ਸੁਲਤਾਨਪੁਰ— ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਜ਼ਿਲੇ ਦੇ ਕੋਤਵਾਲੀ ਦੇਹਤ ਥਾਣਾ ਖੇਤਰ ਦੇ ਅਧੀਨ ਪੈਂਦੇ ਇਕ ਪਿੰਡ ‘ਚ ਜਨਮ ਦਿਨ ਦੀ ਪਾਰਟੀ ‘ਚ ਸ਼ਾਮਲ ਹੋਈ ਅਨੁਸੂਚਿਤ ਜਾਤੀ (ਦਲਿਤ) ਡਾਂਸਰ ਨਾਲ ਕਥਿਤ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਦੋ ਨਾਮਜ਼ਦ ਅਤੇ 10 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ।
ਪੁਲਿਸ ਮੁਤਾਬਕ ਘਟਨਾ ਕੋਤਵਾਲੀ ਦੇਹਤ ਥਾਣਾ ਖੇਤਰ ਦੇ ਅਧੀਨ ਪੈਂਦੇ ਪਿੰਡ ਮਿਸ਼ਰਾਪੁਰ ਪੁਰੀਨਾ ਦੀ ਹੈ। ਥਾਣਾ ਕੋਤਵਾਲੀ ਦੇਹਾਤ ਦੇ ਇੰਚਾਰਜ ਇੰਸਪੈਕਟਰ ਅਨਿਰੁੱਧ ਪ੍ਰਤਾਪ ਸਿੰਘ ਨੇ ਦੱਸਿਆ ਕਿ ਵੀਰਵਾਰ ਨੂੰ ਮਿਸ਼ਰਪੁਰ ਪੁਰੀਨਾ ਨਿਵਾਸੀ ਇਦਰੀਸ਼ ਦੇ ਜਨਮ ਦਿਨ ਦੇ ਮੌਕੇ ‘ਤੇ ਪ੍ਰਤਾਪਗੜ੍ਹ ਤੋਂ ਆਰਕੈਸਟਰਾ ਪਾਰਟੀ ਆਈ ਸੀ।
ਆਰਕੈਸਟਰਾ ਦੀ ਡਾਂਸਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦਾ ਹਵਾਲਾ ਦਿੰਦੇ ਹੋਏ ਐਸਐਚਓ ਨੇ ਦੱਸਿਆ ਕਿ ਕੁਝ ਲੋਕਾਂ ਨੇ ਉਸ ਨਾਲ ਛੇੜਛਾੜ ਕੀਤੀ ਅਤੇ ਹਨੇਰੇ ਦਾ ਫਾਇਦਾ ਉਠਾਉਂਦੇ ਹੋਏ ਰਾਤ ਨੂੰ ਜਨਰੇਟਰ ਬੰਦ ਕਰਕੇ ਉਸ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕੀਤੀ। ਸਿੰਘ ਨੇ ਦੱਸਿਆ ਕਿ ਪੀੜਤਾ ਦੀ ਸ਼ਿਕਾਇਤ ਦੇ ਆਧਾਰ ‘ਤੇ ਰਾਹੁਲ ਵਰਮਾ (22) ਅਤੇ ਸੰਨੀ ਵਰਮਾ (18) ਅਤੇ 10 ਅਣਪਛਾਤੇ ਵਿਅਕਤੀਆਂ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 376, 511, 323, 504 ਅਤੇ ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ ਅੱਤਿਆਚਾਰ ਰੋਕਥਾਮ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਸਿੰਘ ਨੇ ਕਿਹਾ ਕਿ ਸਬੂਤਾਂ ਦੇ ਆਧਾਰ ‘ਤੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।