ਅਮਰੀਕਾ ਨੇ ਯੂਕ੍ਰੇਨ ਨੂੰ 50 ਕਰੋੜ ਡਾਲਰ ਦੀ ਵਾਧੂ ਸਹਾਇਤਾ ਦੇਣਾ ਦਾ ਕੀਤਾ ਐਲਾਨ

TeamGlobalPunjab
1 Min Read

ਵਾਸ਼ਿੰਗਟਨ:ਅਮਰੀਕਾ ਨੇ ਰੂਸੀ ਫੌਜ ਦੇ ਹਮਲਿਆਂ ਦਾ ਸਾਹਮਣਾ ਕਰ ਰਹੇ ਯੂਕ੍ਰੇਨ ਨੂੰ 50 ਕਰੋੜ ਡਾਲਰ ਦੀ ਵਾਧੂ ਸਹਾਇਤਾ ਦੇਣਾ ਦਾ ਐਲਾਨ ਕੀਤਾ ਹੈ। ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਫੋਨ ‘ਤੇ ਗੱਲਬਾਤ ਕੀਤੀ।

ਇਸ ਦੌਰਾਨ ਬਾਇਡਨ ਨੇ ਉਨ੍ਹਾਂ ਨੂੰ ਕਿਹਾ ਕਿ (ਯੂਕ੍ਰੇਨ ਨੂੰ) ਵਾਧੂ ਮਦਦ ਜਲਦ ਪਹੁੰਚਾਈ ਜਾਵੇਗੀ। ਵ੍ਹਾਈਟ ਹਾਊਸ ਮੁਤਾਬਕ, ਦੋਵਾਂ ਨੇਤਾਵਾਂ ਨੇ ਯੂਕ੍ਰੇਨ ਨੂੰ ਪਹਿਲੀ ਦਿੱਤੀ ਜਾ ਰਹੀ ਸੁਰੱਖਿਆ ਸਹਾਇਤਾ ਅਤੇ ਹਾਲਾਤ ਦੇ ਬਾਰੇ ‘ਚ ਚਰਚਾ ਕੀਤੀ।

 ਜ਼ੇਲੇਂਸਕੀ ਨੇ ਬਾਇਡਨ ਪ੍ਰਸ਼ਾਸਨ ਅਤੇ ਹੋਰ ਪੱਛਮੀ ਦੇਸ਼ਾਂ ਨੂੰ ਯੂਕ੍ਰੇਨ ਨੂੰ ਫੌਜੀ ਲੜਾਕੂ ਜਹਾਜ਼ ਪ੍ਰਦਾਨ ਕਰਨ ਦੀ ਅਪੀਲ ਕੀਤੀ ਹੈ। ਹਾਲਾਂਕਿ, ਅਮਰੀਕਾ ਅਤੇ ਉੱਤਰ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਹੋਰ ਦੇਸ਼ ਹੁਣ ਤੱਕ ਉਸ ਬੇਨਤੀ ਨੂੰ ਸਵੀਕਾਰ ਕਰਨ ਦੇ ਚਾਹਵਾਨ ਨਹੀਂ ਹਨ ਕਿਉਂਕਿ ਇਸ ਨਾਲ ਜੰਗ ਦਾ ਦਾਇਰਾ ਹੋਰ ਫੈਲ ਸਕਦਾ ਹੈ।

Share this Article
Leave a comment