ਬ੍ਰਿਟੇਨ-ਯੂਰਪ ਤੋਂ ਬਾਅਦ ਹੁਣ ਅਮਰੀਕਾ ‘ਚ ਇੱਕ ਹੋਰ ਭਿਆਨਕ ਵਾਇਰਸ ਨੇ ਦਿੱਤੀ ਦਸਤਕ!

ਵਾਸ਼ਿੰਗਟਨ: ਕੋਰੋਨਾ ਮਹਾਮਾਰੀ ਦੀ ਮਾਰ ਝੱਲ ਰਹੀ ਦੁਨੀਆ ‘ਤੇ ਹੁਣ ਇੱਕ ਹੋਰ ਬੀਮਾਰੀ ਦਾ ਖ਼ਤਰਾ ਮੰਡਰਾ ਰਿਹਾ ਹੈ । ਬ੍ਰਿਟੇਨ ਅਤੇ ਯੂਰੋਪ ‘ਚ ਦਸਤਕ ਦੇਣ ਤੋਂ ਬਾਅਦ ਹੁਣ ਮੰਕੀਪਾਕਸ ਅਮਰੀਕਾ ਪਹੁੰਚ ਚੁੱਕਿਆ ਹੈ। ਅਮਰੀਕਾ ਦੇ ਮੈਸੇਚਿਉਸੇਟਸ ਵਿੱਚ ਮੰਕੀਪਾਕਸ ਦਾ ਪਹਿਲਾ ਮਾਮਲਾ ਦਰਜ ਕੀਤਾ ਗਿਆ ਹੈ। ਮੈਸੇਚਿਉਸੇਟਸ ਦੇ ਸਿਹਤ ਵਿਭਾਗ ਨੇ ਕਿਹਾ ਕਿ ਮੰਗਲਵਾਰ ਨੂੰ ਇੱਕ ਵਿਅਕਤੀ ਵਿੱਚ ਮੰਕੀਪਾਕਸ ਵਾਇਰਸ ਦੀ ਪੁਸ਼ਟੀ ਕੀਤੀ ਗਈ ਜੋ ਕਿ ਹਾਲ ਹੀ ਵਿੱਚ ਕੈਨੇਡਾ ਦੀ ਯਾਤਰਾ ਕਰਕੇ ਆਇਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਐੱਸ ਸੈਂਟਰਸ ਫਾਰ ਡਿਸੀਜ਼ ਕੰਟਰੋਲ ਐਂਡ ਪ੍ਰਿਵੈਂਸ਼ਨ ਨੇ ਮਾਮਲੇ ਦੀ ਪੁਸ਼ਟੀ ਕੀਤੀ ਹੈ।

ਖਬਰਾਂ ਦੇ ਮੁਤਾਬਕ ਸੰਕਰਮਿਤ ਵਿਅਕਤੀ ਹਸਪਤਾਲ ਵਿੱਚ ਭਰਤੀ ਹੈ ਅਤੇ ਉਸਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਇਸ ਤੋਂ ਇਲਾਵਾ ਸਿਹਤ ਕਰਮੀਆਂ ਵਲੋਂ ਵਿਅਕਤੀ ਦੇ ਸੰਪਰਕ ਵਿੱਚ ਆਏ ਲੋਕਾਂ ਦੀ ਪਹਿਚਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਵਿਭਾਗ ਦਾ ਕਹਿਣਾ ਹੈ ਕਿ ਇਸ ਮਾਮਲੇ ਨੇ ਲੋਕਾਂ ਲਈ ਖ਼ਤਰਾ ਪੈਦਾ ਨਹੀਂ ਕੀਤਾ। ਮਨੁੱਖਾ ‘ਚ ਵੱਧ ਰਹੇ ਮੰਕੀਪਾਕਸ ਦੇ ਮਾਮਲੇ ਅਨੋਖੇ ਅਤੇ ਹੈਰਾਨੀਜਨਕ ਹਨ ਕਿਉਂਕਿ ਇਹ ਵਾਇਰਸ ਆਮਤੌਰ ‘ਤੇ ਇਨਸਾਨਾਂ ਵਿੱਚ ਨਹੀਂ ਫੈਲਦਾ।

ਮੈਸੇਚਿਉਸੇਟਸ ਦਾ ਮਾਮਲਾ 2022 ਦਾ ਅਮਰੀਕਾ ਵਿੱਚ ਪਹਿਲਾ ਮਾਮਲਾ ਹੈ। ਮਈ ਦੀ ਸ਼ੁਰੂਆਤ ਤੋਂ ਹੁਣ ਤੱਕ ਬ੍ਰਿਟੇਨ ਵਿੱਚ 7 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਸਪੇਨ ਅਤੇ ਪੁਰਤਗਾਲ ਦੇ ਨਾਲ ਇਹ ਵਾਇਰਸ ਯੂਰਪ ਵਿੱਚ ਵੀ ਦਸਤਕ ਦੇ ਚੁੱਕਿਆ ਹੈ। 2021 ਵਿੱਚ ਟੈਕਸਾਸ ਅਤੇ ਮੈਰੀਲੈਂਡ ਵਿੱਚ ਇੱਕ-ਇੱਕ ਮੰਕੀਪਾਕਸ ਦਾ ਮਾਮਲਾ ਸਾਹਮਣੇ ਆਇਆ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

ਬ੍ਰਿਟੇਨ ਨੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ 75 ਸਕਾਲਰਸ਼ਿਪਾਂ ਦੀ ਸ਼ੁਰੂਆਤ ਕੀਤੀ

ਲੰਡਨ- ਬਰਤਾਨੀਆ ਸਰਕਾਰ ਨੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਮੌਕੇ ‘ਤੇ ਬ੍ਰਿਟੇਨ ਵਿੱਚ …

Leave a Reply

Your email address will not be published.