ਅਪਾਚੇ ਹੈਲੀਕਾਪਟਰ ਨੂੰ ਡੇਗੇ ਜਾਣ ਤੋਂ ਅਮਰੀਕਾ ਦੀ ਜਵਾਬੀ ਕਾਰਵਾਈ! ਇਰਾਨ ‘ਤੇ ਕੀਤੇ ਤਾਬੜਤੋੜ ਹਮਲੇ

Global Team
3 Min Read

ਅਮਰੀਕਾ : ਪੱਛਮੀ ਏਸ਼ੀਆ ਵਿੱਚ ਤਣਾਅ ਇੱਕ ਵਾਰ ਫਿਰ ਖ਼ਤਰਨਾਕ ਪੱਧਰ ‘ਤੇ ਪਹੁੰਚ ਗਿਆ ਹੈ। ਅਮਰੀਕਾ ਨੇ ਇਰਾਨ ਦੇ ਖ਼ਿਲਾਫ਼ ਹਮਲੇ ਸ਼ੁਰੂ ਕਰ ਦਿੱਤੇ ਹਨ। ਅਮਰੀਕੀ ਫੌਜ ਦੀ ਸੈਂਟਰਲ ਕਮਾਂਡ (CENTCOM) ਦੇ ਮੁਤਾਬਕ, ਹੋਰਮੁਜ਼ ਸਟ੍ਰੇਟ ਦੇ ਉੱਪਰ ਗਸ਼ਤ ਕਰ ਰਹੇ ਅਮਰੀਕੀ ਫੌਜ ਦੇ ਇੱਕ ਅਪਾਚੇ ਹੈਲੀਕਾਪਟਰ ਨੂੰ ਡੇਗੇ ਜਾਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ।

ਦੱਸਿਆ ਜਾ ਰਿਹਾ ਹੈ ਕਿ ਅਮਰੀਕਾ ਨੇ ਇਰਾਨ ‘ਤੇ ਇੱਕ ਤੋਂ ਬਾਅਦ ਇੱਕ ਤਿੰਨ ਦੌਰ ਦੇ ਹਮਲੇ ਕੀਤੇ ਹਨ। ਅਮਰੀਕੀ ਸੈਂਟਰਲ ਕਮਾਂਡ ਦੇ ਮੁਤਾਬਕ, ਇਹ ਹਮਲਾ ਅਮਰੀਕੀ ਫੌਜ ਦੇ ਅਪਾਚੇ ਹੈਲੀਕਾਪਟਰ ਨੂੰ ਸੁੱਟੇ ਜਾਣ ਅਤੇ ਖੇਤਰ ਵਿੱਚ ਅਮਰੀਕੀ ਬਲਾਂ ਤੇ ਵਪਾਰਕ ਜਹਾਜ਼ਾਂ ‘ਤੇ ਹੋਏ ਹਮਲਿਆਂ ਦੇ ਜਵਾਬ ਵਿੱਚ ਕੀਤਾ ਗਿਆ ਹੈ।ਸੈਂਟਕੌਮ ਅਨੁਸਾਰ, ਅਮਰੀਕੀ ਹਵਾਈ ਫੌਜ ਅਤੇ ਜਲ ਸੈਨਾ ਦੇ ਲੜਾਕੂ ਜਹਾਜ਼ਾਂ ਨੇ ਹੋਰਮੁਜ਼ ਸਟ੍ਰੇਟ ਦੇ ਨੇੜੇ ਇਰਾਨ ਦੇ ਏਅਰ ਡਿਫੈਂਸ ਸਿਸਟਮ, ਗਰਾਊਂਡ ਕੰਟਰੋਲ ਸਟੇਸ਼ਨ ਅਤੇ ਨਿਗਰਾਨੀ ਰਡਾਰ ਟਿਕਾਣਿਆਂ ਨੂੰ ਸਟੀਕ ਹਥਿਆਰਾਂ ਨਾਲ ਨਿਸ਼ਾਨਾ ਬਣਾਇਆ।

ਇਸ ਤੋਂ ਪਹਿਲਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਇਰਾਨ ਨੇ ਹੋਰਮੁਜ਼ ਸਟ੍ਰੇਟ ਵਿੱਚ ਗਸ਼ਤ ਕਰ ਰਹੇ ਅਮਰੀਕੀ ਫੌਜ ਦੇ ਇੱਕ ਅਤਿ-ਆਧੁਨਿਕ ਅਪਾਚੇ ਹੈਲੀਕਾਪਟਰ ਨੂੰ ਮਾਰ ਗਿਰਾਇਆ ਹੈ। ਟਰੰਪ ਨੇ ਕਿਹਾ ਕਿ ਅਮਰੀਕਾ ਨੂੰ ਇਸ ਹਮਲੇ ਦਾ ਜਵਾਬ ਦੇਣਾ ਹੀ ਪਵੇਗਾ।

ਡੋਨਾਲਡ ਟਰੰਪ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਅਮਰੀਕੀ ਫੌਜ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਬੀਤੀ ਰਾਤ ‘ਸਟ੍ਰੇਟ ਆਫ ਹੋਰਮੁਜ਼’ ਦੇ ਉੱਪਰ ਨਿਯਮਤ ਗਸ਼ਤ ਦੌਰਾਨ ਇਰਾਨ ਨੇ ਅਮਰੀਕੀ ਅਪਾਚੇ ਹੈਲੀਕਾਪਟਰ ਨੂੰ ਨਿਸ਼ਾਨਾ ਬਣਾਇਆ। ਟਰੰਪ ਨੇ ਲਿਖਿਆ, ‘ਇਰਾਨੀਆਂ ਨੇ ਸਾਡੇ ਅਤਿ-ਆਧੁਨਿਕ ਅਪਾਚੇ ਹੈਲੀਕਾਪਟਰਾਂ ਵਿੱਚੋਂ ਇੱਕ ਨੂੰ ਮਾਰ ਗਿਰਾਇਆ ਹੈ। ਹੈਲੀਕਾਪਟਰ ਵਿੱਚ ਸਵਾਰ ਦੋਵੇਂ ਪਾਇਲਟ ਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਕੋਈ ਸੱਟ ਨਹੀਂ ਲੱਗੀ। ਇਸ ਦੇ ਬਾਵਜੂਦ ਅਮਰੀਕਾ ਨੂੰ ਇਸ ਹਮਲੇ ਦਾ ਜਵਾਬ ਦੇਣਾ ਹੀ ਪਵੇਗਾ।’

CENTCOM ਨੇ ਆਪਣੇ ਅਧਿਕਾਰਤ ਬਿਆਨ ਵਿੱਚ ਕਿਹਾ ਕਿ ਰਾਸ਼ਟਰਪਤੀ ਦੇ ਨਿਰਦੇਸ਼ਾਂ ‘ਤੇ ਅਮਰੀਕੀ ਬਲਾਂ ਨੇ ਇਰਾਨ ਦੇ ਖ਼ਿਲਾਫ਼ ਆਤਮ-ਰੱਖਿਆਦੇ ਤਹਿਤ ਫੌਜੀ ਹਮਲੇ ਸ਼ੁਰੂ ਕੀਤੇ ਹਨ। ਅਮਰੀਕੀ ਫੌਜ ਨੇ ਇਸ ਨੂੰ ‘ਇਰਾਨ ਦੀ ਬੇਲੋੜੀ ਹਮਲਾਵਰਤਾ ਦੇ ਖ਼ਿਲਾਫ਼ ਇੱਕ ਸੰਤੁਲਿਤ ਜਵਾਬ’ ਦੱਸਿਆ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment