ਯੂਪੀ: ਉੱਤਰ ਪ੍ਰਦੇਸ਼ ਜ਼ਿਲੇ ਦੇ ਇਕ ਵਿਅਕਤੀ ਨੇ ਆਪਣੀ ਹੀ ਪਤਨੀ ਅਤੇ ਸਹੁਰੇ ਦੇ ਖਿਲਾਫ ਐੱਫ.ਆਈ.ਆਰ ਦਰਜ ਕਰਵਾਈ ਹੈ ਅਤੇ ਦੋਸ਼ ਲਗਾਇਆ ਹੈ ਕਿ ਉਹ 24 ਅਕਤੂਬਰ ਨੂੰ ਹੋਏ ਟੀ-20 ਵਿਸ਼ਵ ਕੱਪ ਮੈਚ ‘ਚ ਪਾਕਿਸਤਾਨ ਦੀ ਭਾਰਤ ‘ਤੇ ਜਿੱਤ ਦਾ ਜਸ਼ਨ ਮਨਾ ਰਹੇ ਸਨ। ਰਾਮਪੁਰ ਦੇ ਅਜ਼ੀਮ ਨਗਰ ਦੇ ਰਹਿਣ ਵਾਲੇ ਇਸ਼ਾਨ ਮੀਆਂ ਨੇ ਦੱਸਿਆ ਕਿ ਉਹ ਦਿੱਲੀ ਦੀ ਇੱਕ ਫੈਕਟਰੀ ਵਿੱਚ ਆਪਣੇ ਦੋਸਤਾਂ ਨਾਲ ਭਾਰਤ ਅਤੇ ਪਾਕਿਸਤਾਨ ਵਿਚਾਲੇ ਕ੍ਰਿਕਟ ਮੈਚ ਦੇਖ ਰਿਹਾ ਸੀ। ਭਾਰਤ ਦੇ ਮੈਚ ਹਾਰਨ ਤੋਂ ਬਾਅਦ, ਇਸ਼ਾਨ ਮੀਆਂ ਨੇ ਦਾਅਵਾ ਕੀਤਾ ਕਿ ਉਸਦੀ ਪਤਨੀ ਰਾਬੀਆ ਸ਼ਮਸੀ ਨੇ ਇੱਕ ਵਟਸਐਪ ਸਟੇਟਸ ਪਾ ਦਿੱਤਾ ਜਿਸ ਵਿੱਚ “ਪਾਕਿਸਤਾਨ ਜ਼ਿੰਦਾਬਾਦ” ਲਿਖਿਆ ਹੋਇਆ ਸੀ ਅਤੇ ਭਾਰਤੀ ਕ੍ਰਿਕਟਰਾਂ ਬਾਰੇ ਅਪਮਾਨਜਨਕ ਪੋਸਟ ਵੀ ਪਾਈ ਸੀ।
ਵਧੀਕ ਪੁਲਿਸ ਸੁਪਰਡੈਂਟ ਸੰਸਾਰ ਸਿੰਘ ਨੇ ਦੱਸਿਆ ਕਿ ਰਾਬੀਆ ਸ਼ਮਸੀ ਵਿਰੁੱਧ ਭਾਰਤੀ ਦੰਡਾਵਲੀ ਦੀ ਧਾਰਾ 153-ਏ ਅਤੇ ਸੂਚਨਾ ਤਕਨਾਲੋਜੀ (ਸੋਧ) ਐਕਟ, 2008 ਦੀ ਧਾਰਾ 67 ਦੇ ਤਹਿਤ ਰਾਮਪੁਰ ਜ਼ਿਲ੍ਹੇ ਦੇ ਗੰਜ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ।