ਅਮਰੀਕਾ : ਬਰਫ਼ੀਲੇ ਤੂਫ਼ਾਨ ਕਰਕੇ ਉਡਾਣਾਂ ਨੂੰ ਕੀਤਾ ਰੱਦ, ਰਾਜਮਾਰਗ ਵੀ ਹੋਏ ਪ੍ਰਭਾਵਿਤ  

TeamGlobalPunjab
1 Min Read

ਡੈਨਵਰ :ਅਮਰੀਕਾ ਦੇ ਡੈਨਵਰ ‘ਚ ਭਿਆਨਕ ਬਰਫ਼ੀਲੇ ਤੂਫ਼ਾਨ ਕਰਕੇ 2 ਹਜ਼ਾਰ ਤੋਂ ਵੱਧ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਰਾਸ਼ਟਰੀ ਮੌਸਮ ਵਿਭਾਗ ਨੇ ਬਰਫ਼ੀਲੇ ਤੂਫ਼ਾਨ ਦੀ ਚਿਤਾਵਨੀ ਜਾਰੀ ਕਰਦੇ ਹੋਏ ਕਿਹਾ ਹੈ ਕਿ 18 ਤੋਂ 24 ਇੰਚ ਤਕ ਬਰਫ਼ਬਾਰੀ ਹੋਣ ਦੇ ਨਾਲ ਹੀ ਬੀਤੇ ਸ਼ਨਿਚਰਵਾਰ ਦੁਪਹਿਰ ਤੋਂ ਐਤਵਾਰ ਰਾਤ ਤਕ ਬਰਫ਼ਾਨੀ ਤੋਦੇ ਡਿੱਗ ਸਕਦੇ ਹਨ।

ਕੋਲੋਰਾਡੋ ਟ੍ਰਾਂਸਪੋਰਟ ਵਿਭਾਗ ਨੇ ਵੀ ਬਹੁਤ ਜ਼ਰੂਰੀ ਹੋਣ ‘ਤੇ ਹੀ ਯਾਤਰਾ ਕਰਨ ਨੂੰ ਕਿਹਾ ਹੈ। ਬਰਫ਼ਬਾਰੀ ਨਾਲ ਸਭ ਤੋਂ ਜ਼ਿਆਦਾ ਰਾਜਮਾਰਗਾਂ ਦੇ ਪ੍ਰਭਾਵਿਤ ਹੋਣ ਦੀ ਸੰਭਾਵਨਾ ਦੱਸੀ ਗਈ ਹੈ। ਡੈਨਵਰ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਤਰਜਮਾਨ ਐਮਿਲੀ ਵਿਲੀਅਮਸ ਨੇ ਕਿਹਾ ਕਿ ਬੀਤੇ ਸ਼ਨਿਚਰਵਾਰ ਸਵੇਰੇ ਹਵਾਈ ਅੱਡੇ ‘ਤੇ ਭੀੜਭਾੜ ਰਹੀ, ਪਰ ਬਾਅਦ ‘ਚ 750 ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ। ਬੀਤੇ ਐਤਵਾਰ ਨੂੰ ਵੱਖ-ਵੱਖ ਥਾਵਾਂ ‘ਤੇ ਜਾਣ ਵਾਲੀਆਂ 1,300 ਉਡਾਣਾਂ ਨੂੰ ਰੱਦ ਕੀਤਾ ਗਿਆ।

TAGGED: , ,
Share this Article
Leave a comment