ਅਮਰੀਕਾ ਵਿੱਚ ਪਹਿਲੀ ਵਾਰ ਸਿੱਖਾਂ ਦੀ ਗਿਣਤੀ ਵੱਖ ਜਾਤੀ ਸਮੂਹ ਦੇ ਰੂਪ ‘ਚ ਹੋਵੇਗੀ

TeamGlobalPunjab
1 Min Read

ਵਾਸ਼ਿੰਗਟਨ: ਅਮਰੀਕਾ ਵਿੱਚ 2020 ਦੀ ਜਨਗਣਨਾ ਵਿੱਚ ਸਿੱਖਾਂ ਦੀ ਗਿਣਤੀ ਵੱਖ ਜਾਤੀ ਸਮੂਹ ਦੇ ਰੂਪ ਵਿੱਚ ਕੀਤੀ ਜਾਵੇਗੀ। ਸਿੱਖਾਂ ਦੇ ਇੱਕ ਸੰਗਠਨ ਨੇ ਇਹ ਜਾਣਕਾਰੀ ਦਿੰਦੇ ਹੋਏ ਇਸ ਨੂੰ ਮੀਲ ਪੱਥਰ ਕਰਾਰ ਦਿੱਤਾ ।

ਸੈਨ ਡਿਆਗੋ ਦੀ ਸਿੱਖ ਸੋਸਾਇਟੀ ਦੇ ਪ੍ਰਧਾਨ ਬਲਜੀਤ ਸਿੰਘ ਨੇ ਕਿਹਾ ਕਿ ਸਿੱਖ ਭਾਈਚਾਰੇ ਦੀਆਂ ਕੋਸ਼ਿਸ਼ਾਂ ਦਾ ਫਲ ਮਿਲਿਆ ਹੈ। ਇਸ ਨਾਲ ਅਮਰੀਕਾ ਵਿੱਚ ਸਿਰਫ ਸਿੱਖਾਂ ਲਈ ਹੀ ਨਹੀਂ, ਹੋਰ ਘਟ ਗਿਣਤੀਆਂ ਜਾਤੀ ਸਮੂਹਾਂ ਦੀ ਵੱਖਰੀ ਗਿਣਤੀ ਦਾ ਰਸਤਾ ਖੁਲੇਗਾ।

ਇਸ ਫੈਸਲੇ ਨੂੰ ਮੀਲ ਪੱਥਰ ਕਰਾਰ ਦਿੰਦੇ ਹੋਏ ਯੂਨਾਈਟਿਡ ਸਿੱਖ ਸੰਗਠਨ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਵੇਗਾ ਕਿ ਅਮਰੀਕੀ ਜਨਗਣਨਾ ਵਿੱਚ ਘਟ ਗਿਣਤੀਆਂ ਦੀ ਵੱਖ ਤੋਂ ਗਿਣਤੀ ਕੀਤੀ ਜਾਵੇਗੀ ਅਤੇ ਉਸ ਨੂੰ ਵੱਖਰਾ ਕੋਡ ਮਿਲੇਗਾ। ਯੂਨਾਈਟਿਡ ਸਿੱਖ ਦੇ ਪ੍ਰਤੀਨਿਧੀਆਂ ਦੀ ਅਮਰੀਕੀ ਜਨਗਣਨਾ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਕਈ ਵਾਰ ਬੈਠਕਾਂ ਹੋਈਆਂ ਸਨ ਆਖਰੀ ਬੈਠਕ ਛੇ ਜਨਵਰੀ ਨੂੰ ਸੈਨ ਡਿਆਗੋ ਵਿੱਚ ਹੋਈ ਸੀ।

ਯੂਨਾਈਟਿਡ ਸਿੱਖ ਦੇ ਮੁਤਾਬਕ ਅਮਰੀਕਾ ਵਿੱਚ ਸਿੱਖਾਂ ਦੀ ਗਿਣਤੀ ਲਗਭਗ 10 ਲੱਖ

- Advertisement -

ਅਮਰੀਕੀ ਜਨਗਣਨਾ ਦੇ ਉਪ ਨਿਦੇਸ਼ਕ ਰੋਨ ਜਰਮਿਨ ਨੇ ਕਿਹਾ , ਇਹ ਸਾਫ ਹੈ ਕਿ ਅਮਰੀਕਾ ਵਿੱਚ ਸਿੱਖਾਂ ਦੀ ਸਟੀਕ ਗਿਣਤੀ ਲਈ ਇੱਕ ਵੱਖ ਕੋਡ ਦੀ ਲੋੜ ਹੋਵੇਗੀ। ਯੂਨਾਈਟਿਡ ਸਿੱਖ ਦੇ ਮੁਤਾਬਕ ਅਮਰੀਕਾ ਵਿੱਚ ਸਿੱਖਾਂ ਦੀ ਗਿਣਤੀ ਲਗਭਗ 10 ਲੱਖ ਹੈ।

Share this Article
Leave a comment