ਸਿਰਫ ਇਸ ਕਾਰਨ ਪਤੀ ਨੇ ਕੀਤੀਆਂ ਸਾਰੀਆਂ ਹੱਦਾਂ ਪਾਰ, ਪਤਨੀ ਦੀ ਵੀਡੀਓ ਕੀਤੀ ਵਾਇਰਲ

Prabhjot Kaur
2 Min Read

ਫ਼ਿਰੋਜ਼ਾਬਾਦ: ਯੂਪੀ ਦੇ ਫ਼ਿਰੋਜ਼ਾਬਾਦ ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਜਿਸ ‘ਚ ਇੱਕ ਵਿਅਕਤੀ ਨੇ ਫੇਸਬੁੱਕ ‘ਤੇ ਆਪਣੀ ਪਤਨੀ ਦੀ ਨਹਾਉਂਦੇ ਹੋਏ ਦੀ ਵੀਡੀਓ ਸਿਰਫ ਇਸ ਲਈ ਅਪਲੋਡ ਕਰ ਦਿੱਤੀ, ਕਿਉਂਕਿ ਉਹ ਆਪਣੇ ਫਾਲੋਅਰਜ਼ ਦੀ ਗਿਣਤੀ ਵਧਾਉਣਾ ਚਾਹੁੰਦਾ ਸੀ।

ਪਤਨੀ ਦੀ ਸ਼ਿਕਾਇਤ ‘ਤੇ ਫੇਸਬੁੱਕ ਅਕਾਊਂਟ ਕੀਤਾ ਗਿਆ ਡਿਲੀਟ

ਮਿਲੀ ਜਾਣਕਾਰੀ ਮੁਤਾਬਕ ਪਤਨੀ ਨੇ ਪੁਲਿਸ ‘ਚ ਸ਼ਿਕਾਇਤ ਦਰਜ ਕਰਵਾਈ, ਜਿਸ ਤੋਂ ਬਾਅਦ ਫੇਸਬੁੱਕ ਅਕਾਊਂਟ ਡਿਲੀਟ ਕਰ ਦਿੱਤਾ ਗਿਆ। ਉੱਤਰ ਪ੍ਰਦੇਸ਼ ਦੇ ਫ਼ਿਰੋਜ਼ਾਬਾਦ ਜ਼ਿਲ੍ਹੇ ਦੇ ਜਸਰਾਣਾ ਵਿੱਚ ਵੀ ਪੁਲਿਸ ਨੇ ਵਿਅਕਤੀ ਖ਼ਿਲਾਫ਼ ਆਈਟੀ ਐਕਟ ਦੀ ਧਾਰਾ 67 ਤਹਿਤ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤ ਮੁਤਾਬਕ ਔਰਤ ਦਾ ਪਤੀ ਦਿੱਲੀ ਦੇ ਉੱਤਮ ਨਗਰ ‘ਚ ਰਹਿੰਦਾ ਹੈ ਅਤੇ ਸਰਕਸ ‘ਚ ਕੰਮ ਕਰਦਾ ਹੈ। ਪਤਨੀ ਨੇ ਕਿਹਾ ਕਿ ਉਸ ਨੂੰ ਸੋਸ਼ਲ ਮੀਡੀਆ ਦੇ ਨਸ਼ੇ ਦੀ ਲਤ ਲੱਗੀ ਹੋਈ ਹੈ।

ਪਤਨੀ ਨੇ ਦੱਸਿਆ ਕਿ ਉਹ ਅਕਸਰ ਆਪਣੇ ਪਤੀ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕਰਦੀ ਰਹਿੰਦੀ ਸੀ ਅਤੇ ਅਜਿਹੇ ਹੀ ਇਕ ਮੌਕੇ ‘ਤੇ ਉਸ ਨੇ ਨਹਾਉਂਦੇ ਸਮੇਂ ਇਸ ਨੂੰ ਰਿਕਾਰਡ ਕਰਕੇ ਆਪਣੇ ਫੇਸਬੁੱਕ ਅਕਾਊਂਟ ‘ਤੇ ਅਪਲੋਡ ਕਰ ਦਿੱਤਾ। ਜਦੋਂ ਉਸ ਨੂੰ ਪਤਾ ਲੱਗਿਆ ਤਾਂ ਉਸ ਨੇ ਮੈਨੂੰ ਦੱਸਿਆ ਕਿ ਉਸ ਨੇ ਆਪਣੇ ਫਾਲੋਅਰਜ਼ ਦੀ ਗਿਣਤੀ ਵਧਾਉਣ ਲਈ ਅਜਿਹਾ ਕੀਤਾ ਸੀ। ਬਾਅਦ ਵਿੱਚ ਜਦੋਂ ਪਤਨੀ ਨੇ ਪਤੀ ਨੂੰ ਇਹ ਵੀਡੀਓਜ਼ ਹਟਾਉਣ ਲਈ ਕਿਹਾ ਤਾਂ ਉਸ ਨੇ ਇਨਕਾਰ ਕਰ ਦਿੱਤਾ।

- Advertisement -

ਐਸਪੀ (ਦਿਹਾਤੀ) ਰਣਵਿਜੇ ਸਿੰਘ ਨੇ ਦੱਸਿਆ ਕਿ ਪਤਨੀ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜੋੜੇ ਨੂੰ ਜਲਦੀ ਹੀ ਆਪਣੇ ਬਿਆਨ ਦਰਜ ਕਰਵਾਉਣ ਲਈ ਥਾਣੇ ਬੁਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment