ਯੂਪੀ ‘ਚ ਪਹਿਲੇ ਪੜਾਅ ਦੀ ਵੋਟਿੰਗ ਅੱਜ, 11 ਜ਼ਿਲ੍ਹਿਆਂ ਦੀਆਂ 58 ਸੀਟਾਂ ‘ਤੇ ਹੋਵੇਗੀ ਵੋਟਿੰਗ

TeamGlobalPunjab
2 Min Read

ਲਖਨਊ- ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਅੱਜ ਯਾਨੀ ਵੀਰਵਾਰ ਨੂੰ ਵੋਟਿੰਗ ਹੋ ਰਹੀ ਹੈ। ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 5 ਵਜੇ ਤੱਕ ਚੱਲੇਗੀ। ਚੋਣਾਂ ਦੇ ਪਹਿਲੇ ਪੜਾਅ ਵਿੱਚ ਪੱਛਮੀ ਯੂਪੀ ਦੇ 11 ਜ਼ਿਲ੍ਹਿਆਂ ਦੇ 58 ਵਿਧਾਨ ਸਭਾ ਹਲਕਿਆਂ ਵਿੱਚ 2.28 ਕਰੋੜ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। EPIC ਕਾਰਡ ਦੀ ਥਾਂ ‘ਤੇ ਵੋਟਰ ਆਪਣੀ ਵੋਟ ਪਾਉਣ ਲਈ 12 ਤਰ੍ਹਾਂ ਦੇ ਪਛਾਣ ਪੱਤਰਾਂ ਦੀ ਵਰਤੋਂ ਕਰ ਸਕਦੇ ਹਨ, ਜਿਸ ਵਿੱਚ ਮਨਰੇਗਾ ਕਾਰਡ, ਪੈਨ ਕਾਰਡ, ਆਧਾਰ ਕਾਰਡ ਅਤੇ ਪਾਸਪੋਰਟ ਸ਼ਾਮਲ ਹਨ।

ਉੱਤਰ ਪ੍ਰਦੇਸ਼ ਵਿੱਚ ਪਹਿਲੇ ਪੜਾਅ ਦੀਆਂ ਵੋਟਾਂ ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੋਲਿੰਗ ਜ਼ਿਲ੍ਹਿਆਂ ਦੀਆਂ ਸਰਹੱਦਾਂ ‘ਤੇ ਪੁਲਿਸ ਪਹਿਰਾ ਦਿੱਤਾ ਜਾਵੇਗਾ। ਪਹਿਲੇ ਪੜਾਅ ‘ਚ ਸੂਬੇ ਦੇ 58 ਵਿਧਾਨ ਸਭਾ ਹਲਕਿਆਂ ‘ਚ ਵੋਟਾਂ ਪੈਣਗੀਆਂ। ਇਸ ਦੇ ਲਈ ਮੰਗਲਵਾਰ ਸ਼ਾਮ 6 ਵਜੇ ਤੋਂ ਪ੍ਰਚਾਰ ਗਤੀਵਿਧੀਆਂ ਬੰਦ ਕਰ ਦਿੱਤੀਆਂ ਗਈਆਂ। ਵਧੀਕ ਮੁੱਖ ਚੋਣ ਅਧਿਕਾਰੀ ਬੀ.ਡੀ. ਰਾਮ ਤਿਵਾੜੀ ਮੁਤਾਬਕ ਪਹਿਲੇ ਪੜਾਅ ‘ਚ 58 ਵਿਧਾਨ ਸਭਾ ਹਲਕਿਆਂ ‘ਚ ਚੋਣਾਂ ਹੋਣਗੀਆਂ। ਵੋਟਾਂ 10 ਫਰਵਰੀ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ।

ਪਹਿਲੇ ਪੜਾਅ ‘ਚ ਸ਼ਾਮਲੀ, ਮੁਜ਼ੱਫਰਨਗਰ, ਬਾਗਪਤ, ਮੇਰਠ, ਗਾਜ਼ੀਆਬਾਦ, ਹਾਪੁੜ, ਗੌਤਮ ਬੁੱਧ ਨਗਰ, ਬੁਲੰਦਸ਼ਹਿਰ, ਅਲੀਗੜ੍ਹ, ਮਥੁਰਾ ਅਤੇ ਆਗਰਾ ‘ਚ ਵੋਟਿੰਗ ਹੋਵੇਗੀ। ਪਹਿਲੇ ਪੜਾਅ ਵਿੱਚ 2.27 ਕਰੋੜ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਇਸ ਗੇੜ ਵਿੱਚ ਕੁੱਲ 623 ਉਮੀਦਵਾਰ ਚੋਣ ਮੈਦਾਨ ਵਿੱਚ ਹਨ।

ਪਹਿਲੇ ਪੜਾਅ ‘ਚ ਸ਼ਾਮਲੀ ਦੀਆਂ 4 ਵਿਧਾਨ ਸਭਾ ਸੀਟਾਂ, ਮੁਜ਼ੱਫਰਨਗਰ ਦੀਆਂ 6 ਵਿਧਾਨ ਸਭਾ ਸੀਟਾਂ, ਬਾਗਪਤ ਦੀਆਂ 3 ਵਿਧਾਨ ਸਭਾ ਸੀਟਾਂ, ਮੇਰਠ ਦੀਆਂ 7 ਵਿਧਾਨ ਸਭਾ ਸੀਟਾਂ, ਗਾਜ਼ੀਆਬਾਦ ਦੀਆਂ 5 ਵਿਧਾਨ ਸਭਾ ਸੀਟਾਂ, ਹਾਪੁੜ ਦੀਆਂ 3 ਵਿਧਾਨ ਸਭਾ ਸੀਟਾਂ, ਗੌਤਮ ਬੁੱਧ ਨਗਰ ਦੀਆਂ 3 ਵਿਧਾਨ ਸਭਾ ਸੀਟਾਂ, ਬੁਲੰਦਸ਼ਹਿਰ ਦੀਆਂ 7 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਹੋਵੇਗੀ। ਵਿਧਾਨ ਸਭਾ ਸੀਟਾਂ, ਅਲੀਗੜ੍ਹ ਦੀਆਂ 7 ਵਿਧਾਨ ਸਭਾ ਸੀਟਾਂ, ਮਥੁਰਾ ਦੀਆਂ 5 ਵਿਧਾਨ ਸਭਾ ਸੀਟਾਂ ਅਤੇ ਆਗਰਾ ਦੀਆਂ 9 ਵਿਧਾਨ ਸਭਾ ਸੀਟਾਂ।

Share This Article
Leave a Comment