨ, ਜਿੱਥੋਂ ਪਾਰਟੀ ਪ੍ਰਧਾਨ ਅਖਿਲੇਸ਼ ਯਾਦਵ, ਜਿਨ੍ਹਾਂ ਨੂੰ ਸੀਐਮ ਉਮੀਦਵਾਰ ਕਿਹਾ ਜਾ ਰਿਹਾ ਹੈ, ਚੋਣ ਲੜ ਸਕਦੇ ਹਨ।

ਸੂਤਰਾਂ ਮੁਤਾਬਕ ਅਖਿਲੇਸ਼ ਯਾਦਵ ਮੈਨਪੁਰੀ ਦੀ ਕਰਹਾਲ ਸੀਟ ਤੋਂ ਚੋਣ ਲੜ ਸਕਦੇ ਹਨ। ਇਸ ਸੀਟ ‘ਤੇ ਯਾਦਵ ਦਾ ਦਬਦਬਾ ਮੰਨਿਆ ਜਾਂਦਾ ਹੈ ਅਤੇ ਇੱਥੇ ਸਮਾਜਵਾਦੀ ਪਾਰਟੀ ਦਾ ਪ੍ਰਦਰਸ਼ਨ ਅਕਸਰ ਸ਼ਾਨਦਾਰ ਰਿਹਾ ਹੈ। ਮੈਨਪੁਰੀ ਦੀ ਕਰਹਾਲ ਸੀਟ ‘ਤੇ ਤੀਜੇ ਪੜਾਅ ‘ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਉਥੇ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਜਦਕਿ ਨਾਮਜ਼ਦਗੀ ਦੀ ਆਖਰੀ ਮਿਤੀ 1 ਫਰਵਰੀ ਹੈ

ਮੰਨਿਆ ਜਾ ਰਿਹਾ ਹੈ ਕਿ ਇਸ ਸੀਟ ‘ਤੇ ਅਖਿਲੇਸ਼ ਯਾਦਵ ਦੇ ਚੋਣ ਲੜਨ ਦਾ ਐਲਾਨ 26 ਜਨਵਰੀ ਤੋਂ ਬਾਅਦ ਕੀਤਾ ਜਾਵੇਗਾ। ਦੱਸ ਦੇਈਏ ਕਿ ਅਖਿਲੇਸ਼ ਯਾਦਵ ਨੇ ਵਾਅਦਾ ਕੀਤਾ ਹੈ ਕਿ ਜੇਕਰ ਸਮਾਜਵਾਦੀ ਪਾਰਟੀ ਦੀ ਸਰਕਾਰ ਬਣੀ ਤਾਂ ਉਹ ਸਰਕਾਰੀ ਕਰਮਚਾਰੀਆਂ ਲਈ 2005 ਤੋਂ ਪਹਿਲਾਂ ਦੀ ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਬਹਾਲ ਕਰਨਗੇ। ਇਸ ਲਈ ਲੋੜੀਂਦੇ ਫੰਡਾਂ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਅਖਿਲੇਸ਼ ਮੁਤਾਬਕ ਇਸ ਫੈਸਲੇ ਨਾਲ ਸੂਬੇ ਦੇ ਕਰੀਬ 12 ਲੱਖ ਮੁਲਾਜ਼ਮਾਂ ਨੂੰ ਫਾਇਦਾ ਹੋਵੇਗਾ।

Share this Article
Leave a comment