ਅਮਰੀਕਾ ਵੱਲੋਂ ਪਾਕਿਸਤਾਨ ਨੂੰ ਵੱਡਾ ਝਟਕਾ, ਇੰਟਰਨੈਸ਼ਨਲ ਏਅਰਲਾਈਨਜ਼ ਦੀਆਂ ਉਡਾਣਾਂ ‘ਤੇ ਲਗਾਈ ਪਾਬੰਦੀ

TeamGlobalPunjab
2 Min Read

ਵਾਸ਼ਿੰਗਟਨ : ਅਮਰੀਕਾ ਨੇ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ (ਪੀਆਈਏ) ਦੇ ਚਾਰਟਰ ਫਲਾਈਟਸ ਉਡਾਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਅਮਰੀਕਾ ਨੇ ਇਸ ਫੈਸਲੇ ਪਿੱਛੇ ਪਾਕਿਸਤਾਨ ਪਾਈਲਟਾਂ ਦੇ ਸਰਟੀਫਿਕੇਸ਼ਨ ਨੂੰ ਲੈ ਕੇ ਫੈਡਰਲ ਏਵੀਏਸ਼ਨ ਐਡਮਨਿਸਟ੍ਰੇਸ਼ਨ ਦੀਆਂ ਚਿੰਤਾਵਾਂ ਦਾ ਹਵਾਲਾ ਦਿੱਤਾ ਹੈ।

ਅਮਰੀਕਾ ਦੇ ਡਿਪਾਰਟਮੈਂਟ ਆਫ ਟਰਾਂਸਪੋਰਟੈਸ਼ਨ ਨੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਨੂੰ ਆਗਿਆ ਦੇਣ ਨਾਲ ਜੁੜਿਆ ਫ਼ੈਸਲਾ ਬਦਲ ਦਿੱਤਾ ਗਿਆ ਹੈ। ਇਸ ਤਹਿਤ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਅਮਰੀਕਾ ‘ਚ ਚਾਰਟਰ ਫਲਾਈਟਸ ਚਲਾ ਸਕਦੀ ਸੀ ਪਰੰਤੂ ਹੁਣ ਉਨ੍ਹਾਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਉੱਥੇ ਹੀ ਯੂਰਪੀਅਨ ਯੂਨੀਅਨ ਏਵੀਏਸ਼ਨ ਸੈਫਟੀ ਏਜੰਸੀ ਨੇ ਪੀ.ਆਈ.ਏ. ਦੇ ਅਥਰਾਈਜੇਸ਼ਨ ਨੂੰ ਸਸਪੈਂਡ ਕਰ ਦਿੱਤਾ ਹੈ। ਇਹ ਰੋਕ 6 ਮਹੀਨੇ ਲਈ ਲਗਾਈ ਗਈ। ਫਿਲਹਾਲ ਪੀਆਈਏ ਵੱਲੋਂ ਇਸ ਬਾਰੇ ਕੋਈ ਟਿੱਪਣੀ ਨਹੀਂ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਪਾਕਿਸਤਾਨ ਨੇ ਪਿਛਲੇ ਮਹੀਨੇ ਕਿਹਾ ਸੀ ਕਿ ਉਸਦੇ ਲਗਭਗ ਇਕ ਤਿਹਾਈ ਪਾਇਲਟਾਂ ਨੇ ਜਾਅਲੀ ਲਾਇਸੈਂਸ ਹਾਸਲ ਕੀਤੇ ਸਨ। ਜਿਸ ਤੋਂ ਬਾਅਦ ਕਈ ਦੇਸ਼ਾਂ ਨੇ ਪਾਕਿਸਤਾਨੀ ਪਾਇਲਟਾਂ ਦੀ ਉਡਾਣ ‘ਤੇ ਪਾਬੰਦੀ ਲਗਾ ਦਿੱਤੀ ਸੀ। ਵੀਅਤਨਾਮ ਤੋਂ ਇਲਾਵਾ ਯੂਰਪ ਅਤੇ ਕਈ ਮੁਸਲਿਮ ਦੇਸ਼ਾਂ ਨੇ ਵੀ ਪਾਕਿਸਤਾਨੀ ਪਾਇਲਟਾਂ ‘ਤੇ ਪਾਬੰਦੀ ਲਗਾ ਦਿੱਤੀ ਸੀ।

ਦੱਸ ਦਈਏ ਕਿ ਮਈ ਮਹੀਨੇ ‘ਚ ਜਦੋਂ ਪੀਆਈਏ ਦਾ ਜੈੱਟ ਕਰੈਸ਼ ਹੋਇਆ ਸੀ ਤਾਂ ਪਾਕਿਸਤਾਨ ਦੇ ਬਹੁਤ ਸਾਰੇ ਪਾਇਲਟ ਆਯੋਗ ਪਾਏ ਗਏ ਸਨ। ਇਸ ਹਾਦਸੇ ‘ਚ ਲਗਭਗ 97 ਯਾਤਰੀਆਂ ਦੀ ਮੌਤ ਹੋ ਗਈ ਸੀ।

- Advertisement -

Share this Article
Leave a comment