ਵਾਸ਼ਿੰਗਟਨ: ਅਮਰੀਕਾ ਵੱਲੋਂ ਭਾਰਤੀ ਲੋਕਾਂ ਨੂੰ ਢਾਈ ਲੱਖ ਵਾਧੂ ਵੀਜ਼ਾ ਅਪੁਆਇੰਟਮੈਂਟਸ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ ਜਿਨ੍ਹਾਂ ਵਿਚ ਨਾ ਸਿਰਫ਼ ਵਿਜ਼ਟਰ ਸ਼ਾਮਲ ਹੋਣਗੇ ਸਗੋਂ ਹੁਨਰਮੰਦ ਕਾਮੇ ਅਤੇ ਕੌਮਾਂਤਰੀ ਵਿਦਿਆਰਥੀ ਵੀ ਸ਼ਾਮਲ ਕੀਤੇ ਗਏ ਹਨ। ਭਾਰਤ ਸਥਿਤ ਅਮਰੀਕੀ ਦੂਤਾਵਾਸ ਵਲੋਂ ਨਵੀ ਵੀਜ਼ਾ ਅਰਜ਼ੀਆਂ ‘ਤੇ ਵਿਚਾਰ ਕੀਤੇ ਜਾਣ ਦਾ ਸਵਾਗਤ ਕੀਤਾ ਹੈ।
ਅਧਿਕਾਰੀਆਂ ਨੇ ਸੋਮਵਾਰ ਨੂੰ ਕਿਹਾ ਕਿ ਭਾਰਤ ਵਿੱਚ ਅਮਰੀਕੀ ਦੂਤਾਵਾਸ ਨੇ ਸੈਲਾਨੀਆਂ, ਹੁਨਰਮੰਦ ਕਾਮਿਆਂ ਅਤੇ ਵਿਦਿਆਰਥੀਆਂ ਸਮੇਤ ਯਾਤਰੀਆਂ ਲਈ ਵਾਧੂ ‘ਸਲਾਟ’ ਖੋਲ੍ਹੇ ਹਨ ਜਿਸ ਵਿੱਚ ਨਵੀਆਂ ਵੀਜ਼ਾ ਅਰਜ਼ੀਆਂ ‘ਤੇ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਜਾਰੀ ਕੀਤੇ ਗਏ ‘ਸਲਾਟ’ ਭਾਰਤੀ ਬਿਨੈਕਾਰਾਂ ਨੂੰ ਸਮੇਂ ਸਿਰ ਇੰਟਰਵਿਊ ਲਈ ਹਾਜ਼ਰ ਹੋਣ ਵਿੱਚ ਮਦਦ ਕਰਨਗੇ, ਜਿਸ ਨਾਲ ਯਾਤਰਾ ਦੀ ਸਹੂਲਤ ਹੋਵੇਗੀ।
ਇਸ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਅਜੇ ਭੂਟੋਰੀਆ ਨੇ ਸੋਮਵਾਰ ਨੂੰ ਕਿਹਾ, ‘ਮੈਂ ਭਾਰਤ ਵਿੱਚ ਅਮਰੀਕੀ ਦੂਤਾਵਾਸ ਦਾ ਧੰਨਵਾਦੀ ਹਾਂ, ਖਾਸ ਤੌਰ ‘ਤੇ ਭਾਰਤ ਵਿੱਚ ਅਮਰੀਕੀ ਰਾਜਦੂਤ ਐਰਿਕ ਗਾਰਸੇਟੀ, ਵੀਜ਼ਾ ਅਰਜ਼ੀਆਂ ਦੀ ਪ੍ਰਕਿਰਿਆ ਦੌਰਾਨ ਬਿਨੈਕਾਰਾਂ ਦੀ ਇੰਟਰਵਿਊ ਲਈ ਉਡੀਕ ਸਮੇਂ ਨੂੰ ਘਟਾਉਣ ਲਈ।’
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।