ਅਮਰੀਕੀ ਸਰਹੱਦੀ ਅਧਿਕਾਰੀਆਂ ਨੇ ਦੋ ਭਾਰਤੀ ਨਾਗਰਿਕਾਂ ਸਮੇਤ ਪੰਜ ਲੋਕਾਂ ਨੂੰ ਕੀਤਾ ਗ੍ਰਿਫਤਾਰ

Rajneet Kaur
2 Min Read

ਨਿਊਯਾਰਕ:  ਅਮਰੀਕਾ ਦੇ ਸਰਹੱਦੀ ਅਧਿਕਾਰੀਆਂ ਨੇ ਕਿਸ਼ਤੀ ਰਾਹੀਂ ਕੈਨੇਡਾ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਦੇਸ਼ ਵਿੱਚ ਦਾਖਲ ਹੋਣ ਦੇ ਦੋਸ਼ ਵਿੱਚ ਦੋ ਭਾਰਤੀ ਨਾਗਰਿਕਾਂ ਸਮੇਤ ਪੰਜ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਅਮਰੀਕੀ ਸਰਹੱਦੀ ਗਸ਼ਤੀ ਅਧਿਕਾਰੀਆਂ ਨੇ ਇਨ੍ਹਾਂ ਪੰਜ ਵਿਦੇਸ਼ੀ ਨਾਗਰਿਕਾਂ ਨੂੰ ਮਿਸ਼ੀਗਨ ਸੂਬੇ ਦੇ ਐਲਗੋਨੇਕ ਨੇੜੇ ਤਸਕਰੀ ਦੀ ਕੋਸ਼ਿਸ਼ ਦੌਰਾਨ ਗ੍ਰਿਫਤਾਰ ਕੀਤਾ ਹੈ। ਯੂਐਸ ਕਸਟਮਜ਼ ਐਂਡ ਬਾਰਡਰ ਪ੍ਰੋਟੈਕਸ਼ਨ (ਸੀਬੀਪੀ) ਨੇ ਬੁੱਧਵਾਰ ਨੂੰ ਇੱਕ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ।

ਸੀਬੀਪੀ ਨੇ ਕਿਹਾ ਕਿ 20 ਫਰਵਰੀ ਨੂੰ ਦੇਰ ਰਾਤ ਸੇਂਟ ਕਲੇਅਰ ਨਦੀ ‘ਤੇ ਅੰਤਰਰਾਸ਼ਟਰੀ ਸਰਹੱਦ ਪਾਰ ਕਰਦੇ ਹੋਏ ਇੱਕ ਕਿਸ਼ਤੀ ਦੇਖੇ ਜਾਣ ਤੋਂ ਬਾਅਦ ਖੇਤਰ ਦੇ ਅਧਿਕਾਰੀਆਂ ਨੂੰ ਤੁਰੰਤ ਸੰਪਰਕ ਕੀਤਾ ਗਿਆ ਸੀ। ਅਧਿਕਾਰੀਆਂ ਨੇ ਦੇਖਿਆ ਕਿ ਦੋ ਪ੍ਰਵਾਸੀ ਠੰਡੇ ਤਾਪਮਾਨ ‘ਚ ਪਾਣੀ ਨਾਲ ਭਿੱਜੇ ਹੋਏ ਸਨ ਅਤੇ ਕੰਬ ਰਹੇ ਸਨ।ਉਨ੍ਹਾਂ ਅਧਿਕਾਰੀਆਂ ਨੂੰ ਦੱਸਿਆ ਕਿ ਉਹ ਕਿਸ਼ਤੀ ਤੋਂ ਉਤਰਦੇ ਸਮੇਂ ਦਰਿਆ ਵਿੱਚ ਡਿੱਗ ਗਏ ਸਨ।ਇਸ ਤੋਂ ਬਾਅਦ ਸਾਰੇ ਪੰਜ ਵਿਅਕਤੀਆਂ ਨੂੰ ਹਿਰਾਸਤ ‘ਚ ਲੈ ਲਿਆ ਗਿਆ ਅਤੇ ਅਗਲੇਰੀ ਕਾਰਵਾਈ ਲਈ ਸਥਾਨਕ ਸਟੇਸ਼ਨ ਲਿਜਾਇਆ ਗਿਆ।

ਸੀਬੀਪੀ ਨੇ ਕਿਹਾ, “ਜਾਂਚ ਦੌਰਾਨ, ਅਧਿਕਾਰੀਆਂ ਨੂੰ ਪਤਾ ਲੱਗਾ ਕਿ ਪ੍ਰਵਾਸੀਆਂ ਵਿੱਚੋਂ ਦੋ ਭਾਰਤ, ਇੱਕ ਨਾਈਜੀਰੀਆ, ਇੱਕ ਮੈਕਸੀਕੋ ਅਤੇ ਇੱਕ ਡੋਮਿਨਿਕਨ ਰੀਪਬਲਿਕ ਤੋਂ ਹਨ। ਦੱਸ ਦੇਈਏ ਕਿ ਅਕਸਰ ਗੈਰ-ਕਾਨੂੰਨੀ ਪ੍ਰਵਾਸੀ ਕੈਨੇਡਾ ਦੀ ਸਰਹੱਦ ਤੋਂ ਅਮਰੀਕਾ ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰਦੇ ਹਨ। ਇਸ ਦੌਰਾਨ ਹੁਣ ਤੱਕ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment