ਅਮਰੀਕਾ ਨੇ 12-15 ਸਾਲ ਦੇ ਬੱਚਿਆਂ ਲਈ Pfizer ਵੈਕਸੀਨ ਨੂੰ ਦਿੱਤੀ ਮਨਜ਼ੂਰੀ

TeamGlobalPunjab
1 Min Read

ਵਾਸ਼ਿੰਗਟਨ: ਅਮਰੀਕਾ ਨੇ ਕੋਰੋਨਾ ਵਾਇਰਸ ਖਿਲਾਫ ਜੰਗ ਵਿੱਚ ਵੱਡਾ ਕਦਮ ਚੁੱਕਿਆ ਹੈ। ਅਮਰੀਕਾ ਦੀ FDA ਨੇ ਸੋਮਵਾਰ ਨੂੰ 12 ਤੋਂ 15 ਸਾਲ ਦੇ ਬੱਚਿਆਂ ਲਈ Pfizer-BioNTech ਦੀ ਵੈਕਸੀਨ ਨੂੰ ਐਮਰਜੈਂਸੀ ਵਰਤੋਂ ਲਈ ਮਨਜ਼ੂਰੀ ਦੇ ਦਿੱਤੀ ਹੈ।

FDA ਨੇ ਦੱਸਿਆ ਕਿ ਕੋਰੋਨਾ ਖ਼ਿਲਾਫ਼ ਲੜਾਈ ‘ਚ ਇੱਕ ਹੋਰ ਮਹੱਤਵਪੂਰਨ ਕਾਰਵਾਈ ਕਰਦੇ ਹੋਏ 12-15 ਸਾਲ ਦੇ ਬੱਚਿਆਂ ਲਈ Pfizer-BioNTech ਵੈਕਸੀਨ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਇਸ ਫ਼ੈਸਲੇ ਨਾਲ ਬੱਚਿਆਂ ਨੂੰ ਵੀ ਆਮ ਜੀਵਨ ਜਿਉਣ ਦਾ ਮੌਕਾ ਮਿਲੇਗਾ।

ਉੱਥੇ ਹੀ Pfizer ਨੇ ਅੰਕੜੇ ਜਾਰੀ ਕਰਕੇ ਦੱਸਿਆ ਕਿ 12-15 ਸਾਲ ਦੇ ਦੋ ਹਜ਼ਾਰ ਤੋਂ ਵੱਧ ਵਲੰਟੀਅਰ ਨੂੰ ਵੈਕਸੀਨ ਦਿੱਤੀ ਗਈ। ਟੈਸਟ ਦੇ ਡਾਟਾ ‘ਚ ਪਾਇਆ ਗਿਆ ਕਿ ਪੂਰੀ ਵੈਕਸੀਨੇਸ਼ਨ ਤੋਂ ਬਾਅਦ ਇਨ੍ਹਾਂ ਬੱਚਿਆਂ ਵਿੱਚ ਕੋਰੋਨਾ ਇਨਫੈਕਸ਼ਨ ਦਾ ਕੋਈ ਮਾਮਲਾ ਨਹੀਂ ਮਿਲਿਆ।

- Advertisement -
Share this Article
Leave a comment