ਲੋਕ ਸਭਾ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਹੰਗਾਮਾ; ‘ਹਰਦੀਪ ਪੁਰੀ ਅਸਤੀਫ਼ਾ ਦਿਓ’ ਦੇ ਲੱਗੇ ਨਾਅਰੇ

Global Team
2 Min Read

ਨਵੀ ਦਿੱਲੀ : ਬਜਟ ਸੈਸ਼ਨ ਦੇ ਪਹਿਲੇ ਪੜਾਅ ਦੇ ਆਖਰੀ ਦਿਨ, ਯਾਨੀ ਸ਼ੁੱਕਰਵਾਰ ਨੂੰ ਵੀ ਲੋਕ ਸਭਾ ਵਿੱਚ ਪ੍ਰਸ਼ਨ ਕਾਲ ਹੰਗਾਮੇ ਕਾਰਨ ਨਹੀਂ ਚੱਲ ਸਕਿਆ। 5 ਮਿੰਟ ਦੀ ਕਾਰਵਾਈ ਦੌਰਾਨ ਵਿਰੋਧੀ ਧਿਰ ਦੇ ਸੰਸਦ ਮੈਂਬਰ ਨਾਅਰੇਬਾਜ਼ੀ ਕਰਦੇ ਹੋਏ ਸਦਨ ਦੇ ਵਿਚਕਾਰ (ਵੈੱਲ) ਪਹੁੰਚ ਗਏ। ਸੰਸਦ ਮੈਂਬਰ ਕੇਂਦਰੀ ਮੰਤਰੀ ਹਰਦੀਪ ਪੁਰੀ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਨਾਅਰੇ ਲਗਾਏ ਗਏ।

ਦੱਸ ਦਈਏ ਕਿ ਐਪਸਟਾਈਨ ਫਾਈਲਜ਼ ਮਾਮਲੇ ਵਿੱਚ ਲੋਕ ਸਭਾ ਦੇ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵੱਲੋਂ ਲਗਾਏ ਗਏ ਦੋਸ਼ਾਂ ਦੇ ਵਿਚਕਾਰ, ਕਾਂਗਰਸ ਸੰਸਦ ਮੈਂਬਰਾਂ ਨੇ ਸੰਸਦ ਭਵਨ ਵਿੱਚ ਪ੍ਰਦਰਸ਼ਨ ਕੀਤਾ, ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੇ ਅਸਤੀਫ਼ੇ ਦੀ ਮੰਗ ਕੀਤੀ।

ਦੱਸ ਦਈਏ ਕਿ ਅੱਜ ਸੰਸਦ ਦੇ ਬਜਟ ਸੈਸ਼ਨ ਦਾ ਤੇਰ੍ਹਵਾਂ ਦਿਨ ਹੈ। ਇਹ ਸੈਸ਼ਨ ਦੋ ਪੜਾਵਾਂ ਵਿੱਚ ਹੋਣਾ ਹੈ। ਅੱਜ ਪਹਿਲੇ ਪੜਾਅ ਦਾ ਆਖਰੀ ਦਿਨ ਹੈ। ਇਸ ਤੋਂ ਬਾਅਦ, 23 ਦਿਨਾਂ ਦਾ ਲੰਮਾ ਬ੍ਰੇਕ ਹੋਵੇਗਾ। ਸੈਸ਼ਨ ਦਾ ਦੂਜਾ ਪੜਾਅ 9 ਮਾਰਚ ਨੂੰ ਸ਼ੁਰੂ ਹੋਵੇਗਾ ਅਤੇ 2 ਅਪ੍ਰੈਲ ਤੱਕ ਜਾਰੀ ਰਹੇਗਾ।

ਬੀਤੇ ਕੱਲ੍ਹ ਭਾਜਪਾ ਸਾਂਸਦ ਨਿਸ਼ੀਕਾਂਤ ਦੂਬੇ ਨੇ ਕਿਹਾ ਕਿ ਰਾਹੁਲ ਗਾਂਧੀ ਸੱਤਾ ਹਾਸਲ ਕਰਨ ਲਈ ਦੇਸ਼ ਦੀ ਵੰਡ ਕਰਨ ਦੀ ਯੋਜਨਾ ਬਣਾ ਰਹੇ ਸਨ। ਨਿਸ਼ੀਕਾਂਤ ਨੇ ਕਾਂਗਰਸ ਸਾਂਸਦ ਦੇ ਉਮਰ ਭਰ ਚੋਣ ਲੜਨ ਅਤੇ ਸੰਸਦ ਵਿੱਚ ਆਉਣ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ। ਦੱਸ ਦਈਏ ਕਿ ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਲੋਕ ਸਭਾ ਵਿੱਚ ਮੋਦੀ ਸਰਕਾਰ ਨੂੰ ‘ਐਪਸਟੀਨ ਫਾਈਲਜ਼’ ਨਾਲ ਸਬੰਧਤ ਕੁਝ ਜਾਣਕਾਰੀ ਸਦਨ ਵਿੱਚ ਆਪਣੇ ਭਾਸ਼ਣ ਦੌਰਾਨ ਦਿੱਤੀ ਸੀ। ਜਿਸ ‘ਤੇ ਸੱਤਾ ਪੱਖ ਦਾ ਕਹਿਣਾ ਸੀ ਕਿ ਵਿਰੋਧੀ ਧਿਰ ਦੇ ਨੇਤਾ ਨੇ ਜੋ ਜਾਣਕਾਰੀ ਦਿੱਤੀ ਹੈ, ਉਸ ਨੂੰ ਪ੍ਰਮਾਣਿਤ ਕਰਨ, ਨਹੀਂ ਤਾਂ ਉਨ੍ਹਾਂ ਵਿਰੁੱਧ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਦਾ ਮਾਮਲਾ ਬਣਦਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment