ਵਾਸ਼ਿੰਗਟਨ: ਅਮਰੀਕੀ ਸਰਕਾਰ ਨੇ ਐੱਚ-1ਬੀ ਵੀਜ਼ਾ ਧਾਰਕਾਂ ਅਤੇ ਗਰੀਨ ਕਾਰਡ ਅਵੇਦਕਾਂ ਨੂੰ ਦਸਤਾਵੇਜ਼ ਜਮਾਂ ਕਰਾਉਣ ਲਈ 60 ਦਿਨ ਦਾ ਸਮਾਂ ਦਿੱਤਾ ਹੈ। ਇਹ ਛੋਟ ਮਹਾਮਾਰੀ ਕੋਰੋਨਾ ਨੂੰ ਵੇਖਦੇ ਹੋਏ ਦਿੱਤੀ ਗਈ ਹੈ। ਇਨ੍ਹਾਂ ਲੋਕਾਂ ਨੂੰ ਵੱਖ-ਵੱਖ ਦਸਤਾਵੇਜ਼ ਜਮਾਂ ਕਰਵਾਉਣ ਲਈ ਨੋਟਿਸ ਭੇਜੇ ਗਏ ਸਨ।
ਅਮਰੀਕੀ ਨਾਗਰਿਕਤਾ ਅਤੇ ਇਮੀਗ੍ਰੇਸ਼ਨ ਸੇਵਾਵਾਂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਵੱਖ-ਵੱਖ ਬੇਨਤੀਆਂ ਦਾ ਜਵਾਬ ਦੇਣ ਲਈ 60 ਦਿਨ ਦੀ ਛੋਟ ਦਿੱਤੀ ਗਈ ਹੈ। ਨੋਟਿਸ ਜਾਂ ਅਰਜੀ ਦਾ ਜਵਾਬ ਦੇਣ ਲਈ ਪਹਿਲਾਂ ਤੋਂ ਨਿਰਧਾਰਤ ਤਾਰੀਖ ਤੋਂ ਬਾਅਦ 60 ਦਿਨ ਦੇ ਅੰਦਰ ਜੇਕਰ ਕੋਈ ਜਵਾਬ ਮਿਲਦਾ ਹੈ ਤਾਂ ਉਹ ਉਸ ‘ਤੇ ਵਿਚਾਰ ਕਰੇਗਾ।
ਯੂਐਸਸੀਆਈਐਸ ਨੇ ਕਿਹਾ ਕਿ ਸਾਡੀ ਵਰਕ ਫੋਰਸ ਅਤੇ ਭਾਈਚਾਰੇ ਦੀ ਰੱਖਿਆ ਕਰਣ ਅਤੇ ਇਸ ਸਮੇਂ ਇਮੀਗ੍ਰੇਸ਼ਨ ਲਾਭ ਦਾ ਇੰਤਜ਼ਾਰ ਕਰ ਰਹੇ ਲੋਕਾਂ ਨੂੰ ਪਰੇਸ਼ਾਨੀਆਂ ਤੋਂ ਬਚਾਉਣ ਲਈ ਅਸੀ ਕਈ ਉਪਾਅ ਕਰ ਰਹੇ ਹਾਂ।